ਅਕਾਲੀ ਦਲ-ਭਾਜਪਾ ਗੱਠਜੋੜ ਸਿਆਸਤ ’ਚ ਨਵੇਂ ਸਮੀਕਰਨਾਂ ਦਾ ਸੰਕੇਤ-ਗੁਰਪ੍ਰੀਤ ਗੁੱਜਰ
ਕਾਠਗੜ੍ਹ, 24 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਪੰਜਾਬ ਦੀ ਸਿਆਸਤ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਮੁੜ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਗਿਆ। ਇਸ ਐਲਾਨ ਨਾਲ ਦੋਵਾਂ ਪਾਰਟੀਆਂ ਵਿਚਕਾਰ 6 ਸਾਲਾਂ ਤੋਂ ਚੱਲ ਰਹੀ ਸਿਆਸੀ ਦੂਰੀ ਵੀ ਖ਼ਤਮ ਹੋ ਗਈ ਹੈ।
ਕਾਠਗੜ੍ਹ, 24 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਪੰਜਾਬ ਦੀ ਸਿਆਸਤ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਮੁੜ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਗਿਆ। ਇਸ ਐਲਾਨ ਨਾਲ ਦੋਵਾਂ ਪਾਰਟੀਆਂ ਵਿਚਕਾਰ 6 ਸਾਲਾਂ ਤੋਂ ਚੱਲ ਰਹੀ ਸਿਆਸੀ ਦੂਰੀ ਵੀ ਖ਼ਤਮ ਹੋ ਗਈ ਹੈ। ਇਸ ਇਤਿਹਾਸਕ ਸਿਆਸੀ ਘਟਨਾਕ੍ਰਮ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਗੁਰਪੁਰਬ ਦੇ ਪਵਿੱਤਰ ਦਿਹਾੜੇ ’ਤੇ ਹੋਇਆ ਇਹ ਗੱਠਜੋੜ ਆਪਣੇ ਆਪ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਗੁਰਪ੍ਰੀਤ ਗੁੱਜਰ ਨੇ ਕਿਹਾ ਹੁਣ ਮੁੜ ਇਕੱਠੇ ਹੋਣ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਵੀਂ ਸਿਆਸੀ ਤਸਵੀਰ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅਕਾਲੀ ਦਲ ਨੂੰ ਗੱਠਜੋੜ ਵਿੱਚ ਵੱਡੇ ਭਰਾ ਦੀ ਭੂਮਿਕਾ ਦੇਣ ਅਤੇ ਮੁੱਖ ਮੰਤਰੀ ਦਾ ਅਹੁਦਾ ਵੀ ਵੱਡੇ ਭਾਈਵਾਲ ਕੋਲ ਰਹਿਣ ਸਬੰਧੀ ਦਿੱਤੇ ਸੰਕੇਤ ਨਾਲ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਅੰਤ ਵਿੱਚ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਮੁੱਚੀ ਹਾਈਕਮਾਂਡ ਨੂੰ ਇਸ ਫੈਸਲੇ ਲਈ ਵਧਾਈ ਦਿੰਦਿਆਂ ਗੱਠਜੋੜ ਦਾ ਭਰਵਾਂ ਸਵਾਗਤ ਕੀਤਾ।