27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਨੂੰ ਕੋਟਿ- ਕੋਟਿ ਪ੍ਰਣਾਮ - ਭਗਵਾਨ ਦਾਸ

ਕਟਾਰੀਆਂ, 27 ਨਵੰਬਰ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਮੈਡਮ ਜਸਵਿੰਦਰ ਕੌਰ, ਦਲਜੀਤ ਸਿੰਘ ਅਤੇ ਮਾਸਟਰ ਭਗਵਾਨ ਦਾਸ ਜੱਸੋਮਜਾਰਾ ਦੀ ਅਗਵਾਈ ਹੇਠ ਸਵੇਰ ਦੀ ਸਭਾ ਵਿੱਚ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ’ਚ ਬੱਚਿਆਂ ਨੇ ਬਾਬਾ ਸਾਹਿਬ ਦੇ ਸੰਘਰਸ਼ਮਈ ਜੀਵਨ ’ ਤੇ ਚਾਨਣਾ ਪਾਇਆ।

Ad Position 21
No active advertisement
ਅਜੀਤ ਡੈਸਕ 28-11-2026
ਕਟਾਰੀਆਂ, 27 ਨਵੰਬਰ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਮੈਡਮ ਜਸਵਿੰਦਰ ਕੌਰ, ਦਲਜੀਤ ਸਿੰਘ ਅਤੇ ਮਾਸਟਰ ਭਗਵਾਨ ਦਾਸ ਜੱਸੋਮਜਾਰਾ ਦੀ ਅਗਵਾਈ ਹੇਠ ਸਵੇਰ ਦੀ ਸਭਾ ਵਿੱਚ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ’ਚ ਬੱਚਿਆਂ ਨੇ ਬਾਬਾ ਸਾਹਿਬ ਦੇ ਸੰਘਰਸ਼ਮਈ ਜੀਵਨ ’ ਤੇ ਚਾਨਣਾ ਪਾਇਆ। ਸਕੂਲ ਦੀ ਵਿਦਿਆਰਥਣ ਰਿਤਿਕਾ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੜ੍ਹਿਆ ਅਤੇ ਹੋਰ ਵੀ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਬਾ ਸਾਹਿਬ ਜੀ ਦੇ ਸੰਘਰਸ਼ਮਈ ਜੀਵਨ ’ਤੇ ਚਾਨਣਾ ਪਾਇਆ। ਮਾਸਟਰ ਭਗਵਾਨ ਦਾਸ ਜੱਸੋਮਜਾਰਾ ਨੇ ਕਿਹਾ ਕਿ ਜੇਕਰ ਡਾ. ਬੀ. ਆਰ. ਅੰਬੇਡਕਰ ਭਾਰਤੀ ਸੰਵਿਧਾਨ ਦੀ ਰਚਨਾ ਨਾ ਕਰਦੇ ਤਾਂ ਅੱਜ ਵੀ ਸ਼ਾਇਦ ਗਰੀਬ ਲੋਕ ਹਾਕਮ ਲੋਕਾਂ ਦਾ ਪਾਣੀ ਭਰਦੇ ਹੰਦੇ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਚਾਰਧਾਰਾ ’ਤੇ ਪਹਿਰਾ ਦੇਣਾ ਚਾਹੀਦਾ ਹੈ। ਇਸ ਮੌਕੇ ਮੈਡਮ ਜਸਵਿੰਦਰ ਕੌਰ, ਸੁਮਨਜੀਤ ਕੌਰ, ਸਰੋਜ ਰਾਣੀ, ਸੁਰਿੰਦਰ ਕੌਰ, ਰਣਜੋਧ ਸਿੰਘ, ਦਲਜੀਤ ਸਿੰਘ, ਰਵੀ ਬਸਰਾ, ਰਜਿੰਦਰ ਬਸਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੈਲਮਾਜਰਾ ’ਚ ਸਰਕਾਰੀ ਕਿੱਟਾਂ ਦੀ ਵੰਡ ਸ਼ੁਰੂ, 365 ਪਰਿਵਾਰਾਂ ਦੇ ਚਿਹਰਿਆਂ ’ਤੇ ਆਈ ਖੁਸ਼ੀ ਅਗਲੀ ਖ਼ਬਰ ਲੋੜਵੰਦਾਂ ਤੇ ਗਰੀਬਾਂ ਦੀ ਸੇਵਾ ਹੀ ਸਭ ਤੋਂ ਉੱਤਮ ਸੇਵਾ-ਡਾ. ਹੀਰਾ
Ad Position 24