ਖਾਲਸਾ ਦਾ ਬੱਬਰ ਕਰਮ ਸਿੰਘ ਟਰੱਸਟ ਵਲੋਂ ਭਲਕੇ ਕੀਤਾ ਜਾਵੇਗਾ ਸਨਮਾਨ
ਨਵਾਂਸ਼ਹਿਰ, 26 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਸਕੂਲ ਦੌਲਤਪੁਰ ਵਿਖੇ 28 ਨਵੰਬਰ ਨੂੰ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਹਿਜ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ।
ਨਵਾਂਸ਼ਹਿਰ, 26 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਸਕੂਲ ਦੌਲਤਪੁਰ ਵਿਖੇ 28 ਨਵੰਬਰ ਨੂੰ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਹਿਜ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਸਮਾਗਮ ਦੌਰਾਨ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੀਤ ਪ੍ਰਧਾਨ ਬਣਨ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਨਮਾਨ ਕੀਤਾ ਜਾਵੇਗਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ ਅਤੇ ਸੀਨੀਅਰ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸਮਾਗਮ ’ਚ ਸ਼ਾਮਲ ਹੋ ਕੇ ਲਾਹਾ ਲਵੋ।