25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਦਾ ਆਪਸੀ ਗੱਠਜੋੜ ਦੋਵਾਂ ਪਾਰਟੀਆਂ ਲਈ ਵਾਰਦਾਨ ਸਾਬਿਤ ਹੋਵੇਗਾ-ਸੋਨੂੰ ਭਾਟੀਆ

ਟੱਪਰੀਆਂ ਖੁਰਦ, 25 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦਾ ਹੋਇਆ ਫੈਸਲਾ ਦੋਵੇਂ ਪਾਰਟੀਆਂ ਲਈ ਵਰਦਾਨ ਸਾਬਤ ਹੋਵੇਗਾ ਅਤੇ ਇਸ ਫੈਸਲੇ ਨਾਲ ਦੋਵੇਂ ਪਾਰਟੀਆਂ ਦੇ ਆਗੂਆਂ ਦਾ ਮਨੋਬਲ ਉੱਚਾ ਹੋਇਆ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਓ.

Ad Position 21
No active advertisement
ਅਜੀਤ ਡੈਸਕ 26-11-2026
ਟੱਪਰੀਆਂ ਖੁਰਦ, 25 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦਾ ਹੋਇਆ ਫੈਸਲਾ ਦੋਵੇਂ ਪਾਰਟੀਆਂ ਲਈ ਵਰਦਾਨ ਸਾਬਤ ਹੋਵੇਗਾ ਅਤੇ ਇਸ ਫੈਸਲੇ ਨਾਲ ਦੋਵੇਂ ਪਾਰਟੀਆਂ ਦੇ ਆਗੂਆਂ ਦਾ ਮਨੋਬਲ ਉੱਚਾ ਹੋਇਆ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਓ.ਬੀ.ਸੀ ਸੈੱਲ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੱਠਜੋੜ ਦੇ ਫੈਸਲੇ ਨਾਲ ਸੂਬੇ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਪਾਰਟੀਆਂ ਦਾ ਗੱਠਜੋੜ ਸਿਰਫ ਇੱਕ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਵਿਚ ਭਾਈਚਾਰਕ ਸਾਂਝ ਦੀ ਮਜ਼ਬੂਤੀ ਤੇ ਖੁਸ਼ਹਾਲੀ ਨਾਲ ਜੁੜਿਆ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਬਲਾਚੌਰ ਵਿਧਾਨ ਸਭਾ ਸੀਟ ਜਿਸ ਵੀ ਪਾਰਟੀ ਨੂੰ ਮਿਲੇਗੀ, ਉਸ ਪਾਰਟੀ ਦੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਇੱਕ ਕੀਤਾ ਜਾਵੇਗਾ। ਉਨ੍ਹਾਂ ਗੱਠਜੋੜ ਦੇ ਇਤਿਹਾਸਿਕ ਫੈਸਲੇ ਲਈ ਭਾਜਪਾ ਤੇ ਅਕਾਲੀ ਦਲ ਦੇ ਸਮੂਹ ਸੀਨੀਅਰ ਆਗੂਆਂ ਤੇ ਦੋਵੇਂ ਪਾਰਟੀਆਂ ਦੇ ਵਰਕਰਾਂ ਨੂੰ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਚੌਧਰੀ ਹੁਸਨ ਲਾਲ ਵਲੋਂ ਮੇਹਲੀਆਣਾ ’ਚ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ 2027 ਦੀਆਂ ਚੋਣਾਂ ਦੇ ਨਤੀਜੇ ਹੋਣਗੇ ਚੰਗੇ-ਚੇਤਾ
Ad Position 24