ਔੜ ਵਿਖੇ ਅਕਾਲੀ-ਭਾਜਪਾ ਉਮੀਦਵਾਰ ਡਾ. ਸਤਵਿੰਦਰਪਾਲ ਸਿੰਘ ਬਿੱਟੂ ਦਾ ਭਰਵਾਂ ਸਵਾਗਤ
ਔੜ, 28 ਨਵੰਬਰ (ਗੁਰਨਾਮ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਕਸਬਾ ਔੜ ਵਿਖੇ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਸਤਵਿੰਦਰਪਾਲ ਸਿੰਘ ਬਿੱਟੂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।
ਔੜ, 28 ਨਵੰਬਰ (ਗੁਰਨਾਮ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਕਸਬਾ ਔੜ ਵਿਖੇ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਸਤਵਿੰਦਰਪਾਲ ਸਿੰਘ ਬਿੱਟੂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਇਕੱਤਰਤਾ ਦੀ ਅਗਵਾਈ ਭਾਜਪਾ ਦੇ ਸੀਨੀਅਰ ਆਗੂ ਰਾਮਾਨੰਦ ਭਨੋਟ ਅਤੇ ਰਾਮਜੀ ਦਾਸ ਖੜਕੂਵਾਲ, ਅਕਾਲੀ ਆਗੂ ਪ੍ਰਿੰ. ਨਛੱਤਰ ਸੁੰਮਨ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਸਤਵਿੰਦਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝ ਸਿਰਫ਼ ਸਿਆਸੀ ਗੱਠਜੋੜ ਤੱਕ ਸੀਮਤ ਨਹੀਂ, ਸਗੋਂ ਇਹ ਆਪਸੀ ਭਾਈਚਾਰੇ, ਸਮਾਜਿਕ ਸਾਂਝ ਅਤੇ ਸਹਿਯੋਗ ਦੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਸਾਂਝ ਦੇ ਆਧਾਰ ਤੇ ਪੰਜਾਬ ਵਿੱਚ ਸੱਤਾ ਤਬਦੀਲੀ ਦਾ ਰਾਹ ਪੱਧਰਾ ਹੋਵੇਗਾ ਅਤੇ ਸੂਬੇ ਨੂੰ ਨਿਰਪੱਖ, ਲੋਕ ਪੱਖੀ ਤੇ ਵਿਕਾਸ ਨੂੰ ਸਮਰਪਿਤ ਸਰਕਾਰ ਮਿਲੇਗੀ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਔੜ ਰਾਮਾਨੰਦ ਭਨੋਟ ਨੇ ਕਿਹਾ ਕਿ ਹਲਕਾ ਬੰਗਾ ਦੇ ਲੋਕਾਂ ਨੂੰ ਇਸ ਵਾਰ ਪੜ੍ਹਿਆ-ਲਿਖਿਆ ਅਤੇ ਸੂਝਵਾਨ ਉਮੀਦਵਾਰ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਬਿੱਟੂ ਦੀ ਕਾਮਯਾਬੀ ਨਾਲ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਹਲਕੇ ਦੇ ਵੋਟਰ ਇਸ ਵਾਰ ਦਲ-ਬਦਲੂ ਸਿਆਸਤ ਨੂੰ ਨਕਾਰ ਕੇ ਲੋਕਾਂ ਨਾਲ ਜੁੜੇ ਅਤੇ ਵਿਕਾਸ ਦੀ ਸੋਚ ਰੱਖਣ ਵਾਲੇ ਉਮੀਦਵਾਰ ਦਾ ਸਾਥ ਦੇਣਗੇ। ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਮਾਨ, ਜਗਤਾਰ ਸਿੰਘ ਮੱਲਾਬੇਦੀਆਂ, ਕੁਲਵਿੰਦਰ ਸਿੰਘ, ਸੰਜੀਵ, ਆਸ਼ੂ ਰਾਣਾ, ਭੁਪਿੰਦਰ ਸਿੰਘ ਗੜ੍ਹੀ ਆਦਿ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।