ਸਮੁੰਦੜਾ ਵਿਖੇ ਪੰਜ ਘੰਟੇ ਆਵਾਜਾਈ ਰਹੀ ਪੂਰੀ ਤਰ੍ਹਾਂ ਨਾਲ ਠੱਪ
ਸਮੁੰਦੜਾ, 27 ਨਵੰਬਰ (ਤੀਰਥ ਸਿੰਘ ਰੱਕੜ) - ਕਸਬਾ ਸਮੁੰਦੜਾ ਵਿਖੇ ਅੱਜ ਕਰੀਬ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ 4 ਵਜੇ ਤੱਕ ਬਲਾਚੌਰ-ਦਸੂਹਾ ਮੁੱਖ ਮਾਰਗ ’ਤੇ ਆਵਾਜਾਈ ਪੂਰੀ ਤਰ੍ਹਾਂ ਨਾਲ ਠੱਪ ਰਹੀ ਜਿਸ ਕਰਕੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਸਮੁੰਦੜਾ ਵਿਖੇ ਬੀਤੇ ਕਈ ਮਹੀਨਿਆਂ ਤੋਂ ਮੁੱਖ ਸੜਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਕਰਕੇ ਸੜਕ ਦਾ ਇੱਕ ਪਾਸਾ ਬੰਦ ਕੀਤਾ ਹੋਇਆ ਹੈ ਅਤੇ ਜਿਸ ਕਰਕੇ ਬਸਾਂ ਗੱਡੀਆਂ ਨੂੰ ਲੰਘਣ ਵਿੱਚ ਸਮੱਸਿਆ ਆ ਰਹੀ ਹੈ।
ਸਮੁੰਦੜਾ, 27 ਨਵੰਬਰ (ਤੀਰਥ ਸਿੰਘ ਰੱਕੜ) - ਕਸਬਾ ਸਮੁੰਦੜਾ ਵਿਖੇ ਅੱਜ ਕਰੀਬ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ 4 ਵਜੇ ਤੱਕ ਬਲਾਚੌਰ-ਦਸੂਹਾ ਮੁੱਖ ਮਾਰਗ ’ਤੇ ਆਵਾਜਾਈ ਪੂਰੀ ਤਰ੍ਹਾਂ ਨਾਲ ਠੱਪ ਰਹੀ ਜਿਸ ਕਰਕੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਸਮੁੰਦੜਾ ਵਿਖੇ ਬੀਤੇ ਕਈ ਮਹੀਨਿਆਂ ਤੋਂ ਮੁੱਖ ਸੜਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਕਰਕੇ ਸੜਕ ਦਾ ਇੱਕ ਪਾਸਾ ਬੰਦ ਕੀਤਾ ਹੋਇਆ ਹੈ ਅਤੇ ਜਿਸ ਕਰਕੇ ਬਸਾਂ ਗੱਡੀਆਂ ਨੂੰ ਲੰਘਣ ਵਿੱਚ ਸਮੱਸਿਆ ਆ ਰਹੀ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਅੱਜ ਤਾਂ ਇੱਕ ਪਾਸੇ ਪਿੰਡ ਧਮਾਈ ਅਤੇ ਦੂਸਰੇ ਪਾਸੇ ਪਿੰਡ ਪਨਾਮ ਤੱਕ ਬੱਸਾਂ ਕਾਰਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਜਿਸ ਕਰਕੇ ਅੱਡੇ ਦੇ ਦੁਕਾਨਦਾਰਾਂ ਨੂੰ ਵੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਲੰਗੜੋਆ ਬਾਈਪਾਸ ’ਤੇ ਕਿਸਾਨਾਂ ਵੱਲੋਂ ਕੀਤੇ ਗਏ ਚੱਕਾ ਜਾਮ ਕਰਕੇ ਵੀ ਵੱਡੀ ਮਾਤਰਾ ਵਿੱਚ ਵਾਹਨ ਸਮੁੰਦੜਾ ਵੱਲ ਨੂੰ ਆ ਗਏ। ਜਿਸ ਕਰਕੇ ਸੜਕ ’ਤੇ ਲੰਮਾ ਸਮਾਂ ਜਾਮ ਲੱਗਾ ਰਿਹਾ। ਇਹਨਾਂ ਵਿੱਚ ਕਈ ਬੱਸਾਂ ਤਾਂ ਅੰਮ੍ਰਿਤਸਰ, ਗੁਰਦਾਸਪੁਰ, ਜੰਮੂ, ਕਟੜਾ, ਪਠਾਨਕੋਟ, ਹੁਸ਼ਿਆਰਪੁਰ, ਦਸੂਹਾ ਮੁਕੇਰੀਆਂ, ਚੰਡੀਗੜ੍ਹ ਆਦਿ ਜਾਣ ਵਾਲੀਆਂ ਸਨ। ਜਿਸ ਕਰਕੇ ਬੱਸਾਂ ਵਿੱਚ ਸਵਾਰ ਸਵਾਰੀਆਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਕੋਸਦੀਆਂ ਨਜ਼ਰ ਆਈਆਂ।