28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗ੍ਰਾਮ ਪੰਚਾਇਤ ਅੰਬੇਡਕਰ ਨਗਰ ਰੱਤੇਵਾਲ ਦੀ ਢਿੱਲੀ ਕਾਰਗੁਜ਼ਾਰੀ

ਰੱਤੇਵਾਲ, 28 ਨਵੰਬਰ (ਅਸ਼ੋਕ ਕੁਮਾਰ ਲੀਲ) - ਗ੍ਰਾਮ ਪੰਚਾਇਤ ਅੰਬੇਡਕਰ ਨਗਰ ਰੱਤੇਵਾਲ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਪੁੱਟੀ ਗਈ ਸੜਕ ਵਿੱਚ ਸੀਵਰੇਜ ਦਾ ਕੰਮ ਅਜੇ ਤੱਕ ਪੂਰਾ ਨਹੀਂ ਹੋਇਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦਿਨਾਂ ਦਾ ਕੰਮ ਮਹੀਨਿਆਂ ਵਿੱਚ ਵੀ ਪੂਰਾ ਨਹੀਂ ਹੋ ਰਿਹਾ, ਜਿਸ ਕਰਕੇ ਆਵਾਜਾਈ ਮਹੀਨਿਆਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

Ad Position 21
No active advertisement
ਅੰਬੇਡਕਰ ਨਗਰ ਰੱਤੇਵਾਲ ਵਿਖੇ ਪੁੱਟੀ ਗਈ ਸੜਕ ਵਿੱਚ ਧੱਸੀ ਹੋਈ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ । 29-11-2026
ਰੱਤੇਵਾਲ, 28 ਨਵੰਬਰ (ਅਸ਼ੋਕ ਕੁਮਾਰ ਲੀਲ) - ਗ੍ਰਾਮ ਪੰਚਾਇਤ ਅੰਬੇਡਕਰ ਨਗਰ ਰੱਤੇਵਾਲ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਪੁੱਟੀ ਗਈ ਸੜਕ ਵਿੱਚ ਸੀਵਰੇਜ ਦਾ ਕੰਮ ਅਜੇ ਤੱਕ ਪੂਰਾ ਨਹੀਂ ਹੋਇਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦਿਨਾਂ ਦਾ ਕੰਮ ਮਹੀਨਿਆਂ ਵਿੱਚ ਵੀ ਪੂਰਾ ਨਹੀਂ ਹੋ ਰਿਹਾ, ਜਿਸ ਕਰਕੇ ਆਵਾਜਾਈ ਮਹੀਨਿਆਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਪਿੰਡ ਵਾਸੀਆਂ ਅਨੁਸਾਰ ਪੁੱਟੀ ਗਈ ਸੜਕ ਵਿੱਚ ਪੈ ਰਹੇ ਸੀਵਰੇਜ ਦੇ ਕੰਮ ’ਤੇ ਸਿਰਫ਼ ਇੱਕ-ਦੋ ਬੰਦੇ ਲੇਬਰ ਦੇ ਲਗਾਏ ਜਾਂਦੇ ਹਨ, ਜਿਸ ਨਾਲ ਕੰਮ ਦੀ ਰਫ਼ਤਾਰ ਬਹੁਤ ਹੌਲੀ ਹੈ। ਪੁੱਟੀ ਗਈ ਸੜਕ ਵਿੱਚ ਖਿੱਲਰਿਆ ਮਲਬਾ ਤੇ ਟੋਏ-ਟਿੱਬੇ ਕਰਕੇ ਰਾਹਗੀਰਾਂ ਨੂੰ ਰੋਜ਼ਾਨਾ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੀ ਸ਼ਾਮ ਪੁੱਟੀ ਗਈ ਸੜਕ ਵਿੱਚ ਇੱਟਾਂ ਨਾਲ ਭਰੀ ਟਰਾਲੀ ਧੱਸ ਗਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਪੁੱਟੀ ਗਈ ਸੜਕ ਦੇ ਦੋਨਾਂ ਪਾਸੇ ਕੋਈ ਵੀ ਸੰਕੇਤਕ ਚਿੰਨ ਨਹੀਂ ਲਗਾਏ ਗਏ ਜਿਸ ਕਾਰਨ ਇਹ ਇੱਟਾਂ ਦੀ ਭਰੀ ਹੋਈ ਟਰਾਲੀ ਇਥੇ ਧੱਸ ਗਈ। ਸੜਕ ਦੀ ਖ਼ਰਾਬ ਹਾਲਤ ਹੀ ਇਸ ਹਾਦਸੇ ਦਾ ਕਾਰਨ ਬਣੀ। ਖੁਸ਼ਕਿਸਮਤੀ ਨਾਲ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਇਹ ਰੋਡ ਸੱਤਲੋਕ ਧਾਮ ਨੂੰ ਜਾਂਦਾ ਹੈ, ਜਿੱਥੇ ਆਏ ਦਿਨ ਅਨੇਕਾਂ ਧਾਰਮਿਕ ਸਮਾਗਮ ਹੁੰਦੇ ਰਹਿੰਦੇ ਹਨ। ਇਸ ਰੋਡ ’ਤੇ ਆਵਾਜਾਈ ਬਹੁਤ ਜ਼ਿਆਦਾ ਰਹਿੰਦੀ ਹੈ, ਇਸ ਲਈ ਇਸ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਵੀ ਇਸ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਸੜਕ ਦਾ ਕੰਮ ਜਲਦੀ ਪੂਰਾ ਕਰਵਾਇਆ ਜਾਵੇ, ਲੇਬਰ ਵਧਾਈ ਜਾਵੇ ਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਤਾਂ ਜੋ ਆਵਾਜਾਈ ਮੁੜ ਸੁਚਾਰੂ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਰਿਆਤ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਨਿਸ਼ਾ ਕੁਮਾਰੀ ਐਮ.ਐੱਡ. ਦੂਜੇ ਸਮੈਸਟਰ ਦੇ ਨਤੀਜੇ ’ਚ ਪੰਜਾਬ ਯੂਨੀਵਰਸਿਟੀ ’ਚੋਂ ਅ... ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ -ਪਰਮਜੀਤ ਸਿੰਘ
Ad Position 24