28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਐਸ.ਡੀ.ਐਮ. ਬੰਗਾ ਵਰੁਣ ਕੁਮਾਰ ਨੇ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੀਆਂ ਸਮੱਸਿਆਵਾਂ ਸੁਣੀਆਂ

ਨਵਾਂਸ਼ਹਿਰ, 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਉਪ ਮੰਡਲ ਮੈਜਿਸਟਰੇਟ (ਐਸ. ਡੀ.

Ad Position 21
No active advertisement
ਅਜੀਤ ਡੈਸਕ 28-11-2026
ਨਵਾਂਸ਼ਹਿਰ, 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਬੰਗਾ ਵਰੁਣ ਕੁਮਾਰ ਵੱਲੋਂ ਆਪਣੇ ਦਫ਼ਤਰ ਵਿਖੇ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣਨ ਦੇ ਨਾਲ-ਨਾਲ ਭਾਈਚਾਰੇ ਦੀ ਭਲਾਈ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਖੱਤਰੀ ਅਰੋੜਾ ਵੈਲਫੇਅਰ ਬੋਰਡ ਵੱਲੋਂ ਰਿੱਕੀ ਅਰੋੜਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਨੁਮਾਇੰਦਿਆਂ ਵੱਲੋਂ ਆਪਣੇ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਐਸ.ਡੀ.ਐਮ. ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਇਸ ਤੋਂ ਇਲਾਵਾ ਲੋਕਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿਵਾਉਣ, ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਅਤੇ ਦਰਪੇਸ਼ ਮੁਸ਼ਕਲਾਂ ਦੇ ਹੱਲ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਵਰੁਣ ਕੁਮਾਰ ਨੇ ਬੋਰਡ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਯੋਗ ਲਾਭਪਾਤਰੀਆਂ ਤੱਕ ਪਹੁੰਚਾਈ ਜਾਵੇ ਅਤੇ ਹਰ ਵਰਗ ਦੀ ਭਲਾਈ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਬੋਰਡ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਔੜ ’ਚ ਭਾਜਪਾ ਵਲੋਂ ਅਕਾਲੀ ਉਮੀਦਵਾਰ ਦਾ ਸਵਾਗਤ ਅਗਲੀ ਖ਼ਬਰ ਵਿਦਿਆਰਥੀਆਂ ਨੇ ਕੀਤਾ ਦੋਆਬਾ ਗਰੁੱਪ ਆਫ਼ ਕਾਲਜ ਦਾ ਵਿੱਦਿਅਕ ਦੌਰਾ
Ad Position 24