ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਸਮਝੌਤਾ ਇਤਿਹਾਸਕ ਫੈਸਲਾ: ਅਕਾਲੀ ਆਗੂ
ਉਸਮਾਨਪੁਰ, 24 ਨਵੰਬਰ (ਸੰਦੀਪ ਮਝੂਰ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਅੱਜ ਹੋਇਆ ਸਮਝੌਤਾ ਇਕ ਇਤਿਹਾਸਕ ਫੈਸਲਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪਰਵਿੰਦਰ ਪਾਲ ਸਿੰਘ ਰਠੌਰ, ਸੁਖਵਿੰਦਰ ਸਿੰਘ ਮਿੰਟੂ ਜਾਡਲਾ ਅਤੇ ਅਪਰ ਅਪਾਰ ਸਿੰਘ ਅਟਵਾਲ ਆਦਿ ਨੇ ਕਿਹਾ ਕਿ ਪਹਿਲਾਂ ਵੀ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਸ.
ਉਸਮਾਨਪੁਰ, 24 ਨਵੰਬਰ (ਸੰਦੀਪ ਮਝੂਰ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਅੱਜ ਹੋਇਆ ਸਮਝੌਤਾ ਇਕ ਇਤਿਹਾਸਕ ਫੈਸਲਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪਰਵਿੰਦਰ ਪਾਲ ਸਿੰਘ ਰਠੌਰ, ਸੁਖਵਿੰਦਰ ਸਿੰਘ ਮਿੰਟੂ ਜਾਡਲਾ ਅਤੇ ਅਪਰ ਅਪਾਰ ਸਿੰਘ ਅਟਵਾਲ ਆਦਿ ਨੇ ਕਿਹਾ ਕਿ ਪਹਿਲਾਂ ਵੀ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸੂਬੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਉਕਤ ਵਿਕਾਸ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਉਕਤ ਗਠਜੋੜ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਭਾਜਪਾ ਗਠਜੋੜ ਭਾਰੀ ਬਹੁਮਤ ਨਾਲ ਸੱਤਾ ’ਤੇ ਕਾਬਜ਼ ਹੋਵੇਗਾ ।