ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ - ਵਿਨੈ ਬੁਬਲਾਨੀ
ਨਵਾਂਸ਼ਹਿਰ, 27 ਨਵੰਬਰ (ਜਸਬੀਰ ਸਿੰਘ ਨੂਰਪੁਰ) - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ. ਆਈ.
ਕ
ਕਮਿਸ਼ਨਰ ਰੂਪਨਗਰ ਮੰਡਲ-ਕਮ-ਰੋਲ ਆਬਜ਼ਰਵਰ ਵਿਨੈ ਬੁਬਲਾਨੀ ਮੀਟਿੰਗ ਦੌਰਾਨ ਗੱਲਬਾਤ ਸਮੇਂ ਨਾਲ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਹੋਰ।
28-11-2026
ਨਵਾਂਸ਼ਹਿਰ, 27 ਨਵੰਬਰ (ਜਸਬੀਰ ਸਿੰਘ ਨੂਰਪੁਰ) - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਆਈ.ਆਰ) ਜਿਸ ਦੀ ਯੋਗਤਾ ਮਿਤੀ 01 ਜਨਵਰੀ 2027 ਨਿਰਧਾਰਤ ਕੀਤੀ ਗਈ ਹੈ, ਦੇ ਕੰਮ ਦੀ ਸਮੀਖਿਆ ਕਰਨ ਲਈ ਕਮਿਸ਼ਨਰ ਰੂਪਨਗਰ ਮੰਡਲ-ਕਮ-ਰੋਲ ਅਬਜ਼ਰਵਰ ਵਿਨੈ ਬੁਬਲਾਨੀ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਿਲਬਾਗ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਤੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਵੀ ਮੌਜੂਦ ਸਨ। ਇਸ ਮੌਕੇ ਰੋਲ ਅਬਜ਼ਰਵਰ ਵਿਨੈ ਬੁਬਲਾਨੀ ਨੇ ਕਿਹਾ ਕਿ ਬਿਨਾ ਸੁਣਵਾਈ ਕਿਸੇ ਵੀ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਏਗੀ। ਉਨ੍ਹਾਂ ਕਿਹਾ ਕਿ ਵੋਟ ਲਈ ਹੁਣ ਹੋਰ ਦਸਤਾਵੇਜ਼ਾਂ ਦੇ ਨਾਲ- ਨਾਲ ਅਧਾਰ ਕਾਰਡ ਵੀ ਜਾਇਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਜਨਮ ਮਿਤੀ ਤੇ ਰਿਹਾਇਸ਼ ਪਤੇ ਦੇ ਸਬੂਤ ਵਜੋਂ ਆਧਾਰ ਕਾਰਡ, ਜਨਮ ਸਰਟੀਫਿਕੇਟ, ਮੈਟ੍ਰਿਕ ਸਰਟੀਫਿਕੇਟ, ਜ਼ਮੀਨ ਰਿਕਾਰਡ, ਬਿਜਲੀ ਬਿੱਲ ਆਦਿ ਜਾਇਜ਼ ਹਨ। ਉਨ੍ਹਾਂ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਨ੍ਹਾਂ ਦੇ ਬੀ.ਐਲ.ਏ. ਆਪਣੇ-ਆਪਣੇ ਬੀ.ਐਲ.ਓ. ਨਾਲ ਜ਼ਰੂਰ ਸੰਪਰਕ ਰੱਖਣ ਤਾਂ ਜੋ ਕੋਈ ਵੀ ਵਿਅਕਤੀ ਵੋਟ ਬਣਾਉਣ ਤੋਂ ਬਿਨਾਂ ਰਹਿ ਨਾ ਸਕੇ। ਉਨ੍ਹਾਂ ਇਹ ਵੀ ਕਿਹਾ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਆਪਣੀ ਵੋਟ ਜ਼ਰੂਰ ਬਣਾਉਣ। ਇਸ ਮੌਕੇ ਉਨ੍ਹਾਂ ਵੱਲੋਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਇਨ੍ਹਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 22 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਇਸੇ ਲੜੀ ਤਹਿਤ ਅਗਲਾ ਵਿਸ਼ੇਸ਼ ਕੈਂਪ 6 ਦਸੰਬਰ 2026 ਨੂੰ ਲਗਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੇ ਸਮੂਹ 618 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਅਤੇ ਹਰੇਕ ਪੋਲਿੰਗ ਬੂਥ ’ਤੇ ਬੂਥ ਲੈਵਲ ਅਫ਼ਸਰਾਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਵਿਨੈ ਬੁਬਲਾਨੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਨਿਯੁਕਤ ਕੀਤੇ ਬੂਥ ਲੈਵਲ ਏਜੰਟਾਂ (ਬੀ.ਐਲ.ਏ) ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਅਤੇ ਯੋਗਤਾ ਮਿਤੀ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਰਵਿੰਦ ਕੁਮਾਰ, ਐੱਸ.ਡੀ.ਐੱਮ ਨਵਾਂਸ਼ਹਿਰ ਕੁਲਦੀਪ ਚੰਦ, ਐੱਸ.ਡੀ.ਐੱਮ ਬੰਗਾ ਵਰੁਣ ਕੁਮਾਰ, ਐੱਸ.ਡੀ.ਐੱਮ ਬਲਾਚੌਰ ਕਰਨ ਗੁਪਤਾ, ਚੋਣ ਤਹਿਸੀਲਦਾਰ ਅਮਨਦੀਪ ਸਿੰਘ, ਆਮ ਆਦਮੀ ਪਾਰਟੀ ਤੋਂ ਸ਼ਿਵ ਰਾਮ, ਲੱਕੀ ਲੱਧੜ, ਕਾਂਗਰਸ ਤੋਂ ਸੁਰਜੀਤ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਮੁਨੀਸ਼ ਅਗਨੀ ਹੋਤਰੀ, ਬਲਵਿੰਦਰ ਕੁਮਾਰ, ਬਹੁਜਨ ਸਮਾਜ ਪਾਰਟੀ ਤੋਂ ਗੁਰਮੁੱਖ ਸਿੰਘ ਨੌਰਥ, ਸ਼੍ਰੋਮਣੀ ਅਕਾਲੀ ਦਲ ਤੋਂ ਨਰਿੰਦਰ ਸਿੰਘ (ਰਾਜੂ ਕਾਹਮਾ), ਸੀ.ਪੀ.ਆਈ (ਐਮ) ਰਣਜੀਤ ਸਿੰਘ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਹੋਰ ਨੁਮਾਇੰਦੇ ਵੀ ਹਾਜ਼ਰ ਸਨ।