ਮਿਡਲ ਸਕੂਲ ਟੋਰੋਵਾਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ
ਪੋਜੇਵਾਲ ਸਰਾਂ, 26 ਨਵੰਬਰ (ਨਵਾਂਗਰਾਈਂ)-ਸਰਕਾਰੀ ਮਿਡਲ ਸਕੂਲ ਟੋਰੋਵਾਲ ਦੇ ਵਿਦਿਆਰਥੀਆਂ ਨੂੰ ਇੰਚਾਰਜ ਨਿਰਮਲ ਸਿੰਘ ਹੱਕਲਾ ਦੀ ਅਗਵਾਈ ਵਿੱਚ ਵਿੱਦਿਅਕ ਟੂਰ ਲਗਵਾਇਆ ਗਿਆ। ਵਿਦਿਆਰਥੀਆਂ ਨੂੰ ਇਹ ਵਿੱਦਿਅਕ ਟੂਰ ਗੁਰੂ ਕਾ ਲਾਹੌਰ (ਹਿਮਾਚਲ ਪ੍ਰਦੇਸ਼), ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦਾ ਲਗਵਾਇਆ।
ਪੋਜੇਵਾਲ ਸਰਾਂ, 26 ਨਵੰਬਰ (ਨਵਾਂਗਰਾਈਂ)-ਸਰਕਾਰੀ ਮਿਡਲ ਸਕੂਲ ਟੋਰੋਵਾਲ ਦੇ ਵਿਦਿਆਰਥੀਆਂ ਨੂੰ ਇੰਚਾਰਜ ਨਿਰਮਲ ਸਿੰਘ ਹੱਕਲਾ ਦੀ ਅਗਵਾਈ ਵਿੱਚ ਵਿੱਦਿਅਕ ਟੂਰ ਲਗਵਾਇਆ ਗਿਆ। ਵਿਦਿਆਰਥੀਆਂ ਨੂੰ ਇਹ ਵਿੱਦਿਅਕ ਟੂਰ ਗੁਰੂ ਕਾ ਲਾਹੌਰ (ਹਿਮਾਚਲ ਪ੍ਰਦੇਸ਼), ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦਾ ਲਗਵਾਇਆ। ਇਸ ਸਬੰਧੀ ਉਹਨਾਂ ਦੱਸਿਆ ਕਿ ਅਜਿਹੇ ਵਿੱਦਿਅਕ ਟੂਰਾਂ ਨਾਲ ਵਿਦਿਆਰਥੀ ਬਹੁਤ ਕੁਝ ਸਿੱਖਦੇ ਹਨ ਤੇ ਆਪਣੇ ਜੀਵਨ ਵਿੱਚ ਲਾਗੂ ਕਰਦੇ ਹਨ। ਇਸ ਸਬੰਧੀ ਸਕੂਲ ਅਧਿਆਪਕਾਂ ਨੇ ਦੱਸਿਆ ਕਿ ਜਿੱਥੇ ਵਿਦਿਆਰਥੀਆਂ ਨੇ ਇਸ ਵਿੱਦਿਅਕ ਟੂਰ ਦੌਰਾਨ ਅਨੰਦ ਮਾਣਿਆ ਉੱਥੇ ਉਹਨਾਂ ਇਸ ਟੂਰ ਨਾਲ ਆਪਣੇ ਗਿਆਨ ਵਿੱਚ ਕਾਫੀ ਵਾਧਾ ਕੀਤਾ। ਇਸ ਸਬੰਧੀ ਵਿਦਿਆਰਥਣ ਸਿਮਰਨਜੀਤ ਕੌਰ, ਹਰਮਨਜੀਤ ਕੌਰ, ਡਿੰਪਲ ਨੇ ਦੱਸਿਆ ਕਿ ਉਹਨਾਂ ਇਸ ਟੂਰ ਦੌਰਾਨ ਬਹੁਤ ਕੁਝ ਸਿੱਖਿਆ ਹੈ ਉਹਨਾਂ ਦੱਸਿਆ ਕਿ ਇਹਨਾਂ ਸਥਾਨਾਂ ਬਾਰੇ ਪਹਿਲਾਂ ਅਸੀਂ ਸਿਰਫ ਕਿਤਾਬਾਂ ਵਿੱਚ ਹੀ ਪੜ੍ਹਿਆ ਸੀ ਪਰ ਹੁਣ ਉਸ ਸਥਾਨ ਨੂੰ ਅਸਲ ਵਿੱਚ ਦੇਖ ਕੇ ਬਹੁਤ ਹੀ ਵਧੀਆ ਲੱਗਿਆ ਹੈ। ਇਸ ਟੂਰ ਦੌਰਾਨ ਵਿਦਿਆਰਥੀਆਂ ਨਾਲ ਮੈਡਮ ਸਵੀਟੀ, ਮੈਡਮ ਰਜਨੀ ਦੇਵੀ, ਸੋਹਾਨੀ ਆਦਿ ਨਾਲ ਸਨ।