26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅੱਜ ਤੋਂ ਲੰਗੜੋਆ ਨਵਾਂਸ਼ਹਿਰ ਬਾਈ ਪਾਸ ’ਤੇ ਅਣਮਿੱਥੇ ਸਮੇ ਲਈ ਦਿੱਤੇ ਜਾ ਰਹੇ ਧਰਨੇ ’ਚ ਪਹੁੰਚਣ ਦੀ ਅਪੀਲ- ਜਾਡਲੀ

ਮਜਾਰੀ/ਸਾਹਿਬਾ, 26 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਜਾਡਲੀ ਨੇ ਅੰਨਦਾਤਾ ਕਿਸਾਨਾਂ, ਖ਼ਾਸ ਕਰਕੇ ਗੰਨੇ ਦੀ ਖੇਤੀ ਨਾਲ ਜੁੜੇ ਕਿਸਾਨਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਵੱਡੀ ਗਿਣਤੀ ’ਚ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰੀ ਖੱਜਲ ਖੁਆਰੀ ਤੋਂ ਬਚਣ ਲਈ ਨਵਾਂਸ਼ਹਿਰ ਬਾਈਪਾਸ ਵਿਖੇ ਹੋਣ ਵਾਲੇ ਅਣਮਿੱਥੇ ਸਮੇਂ ਲਈ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ। ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਕੋ-ਜਨਰੇਸ਼ਨ ਪਲਾਂਟ ਨੂੰ ਲੋੜੀਂਦਾ ਬਿਜਲੀ ਕੁਨੈਕਸ਼ਨ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ।

Ad Position 21
No active advertisement
ਅਜੀਤ ਡੈਸਕ 27-11-2026
ਮਜਾਰੀ/ਸਾਹਿਬਾ, 26 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਜਾਡਲੀ ਨੇ ਅੰਨਦਾਤਾ ਕਿਸਾਨਾਂ, ਖ਼ਾਸ ਕਰਕੇ ਗੰਨੇ ਦੀ ਖੇਤੀ ਨਾਲ ਜੁੜੇ ਕਿਸਾਨਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਵੱਡੀ ਗਿਣਤੀ ’ਚ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰੀ ਖੱਜਲ ਖੁਆਰੀ ਤੋਂ ਬਚਣ ਲਈ ਨਵਾਂਸ਼ਹਿਰ ਬਾਈਪਾਸ ਵਿਖੇ ਹੋਣ ਵਾਲੇ ਅਣਮਿੱਥੇ ਸਮੇਂ ਲਈ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ। ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਕੋ-ਜਨਰੇਸ਼ਨ ਪਲਾਂਟ ਨੂੰ ਲੋੜੀਂਦਾ ਬਿਜਲੀ ਕੁਨੈਕਸ਼ਨ ਨਾ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ। ਅਫ਼ਸੋਸ ਦੀ ਗੱਲ ਹੈ ਕਿ ਇਸ ਸਾਲ ਵੀ ਅਜੇ ਤੱਕ ਪਲਾਂਟ ਨੂੰ ਬਿਜਲੀ ਦਾ ਕੁਨੈਕਸ਼ਨ ਨਹੀਂ ਮਿਲ ਸਕਿਆ, ਜਿਸ ਕਾਰਨ ਖੰਡ ਮਿੱਲ ਦੇ ਚਾਲੂ ਹੋਣ ਵਿੱਚ ਦੇਰੀ ਅਤੇ ਕਈ ਤਰ੍ਹਾਂ ਦੀਆਂ ਰੁਕਾਵਟਾਂ ਪੈਦਾ ਹੋ ਰਹੀਆਂ ਹਨ। ਜਾਡਲੀ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਕੋ-ਜਨਰੇਸ਼ਨ ਪਲਾਂਟ ਨੂੰ ਤੁਰੰਤ ਬਿਜਲੀ ਦਾ ਕੁਨੈਕਸ਼ਨ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਖੰਡ ਮਿੱਲ੍ਹ ਬਿਨਾ ਕਿਸੇ ਹੋਰ ਰੁਕਾਵਟ ਅਤੇ ਨਿਰਵਿਘਨ ਚਾਲੂ ਹੋ ਸਕੇ ਅਤੇ ਗੰਨਾ ਉਤਪਾਦਕ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੋਢੇ ਦੀ ਫ਼ਸਲ ਮਿੱਲ ਵਿੱਚ ਸੁੱਟ ਕੇ ਅਗਲੀ ਫਸਲ ਦੀ ਤਿਆਰੀ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ’ਤੇ ਲੋੜੀਂਦਾ ਸਾਮਾਨ ਭੇਟ ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ’ਤੇ ਹਕੀਮਪੁਰ ਵਿਖੇ ਗੁਰੂ ਨਾਨਕ ਖੇਡ ਅਕੈਡਮੀ ਦੀ ਸਥਾਪਨਾ
Ad Position 24