25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ * ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਸਜਾਏ ਵਿਸ਼ਾਲ ਦੀਵਾਨ * ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ

ਨਵਾਂਸ਼ਹਿਰ, 24 ਨਵੰਬਰ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.)

Ad Position 21
No active advertisement
ਅਜੀਤ ਡੈਸਕ 25-11-2026
ਨਵਾਂਸ਼ਹਿਰ, 24 ਨਵੰਬਰ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਚੰਡੀਗੜ੍ਹ ਚੌਂਕ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਜਾਏ ਧਾਰਮਿਕ ਦੀਵਾਨ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪੈਣ ਨਾਲ ਹੋਈ। ਉਪੰਰਤ ਸਜਾਏ ਗਏ ਦੀਵਾਨਾਂ ’ਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾ ਵਾਚਕ ਪ੍ਰੋ. ਗੁਰਪ੍ਰੀਤ ਸਿੰਘ ਦਰਦੀ ਸ੍ਰੀ ਅੰਮ੍ਰਿਤਸਰ ਵਾਲੇ, ਕੀਰਤਨੀ ਜਥਾ ਭਾਈ ਵੀਰ ਵਰਿੰਦਰ ਸਿੰਘ ਮਲਕਪੁਰ ਵਾਲੇ, ਭਾਈ ਪਰਦੀਪ ਸਿੰਘ, ਭਾਈ ਸੁਖਵੀਰ ਸਿੰਘ ਦੋਵੇਂ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਮਨਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਰਾਹੁਲ ਸਿੰਘ ਕਥਾ ਵਾਚਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਬੰਧਕ ਮੱਖਣ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਥਾਂਦੀ ਨੇ ਸਾਂਝੇ ਤੌਰ ’ਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕਰਦਿਆਂ ਆਪਣਾ ਜੀਵਨ ਸਫਲ ਕਰਨ ਲਈ ਕਿਹਾ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਮੱਖਣ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਥਾਂਦੀ, ਹਰਸੁਖਪਾਲ ਸਿੰਘ ਗਰੇਵਾਲ, ਉੱਤਮ ਸਿੰਘ ਸੇਠੀ, ਜਰਨੈਲ ਸਿੰਘ ਖਾਲਸਾ, ਜਥੇ. ਗੁਰਬਖਸ਼ ਸਿੰਘ ਖਾਲਸਾ ਜੁਨੀਅਰ ਮੀਤ ਪ੍ਰਧਾਨ, ਅੰਗਦ ਸਿੰਘ ਸੈਣੀ ਸਾਬਕਾ ਵਿਧਾਇਕ, ਜਸਪ੍ਰੀਤ ਸਿੰਘ ਰੌਬੀ ਕੰਗ, ਰਮਨਦੀਪ ਸਿੰਘ ਥਿਆੜਾ, ਜਸਪਾਲ ਸਿੰਘ ਕੋਹਲੀ, ਹਰਵਿੰਦਰ ਸਿੰਘ, ਦੀਦਾਰ ਸਿੰਘ, ਅੰਗਰੇਜ ਸਿੰਘ, ਬਲਬੀਰ ਸਿੰਘ, ਨਿਸ਼ਾਨਬੀਰ ਸਿੰਘ ਢਿੱਲੋਂ, ਗੁਰੂ ਰਾਮ ਦਾਸ ਸੇਵਾ ਸੁਸਾਇਟੀ ਦੇ ਸਮੂਹ ਮੈਂਬਰ, ਮਾਤਾ ਸਾਹਿਬ ਕੌਰ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਸਮੂਹ ਮੈਂਬਰਾਨ ਹਾਜ਼ਰ ਸਨ। ਕਸਬਾ ਮਜਾਰੀ ਵਿਖੇ ਸਮਾਗਮ ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)-ਗੁਰਦੁਆਰਾ ਸਿੰਘ ਸਭਾ ਕਸਬਾ ਮਜਾਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਬੀਬੀ ਰਾਜਵਿੰਦਰ ਕੌਰ ਖਾਲਸਾ ਲੁਧਿਆਣੇ ਵਾਲਿਆਂ ਦੇ ਢਾਡੀ ਜਥੇ ਵੱਲੋਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਵਾਰਾਂ ਅਤੇ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਢਾਡੀ ਜਥੇ ਨੇ ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸਰਬ ਸਾਂਝੀਵਾਲਤਾ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹਾਨ ਉਪਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮਾਹੀ, ਮਾਸਟਰ ਮੋਹਨ ਸਿੰਘ, ਸਰਪੰਚ ਰਸ਼ਪਾਲ ਸਿੰਘ ਅਟਵਾਲ, ਹਰਪਾਲ ਸਿੰਘ ਬਾਬਾ ਪ੍ਰੀਤਮ ਸਿੰਘ, ਕੈਪਟਨ ਗੁਰਪਾਲ ਸਿੰਘ, ਸੁਖਵਿੰਦਰ ਸਿੰਘ ਪਨੇਸਰ, ਸੂਬੇਦਾਰ ਕੁਲਦੀਪ ਸਿੰਘ, ਰੇਸ਼ਮ ਸਿੰਘ ਬੌਬੀ, ਨੰਬਰਦਾਰ ਪਾਖਰ ਸਿੰਘ, ਕੈਪਟਨ ਦਰਬਾਰਾ ਸਿੰਘ, ਜਸਵਿੰਦਰ ਸਿੰਘ, ਮਾਸਟਰ ਸਤਨਾਮ ਸਿੰਘ, ਸਾਧੂ ਸਿੰਘ, ਪਰਮਜੀਤ ਸਿੰਘ, ਡਾ. ਬਲਿਹਾਰ ਸਿੰਘ, ਤੇਜਿੰਦਰ ਸਿੰਘ, ਹਰਕਮਲ ਸਿੰਘ ਰਾਣਾ ਸਿੰਘ, ਕਸ਼ਮੀਰ ਸਿੰਘ, ਇੰਦਰਜੀਤ ਸਿੰਘ ਰਾਣਾ, ਇਕਬਾਲ ਸਿੰਘ ਅਟਵਾਲ, ਗੁਰਦੀਪ ਸਿੰਘ ਗੋਗੀ, ਹਰਪ੍ਰੀਤ ਸਿੰਘ ਸ਼ੈਂਟੀ, ਜਸਵੀਰ ਸਿੰਘ ਆਦਿ ਹਾਜ਼ਰ ਸਨ। ਮਾਜਰਾ ਜੱਟਾਂ ਵਿਖੇ ਸਮਾਗਮ ਰੱਤੇਵਾਲ, (ਅਸ਼ੋਕ ਕੁਮਾਰ ਲੀਲ)-ਪਿੰਡ ਮਾਜਰਾ ਜੱਟਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਬਾਬਾ ਮਹਿਤਾਬ ਸਿੰਘ ਠੇਰੀ ਸਾਹਿਬ ਬਲਾਚੌਰ ਵਾਲਿਆਂ ਦੇ ਕੀਰਤਨੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਮਾਹਰਾਜ ਜੀ ਦੇ ਜੀਵਨ ਇਤਿਹਾਸ ਨੂੰ ਬੜੇ ਵਿਸਥਾਰ ਪੂਰਵਕ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਗਰੇਵਾਲ, ਕੈਸ਼ੀਅਰ ਪਾਠੀ ਸਤਨਾਮ ਸਿੰਘ ਮਾਨ, ਬਲਵੀਰ ਸਿੰਘ, ਜੁਝਾਰ ਸਿੰਘ, ਗਿਆਨੀ ਗੁਰਨਾਮ ਸਿੰਘ ਢਾਡੀ, ਫੌਜੀ ਸੰਤੋਖ ਸਿੰਘ, ਸੂਬੇਦਾਰ ਹਰਨੇਕ ਸਿੰਘ, ਫੌਜੀ ਮੋਹਣ ਸਿੰਘ, ਫੌਜੀ ਬਖਤਾਵਰ ਸਿੰਘ, ਮਨਜੀਤ ਸਿੰਘ ਗਰੇਵਾਲ, ਕੁਲਦੀਪ ਸਿੰਘ ਲਾਲਾ, ਜਗਤਾਰ ਸਿੰਘ ਜੱਗੀ, ਸਰਪੰਚ ਪਰਮਜੀਤ ਸਿੰਘ ਗਰੇਵਾਲ, ਕੈਪਟਨ ਨੰਦ ਸਿੰਘ, ਫੌਜੀ ਕੁਲਵੰਤ ਸਿੰਘ, ਤਰਸੇਮ ਸਿੰਘ, ਸੰਤੋਖ ਸਿੰਘ ਸਾਬਕਾ ਪੰਚ, ਕੈਪਟਨ ਨੰਦ ਸਿੰਘ, ਦਲੇਲ ਸਿੰਘ ਫੌਜੀ, ਬੀਬੀਆਂ ਭੈਣਾਂ ਅਤੇ ਪਿੰਡ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਇਸ ਮੌਕੇ ਗੁਰਨਾਮ ਸਿੰਘ ਪੁੱਤਰ ਫੌਜੀ ਸੰਤੋਖ ਸਿੰਘ ਇੰਗਲੈਂਡ ਨਿਵਾਸੀ ਦੇ ਪਰਵਾਰ ਵਲੋਂ ਸੰਗਤਾਂ ਲਈ ਚਾਹ-ਪਕੌੜਿਆਂ ਦੇ ਲੰਗਰ ਲਗਾਏ ਗਏ। ਕਾਠਗੜ੍ਹ ਵਿਖੇ ਸਮਾਗਮ ਕਾਠਗੜ੍ਹ, (ਹਰਸਿਮਰਨ ਜੋਤ ਸਿੰਘ ਕਲੇਰ)-ਗੁਰਦੁਆਰਾ ਸਿੰਘ ਸਭਾ ਕਾਠਗੜ੍ਹ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗ੍ਰੰਥ ਪਾਠ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਭਾਈ ਹਰਜਿੰਦਰ ਸਿੰਘ ਮੋਜੋਵਾਲ ਮਜਾਰੇ ਵਾਲੀਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਚਾਹ-ਪਕੌੜਿਆਂ ਅਤੇ ਮਠਿਆਈਆਂ ਅਤੇ ਗੁਰੂ ਦੇ ਅਟੁੱਟ ਲੰਗਰ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਕਾਠਗੜ੍ਹ ਦੇ ਪ੍ਰਧਾਨ ਡਾ. ਬਲਦੇਵ ਸਿੰਘ ਪਨੇਸਰ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸ਼ੁਭਾਸ਼ ਆਨੰਦ, ਰਾਜ ਕੁਮਾਰ ਆਨੰਦ, ਬਾਬਾ ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ ਬਾਜਵਾ ਨੰਬਰਦਾਰ, ਸਤੀਸ਼ ਸ਼ਰਮਾ ਕਾਠਗੜ੍ਹ, ਸ਼ੋਵਨ ਸ਼ਰਮਾ ਕਾਠਗੜ੍ਹ, ਡਾ. ਵਿੱਕੀ ਪਨੇਸਰ, ਕਿਹਰ ਸਿੰਘ ਬਾਜਵਾ, ਬਾਬਾ ਸਤਨਾਮ ਸਿੰਘ, ਰਵੀ ਕੁਮਾਰ ਕਾਠਗੜ੍ਹ, ਸਤੀਸ਼ ਸ਼ਰਮਾ, ਜਤਿੰਦਰ ਪਾਲ ਸਿੰਘ ਕਲੇਰ, ਹਰਸਿਮਰਨ ਜੋਤ ਸਿੰਘ ਕਲੇਰ, ਰਾਗਵ ਭਾਰਤਵਾਜ, ਰਵੀ ਕਾਠਗੜ੍ਹ, ਸੇਵਾਦਾਰ ਸਾਂਈ ਕਾਲੇਸ਼ਾਹ, ਪਰਮਿੰਦਰ ਸਿੰਘ ਸਹੋਤਾ, ਦੀਦਾਰ ਸਿੰਘ ਮੋਹਣ ਮਾਜਰਾ ਆਦਿ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਪ੍ਰਕਾਸ਼ ਪੁਰਬ ਮਨਾਇਆ ਬੰਗਾ, (ਸੁਰਿੰਦਰ ਸਿੰਘ ਕਰਮ ਲਧਾਣਾ) - ਸਲਗੋਤਰਾ ਪਰਿਵਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਕਮਾਮ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮਾਜ ਸੇਵਕ ਜਗਜੀਤ ਸਿੰਘ ਸਲਗੋਤਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਰਬ ਸਾਂਝੀਵਾਲਤਾ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਮਾਜ ਵਿੱਚ ਪਿਆਰ, ਭਾਈਚਾਰਾ ਅਤੇ ਸਮਾਨਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਮੁਖੀ ਪਰਮਜੀਤ ਕੌਰ, ਨਵੀਨ ਕੁਮਾਰ, ਗੁਰਦੀਪ ਸਿੰਘ, ਦਿਲਪ੍ਰੀਤ ਸਿੰਘ ਸਲਗੋਤਰਾ, ਦਵਿੰਦਰ ਕੌਰ ਸਲਗੋਤਰਾ, ਸੀਮਾ ਰਾਏ, ਮਨਜੀਤ ਕੌਰ, ਰਾਜ ਰਾਣੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਪਿੰਡ ਸਾਧਪੁਰ ਵਿਖੇ ਸਮਾਗਮ ਗੁਣਾਚੌਰ, (ਅਮਰੀਕ ਕਟਾਰੀਆ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਸਾਧਪੁਰ ਵਿਖੇ ਬਹੁਤ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਜੀ ਦਾ ਜਨਮ ਦਿਹਾੜਾ ਉਤਸ਼ਾਹ, ਖੁਸ਼ੀਆਂ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਸ਼ੁਭ ਦਿਹਾੜੇ ‘ਤੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਪਾਲੀ ਭਾਰ ਸਿੰਘ ਪੁਰੀ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ‘ਤੇ ਚਾਹ-ਪਕੌੜੀਆਂ ਅਤੇ ਗੁਰੂ ਦਾ ਲੰਗਰ ਅਟੁੱਟ ਵਰਤਿਆ ਗਿਆ। ਪ੍ਰਧਾਨ ਪਰਮਜੀਤ ਲੋਹਟੀਆਂ, ਡਾ. ਗੁਰਪ੍ਰੀਤ ਸਾਧਪੁਰੀ, ਦੇਸ ਰਾਜ ਲੱਡੂ, ਮਨਦੀਪ ਲੋਹਟੀਆਂ, ਸੰਤੋਖ ਰਾਮ, ਸੁੱਖ ਰਾਮ, ਸਰਪੰਚ ਮਮਤਾ ਰਾਣੀ, ਪੰਚ ਅਵਤਾਰ ਸਿੰਘ, ਪੰਚ ਹੁਸਨ ਲਾਲ, ਰਾਜ ਕੁਮਾਰ, ਅਮਰਜੀਤ ਲੋਹਟੀਆਂ, ਸੋਨੀ ਰਾਮ, ਸੁਰਿੰਦਰ, ਗਾਇਕ ਰੇਸ਼ਮ ਸਿੰਘ, ਸੋਢੀ ਸਿੰਘ ਆਦਿ ਤੋਂ ਬਿਨਾਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਪ੍ਰਧਾਨ ਪਰਮਜੀਤ ਲੋਹਟੀਆ ਵਲੋਂ ਆਈਆਂ ਹੋਈਆਂ ਸਮੂਹ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ ਅਤੇ ਸੰਗਤਾਂ ਨੂੰ ਗੁਰੂ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਗੁਰਦੁਆਰਾ ਨਾਨਕਸਰ ਸਾਹਿਬ ਹਕੀਮਪੁਰ ਵਿਖੇ ਸਮਾਗਮ ਮੁਕੰਦਪੁਰ, (ਅਮਰੀਕ ਸਿੰਘ ਢੀਂਡਸਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪਾਵਨ ਆਗਮਨ ਪੁਰਬ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਹਕੀਮਪੁਰ ਵਿਖੇ ਬਾਬਾ ਨਿਹਾਲ ਸਿੰਘ ਜੀ ਪੰਥ ਰਤਨ ਹਰੀਆਂ ਵੇਲਾਂ ਵਾਲਿਆਂ ਅਤੇ ਮਾਤਾ ਜਸਪਾਲ ਕੌਰ ਦੀ ਯੋਗ ਅਗਵਾਈ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਦੋ ਲੜੀਆਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪ ਕਰਵਾਏ ਗਏ। ਮਗਰਲੀ ਲੜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਦੌਰਾਨ ਗੁਰਮਤਿ ਸੰਗੀਤ ਅਕੈਡਮੀ ਦੇ ਬੱਚਿਆਂ ਵੱਲੋਂ ਮਨੋਹਰ ਕੀਰਤਨ ਨਾਲ ਸਮਾਗਮ ਦੀ ਆਰੰਭਤਾ ਕੀਤੀ ਗਈ ਉਪਰੰਤ ਭਾਈ ਦਲਵਿੰਦਰ ਸਿੰਘ ਕਥਾ ਵਾਚਕ ਅਪਰੇ ਵਾਲਿਆਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚਲਣ ਦੀ ਪ੍ਰੇਰਨਾ ਦਿੰਦਿਆਂ ਸਾਂਝ ਪਾਈ ਅੰਤ ਵਿੱਚ ਭਾਈ ਹਰਮਿੰਦਰ ਸਿੰਘ ਖਹਿਰਾ ਦੇ ਢਾਡੀ ਜਥੇ ਵੱਲੋਂ ਇੱਕ ਘੰਟੇ ਤੋਂ ਜ਼ਿਆਦਾ ਸਮਾਂ ਗੁਰੂ ਨਾਨਕ ਸਾਹਿਬ ਜੀ ਵੱਲੋਂ ਬਾਬਰ ਨੂੰ ਜਾਬਰ ਕਹਿਣ ਦੀ ਜੁਰਤ, ਝੂਠ ਅਤੇ ਪਖੰਡ ਨੂੰ ਚੋਰਾਹੇ ਵਿੱਚ ਨੰਗਾ ਕਰਨਾ, ਮੂਰਤੀ ਪੂਜਾ ਅਤੇ ਹੋਰ ਕੁਕਰਮਾਂ ਤੋਂ ਵਰਜਿਤ ਕਰਨ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬ ਵੱਲੋਂ ਦਿੱਤੇ ਸੰਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਸੰਗਤਾਂ ਲਈ ਚਾਹ ਪਕੌੜੇ ਤੋਂ ਇਲਾਵਾ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਪਤੀ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਬਰ ਜੰਗ ਸਿੰਘ ਹੁਣਾਂ ਆਏ ਹੋਏ ਜਥਿਆਂ ਅਤੇ ਸਮੂਹ ਸੰਗਤ ਦਾ ਇਸ ਪਵਿੱਤਰ ਤੇ ਸ਼ੁੱਭ ਦਿਹਾੜੇ ’ਤੇ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸਾਹਿਬ ਵਿਖੇ ਆ ਕੇ ਲਾਹਾ ਪ੍ਰਾਪਤ ਕਰਨ ਲਈ ਧੰਨਵਾਦ ਕੀਤਾ। ਰਹਿਪਾ ਵਿਖੇ ਅੰਮ੍ਰਿਤ ਵੇਲੇ ਕਰਵਾਇਆ ਕੀਰਤਨ ਦਰਬਾਰ ਮੁਕੰਦਪੁਰ, (ਅਮਰੀਕ ਸਿੰਘ ਢੀਂਡਸਾ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰਹਿਪਾ ਗੁਰਦੁਆਰਾ ਦਰਸ਼ਨ ਪ੍ਰਕਾਸ਼ ਵਿਖੇ ਅੰਮ੍ਰਿਤ ਵੇਲੇ ਕੀਰਤਨ ਦਰਬਾਰ ਕਰਵਾਇਆ ਗਿਆ। ਸੰਗਤਾਂ ਵੱਲੋਂ ਰਲ ਮਿਲ ਕੇ ਪਿੰਡ ਵਿੱਚ ਪ੍ਰਭਾਤ ਫੇਰੀ ਕੱਢੀ ਗਈ। ਜਿਸ ਦੌਰਾਨ ਬੱਚੀਆਂ ਵੱਲੋਂ ਧਾਰਨਾ ਵਾਲੇ ਸ਼ਬਦਾਂ ਨਾਲ ਭਰਵੀਂ ਹਾਜ਼ਰੀ ਲਵਾਈ। ਸਮਾਪਤੀ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਕੁਲਵਿੰਦਰ ਸਿੰਘ ਕੰਗਮਾਈ ਦੇ ਜਥੇ ਵੱਲੋਂ ਇੱਕ ਘੰਟਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਵੱਲੋਂ ਦਿੱਤੇ ਉਪਦੇਸ਼ ਅਤੇ ਕਿਰਤ ਕਰੋ ਨਾਮ ਜਪੋ ਅਤੇ ਵੰਡ ਛਕਣ ਦੇ ਸੰਦੇਸ਼ ਸਬੰਧੀ ਚਾਨਣਾ ਪਾਇਆ। ਇਸ ਮੌਕੇ ਭਾਈ ਨਿਰਮਲ ਸਿੰਘ, ਦਲਜੀਤ ਸਿੰਘ, ਦਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਨੇਕ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਰਾਣਾ ਸਿੰਘ ਤੋਂ ਇਲਾਵਾ ਪਿੰਡ ਦੀ ਸੰਗਤ ਵੱਡੀ ਗਿਣਤੀ ਵਿੱਚ ਮੌਜੂਦ ਸੀ। ਸੰਗਤਾਂ ਨੂੰ ਅੰਮ੍ਰਿਤ ਵੇਲੇ ਕੜਾਹ ਪ੍ਰਸ਼ਾਦ ਉਪਰੰਤ ਚਾਹ ਸਮੋਸੇ ਦਾ ਲੰਗਰ ਵੀ ਵਰਤਾਇਆ ਗਿਆ। ਗੁਰਦੁਆਰਾ ਪੰਜ ਤੀਰਥ ਸਾਹਿਬ ਲੜੋਆ ਵਿਖੇ ਸਮਾਗਮ ਔੜ/ਝਿੰਗੜਾਂ, (ਕੁਲਦੀਪ ਸਿੰਘ ਝਿੰਗੜ) - ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਸਾਹਿਬ ਲੜੋਆ ਵਿਖੇ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਪਹਿਲੇ ਦਿਨ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਤੀਜੇ ਦਿਨ ਸ੍ਰੀ ਆਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਪ੍ਰਸਿੱਧ ਪੰਥਕ ਢਾਡੀ ਗਿਆਨੀ ਜਸਮੇਰ ਸਿੰਘ ਖੇੜੀ ਖਰੜ ਵਾਲਿਆਂ ਦੇ ਢਾਡੀ ਜਥੇ ਤੋਂ ਇਲਾਵਾ ਸੰਤ ਬਾਬਾ ਕੁਲਦੀਪ ਸਿੰਘ ਮਜਾਰੀ ਵਾਲਿਆਂ ਦੇ ਜਥੇ ਵਲੋਂ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਨਾਲ ਜੋੜਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਤਰਜੀਵਨ ਸਿੰਘ ਗਰਚਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਪਮਾ ’ਚ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਸਮਾਗਮ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਸਤਿਗੁਰਾਂ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਉਨ੍ਹਾਂ ਆਪਣੇ ਸਾਥੀ ਪ੍ਰਬੰਧਕਾਂ ਨਾਲ ਕੀਰਤਨੀ, ਢਾਡੀ ਜਥਿਆਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਪ੍ਰਿੰਸੀਪਲ ਤਰਜੀਵਨ ਸਿੰਘ ਗਰਚਾ, ਬਹਾਦਰ ਸਿੰਘ, ਗੁਰਦਾਵਰ ਸਿੰਘ, ਮਨੋਹਰ ਸਿੰਘ ਗਰਚਾ, ਸੁਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਜਵੱਦੀ, ਪਰਮਿੰਦਰ ਸਿੰਘ, ਬਲਵੀਰ ਸਿੰਘ, ਮੱਖਣ ਸਿੰਘ, ਮਾ. ਦੇਸ ਰਾਜ ਬੱਜੋਂ, ਜਸਵੀਰ ਸਿੰਘ, ਜਗਜੀਤ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਗੁਰਦੁਆਰਾ ਚਰਨ ਕੰਵਲ ਪਾਤਿਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇੇ ਸਮਾਗਮ ਬੰਗਾ, (ਸੁਰਿੰਦਰ ਸਿੰਘ ਕਰਮ ਲਧਾਣਾ) - ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਗੁ. ਸਾਹਿਬ ਦੀ ਕਮੇਟੀ, ਮੈਨੇਜਰ ਸਾਹਿਬ ਅਤੇ ਇਲਾਕੇ ਭਰ ਦੀਆਂ ਸਿੱਖ ਸੰਗਤਾਂ ਵਲੋਂ ਬੇਹੱਦ ਸ਼ਰਧਾ ਸਾਹਿਤ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਸ਼ੋ੍ਰਮਣੀ ਗੁ. ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਗੁਰਬਖਸ਼ ਸਿੰਘ ਖਾਲਸਾ ਨੇ ਸੰਬੋਧਨ ਕਰਦੇ ਹੋਏ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਉਨ੍ਹਾਂ ਦੀ ਰਚੀ ਬਾਣੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜੂਰੀ ਵਿੱਚ ਭਾਰੀ ਦੀਵਾਨ ਸਜਾਏ ਗਏ। ਜਿਸ ਦੀ ਅਰੰਭਤਾ ’ਤੇ ਸ਼ੋ੍ਰਮਣੀ ਕਮੇਟੀ ਦੇ ਗ੍ਰੰਥੀ ਸਿੰਘ ਅਤੇ ਕਥਾਵਾਚਕ ਭਾਈ ਪਲਵਿੰਦਰ ਸਿੰਘ ਨੇ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉੱਚੇ-ਸੁੱਚੇ ਉਪਦੇਸ਼ ਅਤੇ ਉਨ੍ਹਾਂ ਦੀ ਅਗੰਮੀ ਬਾਣੀ ’ਤੇ ਚੱਲਣ ਦੀ ਸੇਧ ਦਿੱਤੀ। ਉਪਰੰਤ ਗੁਰੂ ਘਰ ਦੇ ਹਜ਼ੂਰੀ ਕੀਰਤਨੀਏ ਭਾਈ ਸਤਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਮਨਪ੍ਰੀਤ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਕੀਰਤਨੀਏ ਬੀਬੀ ਕਿਰਤਪ੍ਰੀਤ ਕੌਰ ਬੰਗਾ, ਕਥਾ ਵਾਚਕ ਭਾਈ ਸਰਬਜੀਤ ਸਿੰਘ ਖਰਲ ਅਤੇ ਉੱਘੇ ਢਾਡੀ ਗਿਆਨੀ ਧੰਨਾ ਸਿੰਘ ਆਦਿ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਿੱਚ ਕਾਂਗਰਸ ਤੋਂ ਕਮਲਜੀਤ ਬੰਗਾ, ਬਸਪਾ ਤੋਂ ਪ੍ਰਵੀਨ ਬੰਗਾ ਸਮੇਤ ਹੋਰ ਆਗੂ ਵੀ ਨਤਮਸਤਕ ਹੋਏ। ਹੋਰਨਾਂ ਵਿਸ਼ੇਸ਼ ਵਿਅਕਤੀਆਂ ਵਿੱਚ ਪਰਮਜੀਤ ਸਿੰਘ ਜੌਹਰ, ਬਲਬੀਰ ਸਿੰਘ ਝਿੱਕਾ ਇੰਸ਼ੋਰੈਂਸ ਪੁਆਇੰਟ ਬੰਗਾ, ਗੁਰਪ੍ਰੀਤ ਸਿੰਘ ਪਾਬਲਾ ਨਿੳੂ ਖੇਤੀਬਾੜੀ ਕੇਂਦਰ ਬੰਗਾ, ਬੌਬੀ ਰੱਲ੍ਹ ਲਧਾਣਾ ਉੱਚਾ, ਗਿ. ਸੁਖਵਿੰਦਰ ਸਿੰਘ ਗੋਬਿੰਦਪੁਰੀ, ਗੁ. ਸਾਹਿਬ ਦੇ ਮੈਨੇਜਰ ਗਿ. ਹਰਜੀਤ ਸਿੰਘ ਸੁਲਤਾਨਵਿੰਡ, ਗਿ. ਪਰਮਜੀਤ ਸਿੰਘ ਰੋਮੀ ਪ੍ਰਚਾਰਕ, ਭਾਈ ਹਰਨੇਕ ਸਿੰਘ ਅਕਾੳੂਂਟ ਮੈਨੇਜਰ, ਗਿ. ਤਜਿੰਦਰ ਸਿੰਘ ਚੱਕਦਾਨਾ ਕਲਰਕ, ਭਾਈ ਅੰਮ੍ਰਿਤਪਾਲ ਸਿੰਘ ਖਜ਼ਾਨਚੀ, ਅਮਰਜੀਤ ਸਿੰਘ ਬਿਜਲੀ ਮਿਸਤਰੀ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਭਾਰੀ ਨਗਰ ਕੀਰਤਨ ਵੀ ਸਜਾਏ ਗਏ ਅਤੇ ਸੰਗਤਾਂ ਨੇ ਭਰਪੂਰ ਸ਼ਮੂਲੀਅਤ ਕੀਤੀ। ਪਾਠਸ਼ਾਲਾ ਪਲੇਅ ਵੇਅ ਐਂਡ ਕੇਅਰ ਸਕੂਲ ’ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਨਵਾਂਸ਼ਹਿਰ, (ਹਰਮਿੰਦਰ ਸਿੰਘ ਪਿੰਟੂ) - ਪਾਠਸ਼ਾਲਾ ਪਲੇਅ ਵੇਅ ਐਂਡ ਕੇਅਰ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਕੰਵਲਜੀਤ ਕੌਰ ਨੀਰੂ ਨੇ ਬੱਚਿਆਂ ਅਤੇ ਸਟਾਫ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜੱਸੀ, ਵਿੱਦਿਆ, ਸਰਬਜੀਤ, ਜਸਪ੍ਰੀਤ, ਹਰਤੇਸ਼ਵਰ ਆਦਿ ਵੀ ਹਾਜ਼ਰ ਸਨ। ਬਾਗੋਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਕਾਠਗੜ੍ਹ, (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਬਾਗੋਵਾਲ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਸਪਾਲ ਸਿੰਘ ਬਾਗੋਵਾਲ ਨੇ ਦੱਸਿਆ ਕਿ ਸਵੇਰੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਬਾਬਾ ਖੁਸ਼ਦੀਪ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੇ ਅੰਤ ਵਿੱਚ ਸਮੂਹ ਸੰਗਤਾਂ ਨੂੰ ਚਾਹ ਅਤੇ ਪਕੌੜਿਆਂ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਪਵਨ ਕੁਮਾਰ ਕਾਲਾ, ਅਵਤਾਰ ਸਿੰਘ ਟਿੰਕੂ, ਅਜੇ ਕੁਮਾਰ ਜੱਜ, ਬਲਵੀਰ ਕੁਮਾਰ, ਮਲਕੀਤ ਸਿੰਘ, ਨਰੇਸ਼ ਕੁਮਾਰ, ਭੁਪਿੰਦਰ ਕੁਮਾਰ, ਲਖਵੀਰ ਕੁਮਾਰ, ਜਗਨ ਨਾਥ, ਉਂਕਾਰ ਸਿੰਘ, ਅਵਤਾਰ ਸਿੰਘ ਭਾਊ, ਕਾਲੂ ਰਾਮ, ਦੇਸ਼ ਰਾਜ ਸਮੇਤ ਹੋਰ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ/ਭਾਜਪਾ ਦਾ ਪੰਜਾਬ ਵਿਰੋਧੀ ਗੱਠਜੋੜ-ਅਮਿਤ ਵਿਜ ਕਿਹਾ, ਦੋਵਾਂ ਪਾਰਟੀਆਂ ਦੇ ਰਾਜ ਦੌਰਾਨ ਪਣਪੇ ਨਸ਼ੇ ਅਤੇ ਗੈਂਗਸਟਰਵਾ... ਅਗਲੀ ਖ਼ਬਰ ਚੌਧਰੀ ਹੁਸਨ ਲਾਲ ਕਾਂਗਰਸ ਆਗੂ ਵਲੋਂ ਬਹਿਰਾਮ ’ਚ ਵਰਕਰਾਂ ਨਾਲ ਮੀਟਿੰਗ
Ad Position 24