26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਜ਼ਿਲ੍ਹੇ ’ਚ ਪਹੁੰਚਣਗੀਆਂ-ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਦੇ ਸੱਭਿਆਚਾਰ ਵਿਭਾਗ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਚਾਰ ਸ਼ੋਭਾ ਯਾਤਰਾਵਾਂ ਵਿੱਚੋਂ ਦੂਜੇ ਰੂਟ ਅਤੇ ਤੀਜੇ ਰੂਟ ਦੀਆਂ ਸ਼ੋਭਾ ਯਾਤਰਾਵਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀਆਂ ਹੋਈਆਂ 3 ਦਸੰਬਰ ਨੂੰ ਖੁਰਾਲਗੜ੍ਹ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਸੰਪੂਰਨ ਹੋਣਗੀਆਂ। ਇਨ੍ਹਾਂ ਸ਼ੋਭਾ ਯਾਤਰਾਵਾਂ ਦੇ ਸ਼ਾਨਦਾਰ ਸਵਾਗਤ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗ ਸਮੇਂ ਸਿਰ ਤਿਆਰੀਆਂ ਮੁਕੰਮਲ ਕਰਨ।

Ad Position 21
No active advertisement
ਜ਼ਿਲ੍ਹਾ ਕੰਪਲੈਕਸ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ। 27-11-2026
ਨਵਾਂਸ਼ਹਿਰ, 26 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਦੇ ਸੱਭਿਆਚਾਰ ਵਿਭਾਗ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਚਾਰ ਸ਼ੋਭਾ ਯਾਤਰਾਵਾਂ ਵਿੱਚੋਂ ਦੂਜੇ ਰੂਟ ਅਤੇ ਤੀਜੇ ਰੂਟ ਦੀਆਂ ਸ਼ੋਭਾ ਯਾਤਰਾਵਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀਆਂ ਹੋਈਆਂ 3 ਦਸੰਬਰ ਨੂੰ ਖੁਰਾਲਗੜ੍ਹ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਸੰਪੂਰਨ ਹੋਣਗੀਆਂ। ਇਨ੍ਹਾਂ ਸ਼ੋਭਾ ਯਾਤਰਾਵਾਂ ਦੇ ਸ਼ਾਨਦਾਰ ਸਵਾਗਤ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗ ਸਮੇਂ ਸਿਰ ਤਿਆਰੀਆਂ ਮੁਕੰਮਲ ਕਰਨ। ਇਹ ਹਦਾਇਤ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੂਜੇ ਰੂਟ ਦੀ ਸ਼ੋਭਾ ਯਾਤਰਾ 2 ਦਸੰਬਰ 2026 ਨੂੰ ਫਰੀਦਕੋਟ ਤੋਂ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 3 ਦਸੰਬਰ ਨੂੰ ਫਗਵਾੜਾ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਾਖਲ ਹੋਵੇਗੀ। ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨ ’ਤੇ ਪਿੰਡ ਮੇਹਲੀ (ਤਹਿਸੀਲ ਬੰਗਾ) ਵਿਖੇ ਮਾਰਬਲ ਰਿਜੋਰਟ ਨੇੜੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤਾਂ ਵੱਲੋਂ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਹ ਯਾਤਰਾ ਬੰਗਾ, ਨਵਾਂਸ਼ਹਿਰ ਦੇ ਸ਼ਹਿਰ, ਚੰਡੀਗੜ੍ਹ ਚੌਕ, ਲੰਗੜੋਆ ਅਤੇ ਮੁਕਾਰਕਪੁਰ ਤੋਂ ਹੁੰਦੀ ਹੋਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵੱਲ੍ਹ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਤੀਜੇ ਰੂਟ ਦੀ ਸ਼ੋਭਾ ਯਾਤਰਾ 1 ਦਸੰਬਰ 2026 ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 3 ਦਸੰਬਰ ਨੂੰ ਰੂਪਨਗਰ ਬਾਈਪਾਸ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਚੌਰ ਵਿੱਚ ਦਾਖਲ ਹੋਵੇਗੀ। ਇਸ ਉਪਰੰਤ ਇਹ ਸ਼ੋਭਾ ਯਾਤਰਾ ਗੜ੍ਹਸ਼ੰਕਰ ਵੱਲ ਰਵਾਨਾ ਹੋਵੇਗੀ। ਇਸ ਯਾਤਰਾ ਦਾ ਵੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤਾਂ ਵੱਲੋਂ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਸਵਾਗਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਕਿਹਾ ਕਿ ਸ਼ੋਭਾ ਯਾਤਰਾ ਦੇ ਰੂਟ ਵਿੱਚ ਆਉਣ ਵਾਲੀਆਂ ਸਾਰੀਆਂ ਮੀਟ, ਮੱਛੀ, ਬੀੜੀ ਸਿਗਰਟ ਦੀਆਂ ਦੁਕਾਨਾਂ 3 ਦਸੰਬਰ ਨੂੰ ਬੰਦ ਰਹਿਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਰਵਿੰਦ ਕੁਮਾਰ, ਐਸ.ਪੀ ਹਰਿੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਪਰਮਿੰਦਰ ਕੌਰ, ਐਸ.ਡੀ.ਐਮ. ਨਵਾਂਸ਼ਹਿਰ ਕੁਲਦੀਪ ਚੰਦ, ਐਸ.ਡੀ.ਐਮ. ਬੰਗਾ ਵਰੁਨ ਕੁਮਾਰ, ਐਸ.ਡੀ.ਐਮ. ਬਲਾਚੌਰ ਕਰਨ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਸ. ਕਰਤਾਰ ਸਰਾਭਾ ਦੀ ਸ਼ਹੀਦੀ ਨੂੰ ਸਮਰਪਿਤ ਕੀਤਾ ਸੈਮੀਨਾਰ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਮੁੜ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ-ਪ੍ਰਿੰ. ਨਛੱਤਰ ਸਿੰਘ ਸੁੰਮਨ
Ad Position 24