26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਡਾ. ਹਰਪਿੰਦਰ ਸਿੰਘ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਨਿਰੀਖਣ

ਨਵਾਂਸ਼ਹਿਰ, 26 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਉਪ-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਸਿਹਤ ਬਲਾਕ ਦੇ ਸਲੱਮ ਬਸਤੀਆਂ ਅਤੇ ਇੱਟਾਂ ਦੇ ਭੱਠਿਆਂ ਦਾ ਦੌਰਾ ਕਰਕੇ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 27-11-2026
ਨਵਾਂਸ਼ਹਿਰ, 26 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਉਪ-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਸਿਹਤ ਬਲਾਕ ਦੇ ਸਲੱਮ ਬਸਤੀਆਂ ਅਤੇ ਇੱਟਾਂ ਦੇ ਭੱਠਿਆਂ ਦਾ ਦੌਰਾ ਕਰਕੇ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਗਏ ਇਸ ਨਿਰੀਖਣ ਦੌਰਾਨ ਉਨ੍ਹਾਂ ਸਿਹਤ ਟੀਮਾਂ ਦੀ ਕਾਰਗੁਜ਼ਾਰੀ ਦੀ ਜਾਂਚ ਕੀਤੀ ਅਤੇ ਹਦਾਇਤ ਕੀਤੀ ਕਿ ਸਲੱਮ ਬਸਤੀਆਂ ਅਤੇ ਇੱਟਾਂ ਦੇ ਭੱਠਿਆਂ ’ਤੇ ਰਹਿਣ ਵਾਲੇ ਮਜ਼ਦੂਰ ਪਰਿਵਾਰਾਂ ਦੇ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਆਪਣੇ ਰਿਹਾਇਸ਼ੀ ਸਥਾਨ ਜਾਂ ਕਿਸੇ ਹੋਰ ਕਾਰਨ ਕਰਕੇ ਇਸ ਮਹੱਤਵਪੂਰਨ ਸਿਹਤ ਸੇਵਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਘਰ-ਘਰ ਅਤੇ ਹਰੇਕ ਸੰਭਾਵਿਤ ਰਿਹਾਇਸ਼ੀ ਥਾਂ ਤੱਕ ਪਹੁੰਚ ਕਰਕੇ ਮੁਹਿੰਮ ਨੂੰ ਸਫ਼ਲ ਬਣਾਉਣ ਦੀ ਹਦਾਇਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਤੇ ਭਾਜਪਾ ਗੱਠਜੋੜ ਦਾ ਕੀਤਾ ਸਵਾਗਤ ਅਗਲੀ ਖ਼ਬਰ ਮਿਡਲ ਸਕੂਲ ਟੋਰੋਵਾਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ
Ad Position 24