ਭਾਜਪਾ-ਅਕਾਲੀ ਦਲ ਗੱਠਜੋੜ ਸੂਬੇ ਦੇ ਲੋਕਾਂ ਦੇ ਹਿੱਤ ਲਈ ਚੰਗਾ ਫ਼ੈਸਲਾ: ਜਥੇ ਸ਼ੇਖੂਪੁਰ
ਉਸਮਾਨਪੁਰ, 24 ਨਵੰਬਰ (ਸੰਦੀਪ ਮਝੂਰ) - ਭਾਜਪਾ-ਅਕਾਲੀ ਦਲ ਗੱਠਜੋੜ ਸੂਬੇ ਦੇ ਲੋਕਾਂ ਦੇ ਹਿੱਤ ਲਈ ਚੰਗਾ ਫੈਸਲਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਜਥੇ.
ਉਸਮਾਨਪੁਰ, 24 ਨਵੰਬਰ (ਸੰਦੀਪ ਮਝੂਰ) - ਭਾਜਪਾ-ਅਕਾਲੀ ਦਲ ਗੱਠਜੋੜ ਸੂਬੇ ਦੇ ਲੋਕਾਂ ਦੇ ਹਿੱਤ ਲਈ ਚੰਗਾ ਫੈਸਲਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਜਥੇ. ਤਾਰਾ ਸਿੰਘ ਸ਼ੇਖਪੁਰ ਨੇ ਕਿਹਾ ਕਿ ਅੱਜ ਇਕ ਬਹੁਤ ਮਹੱਤਵਪੂਰਨ ਦਿਨ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਐਨ.ਡੀ.ਏ. ਦੇ ਅੰਦਰ ਇਕ ਗੱਠਜੋੜ ਬਣਾਇਆ ਹੈ। ਉਨ੍ਹਾਂ ਕਿਹਾ ਕਿ ਉਕਤ ਗੱਠਜੋੜ ਇਕ ਬਿਹਤਰ ਸਰਕਾਰ ਲਈ ਰਾਹ ਪੱਧਰਾ ਕਰੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਕਤ ਗਠਜੋੜ ਸਰਕਾਰ ਨੇ ਸੂਬੇ ਦੀ ਬਿਹਤਰੀ ਲਈ ਕੰਮ ਕੀਤੇ ਸਨ। ਜਿਸਦੀ ਮਿਸਾਲ ਅੱਜ ਵੀ ਲੋਕਾਂ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਉਕਤ ਗੱਠਜੋੜ ਸਰਕਾਰ ਹੀ ਅਜਿਹੀ ਸਰਕਾਰ ਹੈ ਜੋ ਸੂਬੇ ਦੀ ਭਲਾਈ ਲਈ ਕੰਮ ਕਰੇਗੀ ਅਤੇ ਇਸ ਦੀ ਖੁਸ਼ਹਾਲੀ ਨੂੰ ਬਹਾਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਹੁਣ ਉਕਤ ਗਠਜੋੜ ਸਰਕਾਰ ਨੂੰ ਸਤਾ ਵਿੱਚ ਲਿਆਉਣ ਲਈ ਕਾਹਲੇ ਹਨ।