ਪਰਗਟ ਸਿੰਘ ਨੇ ਅਜੇ ਮੰਗੂਪੁਰ ਦੇ ਘਰ ਪਹੁੰਚ ਕੇ ਕੀਤੀ ਵਿਸ਼ੇਸ਼ ਮੁਲਾਕਾਤ
ਬਲਾਚੌਰ, 25 ਨਵੰਬਰ (ਨਰੇਸ਼ ਧੌਲ)-ਪੰਜਾਬ ਦੀ ਸਿਆਸਤ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸੇ ਦੌਰਾਨ ਹਲਕਾ ਬਲਾਚੌਰ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਅਜੇ ਮੰਗੂਪੁਰ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਪੂਰੀ ਤਰਾਂ ਚਰਚਾ ’ਚ ਹੈ।
ਬਲਾਚੌਰ, 25 ਨਵੰਬਰ (ਨਰੇਸ਼ ਧੌਲ)-ਪੰਜਾਬ ਦੀ ਸਿਆਸਤ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸੇ ਦੌਰਾਨ ਹਲਕਾ ਬਲਾਚੌਰ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਅਜੇ ਮੰਗੂਪੁਰ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਪੂਰੀ ਤਰਾਂ ਚਰਚਾ ’ਚ ਹੈ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵਲੋਂ ਮੰਗੂਪੁਰ ਦੇ ਘਰ ਪਾਈ ਗਈ ਵਿਸ਼ੇਸ਼ ਫੇਰੀ ਨਾਲ ਹਲਕੇ ਵਿੱਚ ਇਹ ਚਰਚਾ ਛਿੜ ਗਈ ਹੈ ਕਿ ਅਜੇ ਮੰਗੂਪੁਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵਲੋਂ ਟਿਕਟ ਦਿੱਤੀ ਜਾ ਸਕਦੀ ਹੈ। ਅਜੇ ਮੰਗੂਪੁਰ ਦਾ ਨਾਂਅ ਬਲਾਚੌਰ ਹਲਕੇ ਵਿੱਚ ਕਾਂਗਰਸ ਦੀ ਸਿਆਸਤ ਨਾਲ ਲੰਬੇ ਸਮੇਂ ਤੋਂ ਜੁੜਿਆ ਹੋਇਆ ਹੈ। ਕਿਉਂਕਿ ਪਿਛਲੇ ਸਮੇਂ ਦੌਰਾਨ ਹਲਕਾ ਵਿਧਾਇਕ ਰਹੇ ਜਿੱਥੇ ਉਨ੍ਹਾਂ ਦੇ ਪਿਤਾ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਹਲਕਾ ਬਲਾਚੌਰ ਅੰਦਰ ਵਿਕਾਸ ਕਾਰਜਾਂ ਅਤੇ ਚੰਗੀ ਰਾਜਨੀਤੀ ਕਰਨ ਦਾ ਸਬੂਤ ਦਿੱਤਾ ਗਿਆ ਸੀ ਉੱਥੇ ਚੌਧਰੀ ਅਜੇ ਮੰਗੂਪੁਰ ਵੀ ਚਾਰ-ਪੰਜ ਸਾਲ ਤੋਂ ਵਿਰੋਧੀ ਧਿਰ ਦੇ ਆਗੂ ਵਜੋਂ ਪੂਰੀ ਤਰ੍ਹਾਂ ਸਰਗਰਮ ਰਹੇ ਹਨ। ਅਜਿਹੇ ਵਿੱਚ ਪ੍ਰਗਟ ਸਿੰਘ ਵੱਲੋਂ ਉਨ੍ਹਾਂ ਦੇ ਘਰ ਪਹੁੰਚ ਕੇ ਮੁਲਾਕਾਤ ਕਰਨਾ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਹਾਈਕਮਾਂਡ ਹਲਕਾ ਬਲਾਚੌਰ ਤੋਂ ਕਿਸ ਆਗੂ ਦੇ ਨਾਂਅ ’ਤੇ ਮੋਹਰ ਲਗਾਉਂਦੀ ਹੈ। ਫਿਲਹਾਲ ਅਜੇ ਮੰਗੂਪੁਰ ਦੇ ਨਾਂਅ ਦੀ ਚਰਚਾ ਨੇ ਬਲਾਚੌਰ ਦੀ ਸਿਆਸਤ ਵਿੱਚ ਪੂਰੀ ਹਲਚਲ ਪੈਦਾ ਕਰ ਦਿੱਤੀ ਹੈ।