25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਚੌਧਰੀ ਹੁਸਨ ਲਾਲ ਕਾਂਗਰਸ ਆਗੂ ਵਲੋਂ ਬਹਿਰਾਮ ’ਚ ਵਰਕਰਾਂ ਨਾਲ ਮੀਟਿੰਗ

ਬਹਿਰਾਮ, 24 ਨਵੰਬਰ (ਨਛੱਤਰ ਸਿੰਘ ਬਹਿਰਾਮ)-ਆਉਂਦੀਆ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਜਿੱਤੇਗੀ ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਿਟਾ.

Ad Position 21
No active advertisement
ਅਜੀਤ ਡੈਸਕ 25-11-2026
ਬਹਿਰਾਮ, 24 ਨਵੰਬਰ (ਨਛੱਤਰ ਸਿੰਘ ਬਹਿਰਾਮ)-ਆਉਂਦੀਆ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਜਿੱਤੇਗੀ ਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਵਿਧਾਨ ਸਭਾ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਿਟਾ. ਆਈ.ਏ.ਐੱਸ ਅਫਸਰ ਚੌਧਰੀ ਹੁਸਨ ਲਾਲ ਨੇ ਹਲਕੇ ਦੇ ਪਿੰਡ ਮੰਢਾਲੀ, ਕੁਲਥਮ, ਸਰਹਾਲਾ ਰਾਣੂੰਆਂ, ਚੱਕਗੁਰੂ ਵਰਕਰਾਂ ਨਾਲ ਮੀਟਿੰਗਾ ਕਰਨ ਤੋਂ ਬਆਦ ਬਹਿਰਾਮ ਵਿਖੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਇੱਕ ਅਜਿਹੀ ਸਰਕਾਰ ਚਾਹੰਦੇ ਹਨ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰੇ, ਉਹ ਸਿਰਫ ਤੇ ਸਿਰਫ ਕਾਂਗਰਸ ਪਾਰਟੀ ਹੈ। ਉਨ੍ਹਾ ਹੋਰ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਵਲੋਂ ਵਧੀਆ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਰਾਜਿੰਦਰ ਸ਼ਰਮਾਂ ਜ਼ਿਲ੍ਹਾ ਮੀਤ ਪ੍ਰਧਾਨ, ਅਮਰਜੀਤ ਕਲਸੀ ਬਲਾਕ ਪ੍ਰਧਾਨ ਸੇਵਾ ਦਲ, ਬੁੱਧ ਰਾਮ ਜੱਖੂ ਬਹਿਰਾਮ, ਸੰਦੀਪ ਕੁਮਾਰ, ਸੋਹਣ ਲਾਲ, ਜਗਦੀਸ਼ ਕੁਮਾਰ, ਗੁਰਬਖਸ਼ ਰਾਮ, ਗੁਰਦੀਪ ਸਿੰਘ, ਮੱਖਣ ਠੇਕੇਦਾਰ, ਜੋਗਿੰਦਰ ਰਾਮ, ਦਿਲਬਾਗ ਸਿੰਘ, ਅਮਰੀਕ ਸਿੰਘ, ਚਮਨ ਲਾਲ, ਕੁੰਦਨ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ * ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾ... ਅਗਲੀ ਖ਼ਬਰ ਭਾਜਪਾ-ਅਕਾਲੀ ਦਲ ਗੱਠਜੋੜ ਸੂਬੇ ਦੇ ਲੋਕਾਂ ਦੇ ਹਿੱਤ ਲਈ ਚੰਗਾ ਫ਼ੈਸਲਾ: ਜਥੇ ਸ਼ੇਖੂਪੁਰ
Ad Position 24