25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਆਪਸੀ ਗੱਠਜੋੜ ਪੰਜਾਬ ਵਾਸੀਆਂ ਲਈ ਚੰਗਾ ਸੁਨੇਹਾ-ਹਨੀ ਟੌਸਾਂ

ਟੱਪਰੀਆਂ ਖੁਰਦ, 25 ਨਵੰਬਰ (ਬੂਥਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਆਪਸੀ ਸਮਝੌਤੇ ਸਬੰਧੀ ਅਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਹਨੀ ਟੌਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਉਮੀਦ ਅਤੇ ਚੰਗੇ ਭਵਿੱਖ ਦਾ ਸੁਨੇਹਾ ਹੈ। ਉਨ੍ਹਾਂ ਕਿ ਹਾ ਅੱਜ ਸੂਬੇ ਨੂੰ ਅਜਿਹੀ ਸਿਆਸੀ ਸੋਚ ਅਤੇ ਮਜ਼ਬੂਤ ਅਗਵਾਈ ਦੀ ਲੋੜ ਹੈ, ਜੋ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ ਅਤੇ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉਤਰ ਸਕੇ।

Ad Position 21
No active advertisement
ਅਜੀਤ ਡੈਸਕ 26-11-2026
ਟੱਪਰੀਆਂ ਖੁਰਦ, 25 ਨਵੰਬਰ (ਬੂਥਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਆਪਸੀ ਸਮਝੌਤੇ ਸਬੰਧੀ ਅਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਹਨੀ ਟੌਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਉਮੀਦ ਅਤੇ ਚੰਗੇ ਭਵਿੱਖ ਦਾ ਸੁਨੇਹਾ ਹੈ। ਉਨ੍ਹਾਂ ਕਿ ਹਾ ਅੱਜ ਸੂਬੇ ਨੂੰ ਅਜਿਹੀ ਸਿਆਸੀ ਸੋਚ ਅਤੇ ਮਜ਼ਬੂਤ ਅਗਵਾਈ ਦੀ ਲੋੜ ਹੈ, ਜੋ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ ਅਤੇ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉਤਰ ਸਕੇ। ਕੇਂਦਰ ਸਰਕਾਰ ਅਤੇ ਪੰਜਾਬ ਵਿੱਚ ਐਨ.ਡੀ.ਏ. ਦੀ ਸਰਕਾਰ ਮਿਲ ਕੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਰੁਕੇ ਹੋਏ ਵਿਕਾਸ ਨੂੰ ਗਤੀ ਦੇਣ ਲਈ ਕੰਮ ਕਰੇਗੀ। ਹਨੀ ਟੌਸਾਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਕੇਂਦਰ ਅਤੇ ਸੂਬਾ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਰਾਜ ਵਿੱਚ ਪ੍ਰੇਸ਼ਾਨੀਆਂ ਝੱਲ ਚੁੱਕੇ ਪੰਜਾਬ ਦੇ ਲੋਕ ਹੁਣ ਅਕਾਲੀ ਭਾਜਪਾ ਗੱਠਜੋੜ ਦੇ ਹੱਕ ’ਚ ਫਤਵਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਪੋਲੀਓ ਰੋਕੂ ਬੂੰਦਾਂ ਪਿਲਾਉਂਦੇ ਹੋਏ ਸਿਹਤ ਕਰਮਚਾਰੀ ਸਿਹਤ ਵਿਭਾਗ ਨੇ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ‘ਆਪ’ ਸਰਕਾਰ ਨੂੰ ਕੋਈ ਫਰਕ ਨਹੀਂ ਪਵੇਗਾ -ਰੀਠੂ
Ad Position 24