-ਖੇਡਾਂ ਵਤਨ ਪੰਜਾਬ ਦੀਆਂ 2026-
ਸੀਜ਼ਨ 4 ਦੇ ਰਾਜ ਪੱਧਰੀ ਮੁਕਾਬਲਿਆਂ ’ਚ ਸ਼ਹੀਦ ਭਗਤ ਸਿੰਘ ਨਗਰ ਦੀ ਅੰਡਰ-21 ਬੈਡਮਿੰਟਨ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
ਨਵਾਂਸ਼ਹਿਰ/ਟੱਪਰੀਆਂ ਖੁਰਦ, 24 ਨਵੰਬਰ (ਬੂਥਗੜ੍ਹੀਆ, ਨੂਰਪੁਰ)-ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਦੇ ਰਾਜ ਪੱਧਰੀ ਮੁਕਾਬਲੇ 16 ਤੋਂ 23 ਨਵੰਬਰ ਤੱਕ ਬਰਨਾਲਾ ਵਿਖੇ ਕਰਵਾਏ ਗਏ, ਜਿਸ ਵਿੱਚ ਸ਼ਹੀਦ ਭਗਤ ਸਿੰਘ ਨਗਰ ਦੀ ਅੰਡਰ-21 ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦੀ ਝੋਲੀ ਵਿੱਚ ਕਾਂਸੀ ਦਾ ਤਗਮਾ ਪਾਇਆ। ਟੀਮ ਨੇ ਪਹਿਲੇ ਰਾਊਂਡ ਵਿੱਚ ਤਰਨਤਾਰਨ ਜ਼ਿਲ੍ਹੇ ਨੂੰ, ਦੂਜੇ ਰਾਊਂਡ ਵਿੱਚ ਫਿਰੋਜ਼ਪੁਰ ਨੂੰ ਅਤੇ ਤੀਜੇ ਰਾਊਂਡ ਵਿੱਚ ਮੋਹਾਲੀ ਦੀ ਟੀਮ ਨੂੰ ਹਰਾ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।
ਜ
ਜੇਤੂ ਟੀਮ ਦਾ ਸਨਮਾਨ ਕਰਦੇ ਹੋਏ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨਾਲ ਹੋਰ ਆਗੂ ਖਿਡਾਰੀਆਂ ਦੀ ਤਸਵੀਰ।
25-11-2026
ਨਵਾਂਸ਼ਹਿਰ/ਟੱਪਰੀਆਂ ਖੁਰਦ, 24 ਨਵੰਬਰ (ਬੂਥਗੜ੍ਹੀਆ, ਨੂਰਪੁਰ)-ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਦੇ ਰਾਜ ਪੱਧਰੀ ਮੁਕਾਬਲੇ 16 ਤੋਂ 23 ਨਵੰਬਰ ਤੱਕ ਬਰਨਾਲਾ ਵਿਖੇ ਕਰਵਾਏ ਗਏ, ਜਿਸ ਵਿੱਚ ਸ਼ਹੀਦ ਭਗਤ ਸਿੰਘ ਨਗਰ ਦੀ ਅੰਡਰ-21 ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦੀ ਝੋਲੀ ਵਿੱਚ ਕਾਂਸੀ ਦਾ ਤਗਮਾ ਪਾਇਆ। ਟੀਮ ਨੇ ਪਹਿਲੇ ਰਾਊਂਡ ਵਿੱਚ ਤਰਨਤਾਰਨ ਜ਼ਿਲ੍ਹੇ ਨੂੰ, ਦੂਜੇ ਰਾਊਂਡ ਵਿੱਚ ਫਿਰੋਜ਼ਪੁਰ ਨੂੰ ਅਤੇ ਤੀਜੇ ਰਾਊਂਡ ਵਿੱਚ ਮੋਹਾਲੀ ਦੀ ਟੀਮ ਨੂੰ ਹਰਾ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਟੀਮ ਦੇ ਹੋਣਹਾਰ ਖਿਡਾਰੀ ਵੀਰ ਦਵਿੰਦਰ ਸਿੰਘ, ਜਗਵੀਰ ਸਿੰਘ, ਦੀਪਕ ਭਾਟੀਆ, ਤਨਿਸ਼, ਲੋਕੇਸ਼ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸ਼ਹੀਦ ਭਗਤ ਸਿੰਘ ਨਗਰ ਦੇ ਬੈਡਮਿੰਟਨ ਕੋਚ ਰਮਨਦੀਪ ਸਿੰਘ ਵੱਲੋਂ ਸਮੁੱਚੀ ਟੀਮ ਦੇ ਖਿਡਾਰੀਆਂ ਅਤੇ ਪੂਰੇ ਜ਼ਿਲ੍ਹੇ ਨੂੰ ਦਿਲੋਂ ਵਧਾਈ ਦਿੱਤੀ ਗਈ। ਇਸ ਮੌਕੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਪ੍ਰਾਪਤੀ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਕੋਚਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਸਾਨੂੰ ਮਾਣ ਹੈ ਕਿ ਸਾਡੇ ਜ਼ਿਲ੍ਹੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਨਵੀਆਂ ਮੱਲ੍ਹਾਂ ਮਾਰ ਰਹੇ ਹਨ।