ਅਕਾਲੀ-ਭਾਜਪਾ ਗੱਠਜੋੜ ਨਾਲ ‘ਆਪ’ ਸਰਕਾਰ ਨੂੰ ਕੋਈ ਫਰਕ ਨਹੀਂ ਪਵੇਗਾ -ਰੀਠੂ
ਬਲਾਚੌਰ, 25 ਨਵੰਬਰ (ਨਰੇਸ਼ ਧੌਲ)-ਬੀਤੇ ਦਿਨੀਂ ਪੰਜਾਬ ਅੰਦਰ ਹੋਏ ਅਕਾਲੀ ਭਾਜਪਾ ਗੱਠਜੋੜ ਨਾਲ ਆਪ ਸਰਕਾਰ ਨੂੰ ਕੋਈ ਵੀ ਫਰਕ ਨਹੀਂ ਪਵੇਗਾ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਪਵਨ ਕੁਮਾਰ ਰੀਠੂ ਨੇ ਗੱਲਬਾਤ ਕਰਦਿਆਂ ਹੋਇਆ ਕੀਤਾ।
ਬਲਾਚੌਰ, 25 ਨਵੰਬਰ (ਨਰੇਸ਼ ਧੌਲ)-ਬੀਤੇ ਦਿਨੀਂ ਪੰਜਾਬ ਅੰਦਰ ਹੋਏ ਅਕਾਲੀ ਭਾਜਪਾ ਗੱਠਜੋੜ ਨਾਲ ਆਪ ਸਰਕਾਰ ਨੂੰ ਕੋਈ ਵੀ ਫਰਕ ਨਹੀਂ ਪਵੇਗਾ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਪਵਨ ਕੁਮਾਰ ਰੀਠੂ ਨੇ ਗੱਲਬਾਤ ਕਰਦਿਆਂ ਹੋਇਆ ਕੀਤਾ। ਉਨ੍ਹਾਂ ਕਿਹਾ ਕਿ ਪਿਛਲਿਆਂ ਸਮਿਆਂ ਦੌਰਾਨ ਵੀ ਸਮੁੱਚੇ ਪੰਜਾਬ ਵਾਸੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਨੂੰ ਪਰਖ ਚੁੱਕੇ ਹਨ, ਇਸ ਲਈ ਉਹ ਹੁਣ ਦੁਬਾਰਾ ਧੋਖੇ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਦੀ ਭੁੱਖ ਨੂੰ ਮੁੱਖ ਰੱਖਦਿਆਂ ਹੋਇਆਂ ਦੋਨਾਂ ਪਾਰਟੀਆਂ ਵੱਲੋਂ ਗੱਠਜੋੜ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਵਾਸੀ ਬੁਰੀ ਤਰਾਂ ਨਕਾਰ ਦੇਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸਮੁੱਚੇ ਪੰਜਾਬ ਵਾਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਦੁਬਾਰਾ ਰਪੀਟ ਕਰਨਗੇ।