ਸਵੈ-ਗਣਨਾ ਦੀ ਪ੍ਰਕਿਰਿਆ ’ਚ ਲੋਕਾਂ ਦੀ ਭਾਗੀਦਾਰੀ ਬਣਾਈ ਜਾਵੇ ਯਕੀਨੀ -ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਂਸਸ 2027 ਦੀਆਂ ਤਿਆਰੀਆਂ ਅਤੇ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਮੂਹ ਚਾਰਜ ਅਫਸਰਾਂ ਨਾਲ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 1 6 ਨਵੰਬਰ ਤੋਂ 30 ਨਵੰਬਰ ਤੱਕ ਚੱਲ ਰਹੀ ਸਵੈ-ਗਣਨਾ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਨ
ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਸੈਂਸਸ 2027 ਦੀਆਂ ਤਿਆਰੀਆਂ ਅਤੇ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਮੂਹ ਚਾਰਜ ਅਫਸਰਾਂ ਨਾਲ ਰਿਵਿਊ ਮੀਟਿੰਗ ਕਰਦੇ ਹੋਏ।
26-11-2026
ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਂਸਸ 2027 ਦੀਆਂ ਤਿਆਰੀਆਂ ਅਤੇ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਮੂਹ ਚਾਰਜ ਅਫਸਰਾਂ ਨਾਲ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 1 6 ਨਵੰਬਰ ਤੋਂ 30 ਨਵੰਬਰ ਤੱਕ ਚੱਲ ਰਹੀ ਸਵੈ-ਗਣਨਾ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਮੂਹ ਚਾਰਜ ਅਫਸਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਅਤੇ ਵੱਧ ਤੋਂ ਵੱਧ ਪਰਿਵਾਰਾਂ ਨੂੰ ਇਸ ਮੁਹਿੰਮ ਨਾਲ ਜੋੜਨ। ਉਨ੍ਹਾਂ ਕਿਹਾ ਕਿ ਸੈਂਸਸ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਹਰੇਕ ਅਧਿਕਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਗੰਭੀਰਤਾ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਲੋਕਾਂ ਨੂੰ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਆਨਲਾਈਨ ਦਰਜ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ। ਇਸ ਨਾਲ ਜਨਗਣਨਾ ਦੀ ਅਗਲੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਵੈ-ਗਣਨਾ ਦੇ ਮਹੱਤਵ ਅਤੇ ਇਸ ਦੇ ਤਰੀਕੇ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਣ ‘ਤੇ ਉਨ੍ਹਾਂ ਦੀ ਯੋਗ ਅਗਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੈਂਸਸ 2027 ਦੇਸ਼ ਦੀ ਮਹੱਤਵਪੂਰਨ ਪ੍ਰਕਿਰਿਆ ਹੈ, ਜਿਸ ਦੇ ਸਹੀ ਅਤੇ ਭਰੋਸੇਯੋਗ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਨੀਤੀਆਂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਸਵੈ-ਗਣਨਾ ਦਾ ਟੀਚਾ ਹਾਸਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।