27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਜਪਾ ਲੀਡਰਸ਼ਿਪ ਅਤੇ ਕਾਰਕੁਨਾਂ ਦੀ ਮੀਟਿੰਗ

ਨਵਾਂਸ਼ਹਿਰ, 27 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਫ਼ਤਰ ਵਿਖੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਅਤੇ ਕਾਰਕੁਨਾਂ ਦੀ ਮੀਟਿੰਗ ਹੋਈ। ਇਸ ਦੌਰਾਨ ਪਾਰਟੀ ਦੀਆਂ ਨੀਤੀਆਂ, ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਸੋਸ਼ਲ ਮੀਡੀਆ ਦੀ ਪ੍ਰਭਾਵਸ਼ਾਲੀ ਵਰਤੋਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਨਵਾਂਸ਼ਹਿਰ, 27 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਫ਼ਤਰ ਵਿਖੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਅਤੇ ਕਾਰਕੁਨਾਂ ਦੀ ਮੀਟਿੰਗ ਹੋਈ। ਇਸ ਦੌਰਾਨ ਪਾਰਟੀ ਦੀਆਂ ਨੀਤੀਆਂ, ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਸੋਸ਼ਲ ਮੀਡੀਆ ਦੀ ਪ੍ਰਭਾਵਸ਼ਾਲੀ ਵਰਤੋਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਚੇਤਨ ਸਿੰਘ ਬਰਾਗਟਾ, ਆਈ.ਟੀ. ਅਤੇ ਸੋਸ਼ਲ ਮੀਡੀਆ ਇੰਚਾਰਜ ਹਿਮਾਚਲ ਪ੍ਰਦੇਸ਼, ਅਜੇ ਅਰੋੜਾ ਇੰਚਾਰਜ ਸੋਸ਼ਲ ਮੀਡੀਆ ਪੰਜਾਬ ਅਤੇ ਨਿਕੁੰਜ ਧਵਨ ਕਨਵੀਨਰ ਆਈ.ਟੀ. ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ, ਜ਼ਿਲ੍ਹਾ ਕਿਸਾਨ ਮੋਰਚਾ ਪ੍ਰਧਾਨ ਜਸਵੰਤ ਸਿੰਘ ਵਰਿਆਮ, ਭਾਜਪਾ ਦੇ ਸੀਨੀਅਰ ਆਗੂ ਵਰਿੰਦਰ ਸੈਣੀ, ਡਾ. ਕੁਲਵਿੰਦਰ ਸਿੰਘ, ਬਾਬਾ ਗੁਰਮੀਤ ਸਿੰਘ, ਕੀਮਤੀ ਲਾਲ ਮਜੋਟ ਅਤੇ ਪੰਡਿਤ ਸੁਧਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਕਾਰਕੁਨ ਹਾਜ਼ਰ ਸਨ। ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਸੋਸ਼ਲ ਮੀਡੀਆ ਲੋਕਾਂ ਤੱਕ ਆਪਣੀ ਗੱਲ ਪਹੁੰਚਾਉਣ ਦਾ ਬਹੁਤ ਪ੍ਰਭਾਵਸ਼ਾਲੀ ਸਾਧਨ ਹੈ। ਇਸ ਮੌਕੇ ਜਸਵੰਤ ਸਿੰਘ ਵਰਿਆਮ ਨੇ ਦੱਸਿਆ ਕਿ ਮੀਟਿੰਗ ਉਪਰੰਤ ਜ਼ਿਲ੍ਹਾ ਲੀਡਰਸ਼ਿਪ ਅਤੇ ਹਾਈਕਮਾਨ ਵਲੋਂ ਭੇਜੇ ਗਏ ਆਗੂਆਂ ਨੇ ਭਾਜਪਾ ਪੰਜਾਬ ਦੇ ਅਧਿਕਾਰਤ ਫੇਸਬੁੱਕ ਪੰਨੇ ਦੇ 10 ਲੱਖ ਤੋਂ ਵੱਧ ਪ੍ਰਸੰਸਕ ਹੋਣ ਦੀ ਖ਼ੁਸ਼ੀ ਵਿੱਚ ਕੇਕ ਕੱਟ ਕੇ ਖ਼ੁਸ਼ੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਹ ਪਾਰਟੀ ਦੀ ਡਿਜੀਟਲ ਮੁਹਿੰਮ ਅਤੇ ਕਾਰਕੁਨਾਂ ਦੀ ਮਿਹਨਤ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਬੀ. ਐਲ. ਐਮ ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਭਲਕੇ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ-ਮਾਨ
Ad Position 24