28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਔੜ ’ਚ ਭਾਜਪਾ ਵਲੋਂ ਅਕਾਲੀ ਉਮੀਦਵਾਰ ਦਾ ਸਵਾਗਤ

ਔੜ/ ਝਿੰਗੜਾਂ, 27 ਨਵੰਬਰ (ਕੁਲਦੀਪ ਸਿੰਘ ਝਿੰਗੜ)-ਭਾਰਤੀ ਜਨਤਾ ਪਾਰਟੀ ਵਲੋਂ ਕਸਬਾ ਔੜ ਵਿਖੇ ਭਾਰੀ ਇਕੱਠ ਕੀਤਾ ਗਿਆ। ਉਹਨਾਂ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ.

Ad Position 21
No active advertisement
ਅਜੀਤ ਡੈਸਕ 28-11-2026
ਔੜ/ ਝਿੰਗੜਾਂ, 27 ਨਵੰਬਰ (ਕੁਲਦੀਪ ਸਿੰਘ ਝਿੰਗੜ)-ਭਾਰਤੀ ਜਨਤਾ ਪਾਰਟੀ ਵਲੋਂ ਕਸਬਾ ਔੜ ਵਿਖੇ ਭਾਰੀ ਇਕੱਠ ਕੀਤਾ ਗਿਆ। ਉਹਨਾਂ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਸਤਵਿੰਦਰਪਾਲ ਸਿੰਘ ਬਿੱਟੂ ਦਾ ਭਰਵਾਂ ਸਵਾਗਤ ਕੀਤਾ। ਇਸ ਇਕੱਤਰਤਾ ਦੀ ਅਗਵਾਈ ਭਾਜਪਾ ਦੇ ਸੀਨੀਅਰ ਆਗੂ ਰਾਮ ਜੀ ਦਾਸ ਖਾੜਕੂਵਾਦ, ਪ੍ਰਿੰਸੀਪਲ ਨਛੱਤਰ ਸੁੰਮਨ, ਕੌਸਲਰ ਜਸਵਿੰਦਰ ਸਿੰਘ ਮਾਨ ਨੇ ਕੀਤੀ। ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਅਕਾਲੀ ਉਮੀਦਵਾਰ ਡਾ. ਸਤਵਿੰਦਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਸਿਆਸਤ ਤੋਂ ਉਪਰ ਉਠ ਕੇ ਸਮਾਜਿਕ ਸਾਂਝ ਨੂੰ ਤਸਦੀਕ ਕਰਦਾ ਹੈ। ਉਹਨਾਂ ਕਿਹਾ ਕਿ ਇਸੇ ਸਮਾਜਿਕ ਸਾਂਝ ਸਦਕਾ ਇਸ ਵਾਰ ਪੰਜਾਬ ਵਿੱਚ ਸਤਾ ਤਬਦੀਲੀ ਹੋਵੇਗੀ ਅਤੇ ਸੂਬੇ ਨੂੰ ਇੱਕ ਨਿਰਪੱਖ ਅਤੇ ਉਤਸਾਹੂ ਸਰਕਾਰ ਮਿਲੇਗੀ। ਇਸ ਮੌਕੇ ਭਾਜਪਾ ਅਤੇ ਅਕਾਲੀ ਆਗੂਆਂ ਨੇ ਕਿਹਾ ਕਿ ਇਸ ਵਾਰ ਬੰਗਾ ਵਿਧਾਨ ਸਭਾ ਦੇ ਵਾਸੀਆਂ ਨੂੰ ਪੜ੍ਹਿਆ ਲਿਖਿਆ ਅਤੇ ਸੂਝਵਾਨ ਉਮੀਦਵਾਰ ਮਿਲਿਆ ਹੈ ਜਿਸ ਦੀ ਕਾਮਯਾਬੀ ਨਾਲ ਇਹ ਹਲਕਾ ਵਿਕਾਸ ਦੀਆਂ ਨਵੀਆਂ ਲੀਹਾਂ ਸਥਾਪਿਤ ਕਰੇਗੀ। ਉਹਨਾਂ ਕਿਹਾ ਕਿ ਡਾ. ਬਿੱਟੂ ਦੀ ਜਿੱਤ ਯਕੀਨੀ ਹੈ ਅਤੇ ਹਲਕਾ ਵਾਸੀ ਦਲ ਬਦਲੂਆਂ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਕੁਲਵਿੰਦਰ ਸਿੰਘ, ਰਾਮਾ ਨੰਦ ਭਨੋਟ, ਸੰਜੀਵ ਰਾਣਾ, ਆਸ਼ੂ ਠਾਕੁਰ, ਸੌਰਵ, ਹਰੀਸ਼ ਰਾਣਾ, ਮਨੀ ਭਨੋਟ, ਅਮਰੀਕ ਸਿੰਘ ਪੁਰੇਵਾਲ, ਭੁਪਿੰਦਰ ਸਿੰਘ ਗਿੱਲ,ਰਮਨ ਭਨੋਟ ਆਦਿ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਵਿਚ ਕੰਨਾਂ ਦਾ ਮੁਫ਼ਤ ਟੈਸਟ ਅਤੇ 50 ਫ਼ੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲਬਧ ਅਗਲੀ ਖ਼ਬਰ ਐਸ.ਡੀ.ਐਮ. ਬੰਗਾ ਵਰੁਣ ਕੁਮਾਰ ਨੇ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੀਆਂ ਸਮੱਸਿਆਵਾਂ ਸੁਣੀਆਂ
Ad Position 24