ਰਿਆਤ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਨਿਸ਼ਾ ਕੁਮਾਰੀ ਐਮ.ਐੱਡ. ਦੂਜੇ ਸਮੈਸਟਰ ਦੇ ਨਤੀਜੇ ’ਚ ਪੰਜਾਬ ਯੂਨੀਵਰਸਿਟੀ ’ਚੋਂ ਅੱਵਲ
ਕਾਠਗੜ੍ਹ, 28 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰਿਆਤ ਕਾਲਜ ਆਫ਼ ਐਜੂਕੇਸ਼ਨ, ਰੈਲਮਾਜਰਾ ਦੀ ਐਮ. ਐੱਡ.
ਕਾਠਗੜ੍ਹ, 28 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰਿਆਤ ਕਾਲਜ ਆਫ਼ ਐਜੂਕੇਸ਼ਨ, ਰੈਲਮਾਜਰਾ ਦੀ ਐਮ.ਐੱਡ. ਦੂਜੇ ਸਮੈਸਟਰ ਦੀ ਵਿਦਿਆਰਥਣ ਨਿਸ਼ਾ ਕੁਮਾਰੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਸਬੰਧਤ ਸਮੂਹ ਐਮ.ਐੱਡ. ਕਾਲਜਾਂ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਨਿਰਮਲ ਸਿੰਘ ਰਿਆਤ, ਚੇਅਰਮੈਨ, ਆਰ.ਈ.ਆਰ.ਟੀ. ਅਤੇ ਚਾਂਸਲਰ, ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ, ਪੰਜਾਬ, ਪ੍ਰੋ. ਏ. ਐੱਸ. ਚਾਵਲਾ, ਵਾਈਸ ਚਾਂਸਲਰ ਪ੍ਰੋ. ਬੀ. ਐੱਸ. ਸਤਿਆਲ, ਪ੍ਰੋ-ਵਾਈਸ ਚਾਂਸਲਰ ਅਤੇ ਵਿਮਲ ਮਨਹੋਤਰਾ, ਸੀ.ਈ.ਓ. ਨੇ ਨਿਸ਼ਾ ਕੁਮਾਰੀ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਗਿੱਲ ਅਤੇ ਐਮ.ਐੱਡ. ਵਿਭਾਗ ਦੇ ਮੁਖੀ ਡਾ. ਲਵਲੀਨ ਚੌਹਾਨ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਮੁਬਾਰਕਬਾਦ ਦਿੱਤੀ ਅਤੇ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਕਾਲਜ ਦੇ ਸਮੂਹ ਸਟਾਫ਼ ਨੇ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕਰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਅਕਾਦਮਿਕ ਪ੍ਰਾਪਤੀਆਂ ਜਾਰੀ ਰੱਖਣ ਦਾ ਸੰਕਲਪ ਲਿਆ।