ਨਿਰਮਲ ਸਾਗਰ ਸਕੂਲ ’ਚ ਸੰਵਿਧਾਨ ਦਿਵਸ ਮਨਾਇਆ
ਉੜਾਪੜ/ਲਸਾੜਾ, 27 ਨਵੰਬਰ (ਲਖਵੀਰ ਸਿੰਘ ਖੁਰਦ)-ਨਿਰਮਲ ਸਾਗਰ ਸਕੂਲ ਲਸਾੜਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰੀ ਅਧਿਕਾਰਾਂ ਅਤੇ ਨਾਗਰਿਕ ਫਰਜ਼ਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ।
ਉੜਾਪੜ/ਲਸਾੜਾ, 27 ਨਵੰਬਰ (ਲਖਵੀਰ ਸਿੰਘ ਖੁਰਦ)-ਨਿਰਮਲ ਸਾਗਰ ਸਕੂਲ ਲਸਾੜਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰੀ ਅਧਿਕਾਰਾਂ ਅਤੇ ਨਾਗਰਿਕ ਫਰਜ਼ਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਸਮਾਗਮ ਦੌਰਾਨ ਸਮਾਜਿਕ ਸਿੱਖਿਆ ਵਿਭਾਗ ਦੀ ਮੁਖੀ ਮੈਡਮ ਪੂਨਮ ਸ਼ੁਕਲਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੇ ਇਤਿਹਾਸ ਅਤੇ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਵਿੱਚ ਸੰਵਿਧਾਨ ਦੀ ਅਹਿਮ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਭਾਵਨਾ ਹੀਰ ਨੇ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕੀਤਾ। ਇਸ ਉਪਰੰਤ ਦਸਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰਸਤਾਵਨਾ ਦੇ ਮਹੱਤਵਪੂਰਨ ਸ਼ਬਦਾਂ ਪ੍ਰਭੂਸਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੱਖ, ਲੋਕਤੰਤਰੀ, ਗਣਰਾਜ, ਨਿਆਂ, ਅਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਅਰਥਾਂ ਨੂੰ ਬੈਨਰਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਹ ਸਾਰੀਆਂ ਗਤੀਵਿਧੀਆਂ ਮੈਡਮ ਤਨੀਸ਼ਾ, ਸ਼੍ਰਿਸ਼ਟੀ, ਰਿਤਿਕਾ , ਪੂਨਮ ਸ਼ੁਕਲਾ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਅਤੇ ਉਂਕਾਰ ਸਿੰਘ ਦੀ ਅਗਵਾਈ ਹੇਠ ਸਫਲਤਾਪੂਰਵਕ ਸਿਰੇ ਚਾੜ੍ਹੀਆਂ ਗਈਆਂ। ਡਾਇਰੈਕਟਰ ਸੰਜੈ ਪਾਸੀ ਅਤੇ ਪ੍ਰਿੰਸੀਪਲ ਮੀਨਾਕਸ਼ੀ ਚੱਢਾ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਨਾ ਸਿਰਫ ਆਪਣੇ ਅਧਿਕਾਰਾਂ ਅਤੇ ਫਰਜਾਂ ਪ੍ਰਤੀ ਜਾਗਰੂਕ ਕਰਦੀਆਂ ਹਨ, ਸਗੋਂ ਉਨ੍ਹਾਂ ਵਿਚ ਸਮਾਨਤਾ, ਅਜ਼ਾਦੀ, ਨਿਆਂ ਅਤੇ ਭਾਈਚਾਰੇ ਵਰਗੀਆਂ ਕਦਰਾਂ ਕੀਮਤਾਂ ਨੂੰ ਵੀ ਮਜ਼ਬੂਤ ਕਰਦੀਆਂ ਹਨ।