ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਝਿੰਗੜਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਔੜ/ਝਿੰਗੜਾਂ, 27 ਨਵੰਬਰ (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਪਿੰਡ ਝਿੰਗੜਾਂ ਦੇ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਤਰੀ ਦੇ ਸਜਾਏ ਧਾਰਮਿਕ ਦੀਵਾਨ ਵਿਚ ਗਿਆਨੀ ਹਰਬਿਲਾਸ ਸਿੰਘ ਝਿੰਗੜ ਯੂ.
ਔੜ/ਝਿੰਗੜਾਂ, 27 ਨਵੰਬਰ (ਕੁਲਦੀਪ ਸਿੰਘ ਝਿੰਗੜ)-ਇਤਿਹਾਸਕ ਪਿੰਡ ਝਿੰਗੜਾਂ ਦੇ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਤਰੀ ਦੇ ਸਜਾਏ ਧਾਰਮਿਕ ਦੀਵਾਨ ਵਿਚ ਗਿਆਨੀ ਹਰਬਿਲਾਸ ਸਿੰਘ ਝਿੰਗੜ ਯੂ. ਐਸ. ਏ, ਅਮਰ ਕੌਰ ਯੂ. ਐਸ. ਏ ਦੇ ਕੀਰਤਨੀ ਜਥੇ ਵਲੋਂ ਰਸਭਿੰਨੇ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਉਥੇ ਸਮਸ਼ੇਰ ਸਿੰਘ ਜੈਕਸਨ, ਸੁਰਿੰਦਰ ਸਿੰਘ ਛਿੰਦਾ, ਨੰਬਰਦਾਰ ਸੁੱਚਾ ਸਿੰਘ ਝਿੰਗੜ ਐਲ. ਆਈ. ਸੀ, ਸੁਰਜੀਤ ਸਿੰਘ ਬੰਬੇ, ਮਦਨ ਸਿੰਘ, ਅਸ਼ੋਕ ਕੁਮਾਰ, ਅਮਰੀਕ ਸਿੰਘ ਢੰਡਾ, ਜਸਵਿੰਦਰ ਸਿੰਘ ਢੰਡਾ, ਡਾ. ਰਣਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਸੰਗਤਾਂ ਵਲੋਂ ਗੁਰੂ ਜੀ ਦੀ ਉਪਮਾ ਦਾ ਗੁਣਗਾਨ ਕੀਤਾ। ਪ੍ਰਬੰਧਕਾਂ ਵਲੋਂ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਦਾਨੀ ਦਰਸ਼ਨ ਰਾਮ ਸਰਪੰਚਾਂ ਦੇ ਪਰਿਵਾਰਕ ਮੈਂਬਰ ਸਮਸ਼ੇਰ ਸਿੰਘ ਜੈਕਸਨ ਅਤੇ ਹੋਰ ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਜਰਨੈਲ ਸਿੰਘ, ਸੁਰਜੀਤ ਸਿੰਘ ਬੰਬੇ, ਜਸਵਿੰਦਰ ਸਿੰਘ ਢੰਡਾ ਸਕੱਤਰ ਸਹਿਕਾਰੀ ਸਭਾ, ਸ਼ਿੰਗਾਰਾ ਸਿੰਘ ਢੰਡਾ, ਦਵਿੰਦਰ ਸਿੰਘ ਸਾਬਕਾ ਏ. ਐਸ. ਆਈ, ਅਵਤਾਰ ਸਿੰਘ, ਡਾ. ਰਣਜੀਤ ਸਿੰਘ, ਗੁਰਵਿੰਦਰ ਸਿੰਘ ਮਿੰਟੂ, ਗੁਰਦੇਵ ਰਾਮ ਪੰਚ, ਕ੍ਰਿਸ਼ਨ ਕੁਮਾਰ, ਮਾ. ਭੂਪਿੰਦਰ ਸਿੰਘ ਝਿੰਗੜ, ਜਸਪਾਲ ਰਾਮ, ਜਸਵੀਰ ਰਾਮ, ਸੰਤੋਖ ਸਿੰਘ ਢੰਡਾ, ਜਗਦੀਸ਼ ਢੰਡਾ ਏ. ਐਸ. ਆਈ, ਮਦਨ ਸਿੰਘ, ਅਮਰੀਕ ਸਿੰਘ ਢੰਡਾ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਭਵਨਪ੍ਰੀਤ ਰੱਲ੍ਹ , ਜੋਗਾ ਰਾਮ, ਪ੍ਰਭ ਰੱਲ੍ਹ, ਗੁਰਮੇਲ ਰਾਮ ਇਟਲੀ, ਅੰਮ੍ਰਿਤਪਾਲ ਸਿੰਘ, ਚਰਨਜੀਤ ਸਿੰਘ, ਮਨੀ ਰੱਲ੍ਹ, ਬਲਵਿੰਦਰ ਸਿੰਘ, ਸੋਨੂੰ ਰੱਲ੍ਹ, ਕਾਕਾ, ਜਸਪਾਲ ਰਾਮ, ਸੁਰੇਸ ਕੁਮਾਰ, ਦਿਆਲ ਰਾਮ, ਬਲਵੀਰ ਸਿੰਘ ਆਦਿ ਹਾਜ਼ਰ ਸਨ।