27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਾਰ ਤੇ ਸਕੂਟਰੀ ਦੀ ਟੱਕਰ ’ਚ ਅਧਿਆਪਕਾ ਗੰਭੀਰ ਫੱਟੜ

ਕਾਠਗੜ੍ਹ, 27 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਮਾਜਰਾ ਜੱਟਾਂ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.

Ad Position 21
No active advertisement
ਹਾਦਸੇ ’ਚ ਨੁਕਸਾਨੇ ਗਏ ਵਾਹਨ । ਤਸਵੀਰ : ਕਲੇਰ 28-11-2026
ਕਾਠਗੜ੍ਹ, 27 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ’ਤੇ ਨੇੜੇ ਪਿੰਡ ਮਾਜਰਾ ਜੱਟਾਂ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ ਟੀਮ ਦੇ ਇੰਚਾਰਜ ਏ. ਐਸ. ਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਮਿਲੀ ਕਿ ਮਾਜਰਾ ਜੱਟਾਂ ਕੱਟ ’ਤੇ ਐਕਸੀਡੈਂਟ ਹੋਇਆ ਹੈ, ਤਾਂ ਉਨ੍ਹਾਂ ਨੇ ਤੁਰੰਤ ਆਪਣੀ ਟੀਮ ਨਾਲ ਮੌਕੇ ’ਤੇ ਜਾ ਕੇ ਦੇਖਿਆ ਕਿ ਇੱਕ ਕਾਰ ਜਿਸ ਦਾ ਨੰਬਰ ਪੀ. ਬੀ 19 ਜੇ 9041 ਜਿਸ ਨੂੰ ਜਗਤਾਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਬੜਾ ਪਿੰਡ ਭਰਤਗੜ੍ਹ ਚਲਾ ਰਿਹਾ ਸੀ। ਇਹ ਕਾਰ ਰੋਪੜ ਤੋਂ ਬਲਾਚੌਰ ਵੱਲ ਜਾ ਰਹੀ ਸੀ, ਜਦੋਂ ਇਹ ਕਾਰ ਮਾਜਰਾ ਜੱਟਾਂ ਕੱਟ ’ਤੇ ਪਹੁੰਚੀ ਤਾਂ ਇੱਕ ਸਕੂਟਰੀ ਜਿਸ ਦਾ ਨੰਬਰ ਪੀ. ਬੀ 28 ਕੇ 1909 ਜਿਸ ਨੂੰ ਜਸਵਿੰਦਰ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਪਟਿਆਲਾ ਚਲਾ ਰਹੀ ਸੀ ਜਦੋਂ ਸਕੂਟਰੀ ਚਾਲਕ ਸੜਕ ਪਾਰ ਕਰ ਰਹੀ ਸੀ ਤਾਂ ਅਚਾਨਕ ਕਾਰ ਅਤੇ ਸਕੂਟਰੀ ਦੀ ਟੱਕਰ ਹੋ ਗਈ ਜਿਸ ਨਾਲ ਸਕੂਟਰੀ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਜਿਸ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ, ਰੋਪੜ ਵਿਖੇ ਦਾਖਲ ਕਰਵਾਇਆ ਗਿਆ। ਹਾਦਸੇ ’ਚ ਕਾਰ ਅਤੇ ਸਕੂਟਰੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਹਾਦਸੇ ਸੰਬੰਧੀ ਥਾਣਾ ਕਾਠਗੜ੍ਹ ਅਤੇ ਕੰਟੋਰੋਲ ਰੂਮ ਨਵਾਂਸ਼ਹਿਰ ਨੂੰ ਸੂਚਿਤ ਕੀਤਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਗਹੂੰਣ ਰੋਡ ਵਿਖੇ ਕਬਾੜ ਦੀ ਦੁਕਾਨ ’ਤੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਅਗਲੀ ਖ਼ਬਰ ਏ. ਐਸ. ਆਈ ਗਗਨਦੀਪ ਸਿੰਘ ਨੇ ਮੁੜ ਸੰਭਾਲਿਆ ਸੜੋਆ ਚੌਕੀ ਦਾ ਚਾਰਜ
Ad Position 24