ਖ਼ਾਲਸਾ ਸਕੂਲ ਔੜ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਔੜ, 25 ਨਵੰਬਰ (ਗੁਰਨਾਮ ਸਿੰਘ ਸੈਣੀ)-ਖਾਲਸਾ ਪਬਲਿਕ ਸਕੂਲ ਔੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।
ਔੜ, 25 ਨਵੰਬਰ (ਗੁਰਨਾਮ ਸਿੰਘ ਸੈਣੀ)-ਖਾਲਸਾ ਪਬਲਿਕ ਸਕੂਲ ਔੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਨਛੱਤਰ ਸਿੰਘ ਸੁੰਮਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਮਾਜ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਇਮਾਨਦਾਰੀ, ਸੇਵਾ, ਸਾਂਝ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਗੁਰਬਾਣੀ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨਾਲ ਰੂਹਾਨੀ ਰੰਗ ਵਿੱਚ ਰੰਗਿਆ ਰਿਹਾ। ਇਸ ਮੌਕੇ ਪ੍ਰਿੰਸੀਪਲ ਨਛੱਤਰ ਸਿੰਘ ਸੁੰਮਨ, ਮੈਡਮ ਬਲਜੀਤ ਕੌਰ, ਰਣਜੀਤ ਕੌਰ ਤੂਰ, ਸੁਨੀਤਾ ਸੁੰਮਨ, ਸਾਰਿਕਾ ਸ਼ਰਮਾ, ਜਸਵੀਰ ਕੌਰ, ਰਜਨੀ, ਵਰਿੰਦਰ ਕੌਰ, ਮਨਦੀਪ ਕੌਰ, ਮਨਪ੍ਰੀਤ ਕੌਰ, ਸੀਮਾ ਰਾਣੀ, ਨੇਹਾ, ਬੰਧਨਾ ਰਾਣਾ, ਮਨਪ੍ਰੀਤ ਕੌਰ, ਬਲਜੀਤ ਕੌਰ, ਪਰਮਜੀਤ ਕੌਰ ਤੇ ਬਾਪੂ ਸ਼ੰਕਰ ਦਾਸ ਸਮੇਤ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।