ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ
ਨਵਾਂਸ਼ਹਿਰ, 27 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਅੰਗਦ ਨਗਰ ਗਲੀ ਨੰਬਰ 2 ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ 28 ਨਵੰਬਰ ਦਿਨ ਸਨਿਚਰਵਾਰ ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਅੰਗਦ ਨਗਰ ਅਤੇ ਸਮੂਹ ਸਾਧ ਸੰਗਤ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 26 ਨਵੰਬਰ ਨੂੰ ਅਖੰਡ ਪਾਠ ਸ਼ਾਮ 6 ਵਜੇ ਆਰੰਭ ਹੋਣਗੇ।
ਨਵਾਂਸ਼ਹਿਰ, 27 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਅੰਗਦ ਨਗਰ ਗਲੀ ਨੰਬਰ 2 ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ 28 ਨਵੰਬਰ ਦਿਨ ਸਨਿਚਰਵਾਰ ਨੂੰ ਸ਼ਾਮ 6 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਅੰਗਦ ਨਗਰ ਅਤੇ ਸਮੂਹ ਸਾਧ ਸੰਗਤ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 26 ਨਵੰਬਰ ਨੂੰ ਅਖੰਡ ਪਾਠ ਸ਼ਾਮ 6 ਵਜੇ ਆਰੰਭ ਹੋਣਗੇ। ਜਿਨ੍ਹਾਂ ਦੇ 28 ਨਵੰਬਰ ਦਿਨ ਸ਼ਨਿੱਚਰਵਾਰ ਸ਼ਾਮ 6 ਵਜੇ ਭੋਗ ਪਾਏ ਜਾਣਗੇ ਉਪਰੰਤ ਭਾਈ ਵਿਸ਼ਾਲ ਸਿੰਘ ਕਥਾ ਵਾਚਕ ਗੁਰਦੁਆਰਾ ਮੰਜੀ ਸਾਹਿਬ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਰਾਹੁਲ ਸਿੰਘ ਕਥਾ ਵਾਚਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਸੁਖਵਿੰਦਰ ਸਿੰਘ ਜਵੱਦੀ ਗੁਰਦੁਆਰਾ ਪੰਜ ਤੀਰਥ ਲੜੋਆ ਹਾਜ਼ਰੀ ਭਰਨਗੇ।