28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ - ਭਾਜਪਾ ਦੇ ਉਮੀਦਵਾਰਾਂ ਦਾ ਕਰਾਂਗੇ ਸਮਰਥਨ : ਡਾ. ਪਰਿਹਾਰ

ਬੰਗਾ, 28 ਨਵੰਬਰ (ਵਿ. ਪ੍ਰ) - ਪ੍ਰਸਿੱਧ ਸਿੱਖਿਆ ਸ਼ਾਸਤਰੀ, ਸੀਨੀਅਰ ਭਾਜਪਾ ਆਗੂ ਅਤੇ ਭਾਰਤ ਵਿਭੂਸ਼ਣ ਸਨਮਾਨ 2026 ਨਾਲ ਸਨਮਾਨਿਤ ਡਾ.

Ad Position 21
No active advertisement
ਅਜੀਤ ਡੈਸਕ 29-11-2026
ਬੰਗਾ, 28 ਨਵੰਬਰ (ਵਿ. ਪ੍ਰ) - ਪ੍ਰਸਿੱਧ ਸਿੱਖਿਆ ਸ਼ਾਸਤਰੀ, ਸੀਨੀਅਰ ਭਾਜਪਾ ਆਗੂ ਅਤੇ ਭਾਰਤ ਵਿਭੂਸ਼ਣ ਸਨਮਾਨ 2026 ਨਾਲ ਸਨਮਾਨਿਤ ਡਾ. ਹਰਭਜਨ ਸਿੰਘ ਪਰਿਹਾਰ ਨੇ ਐਲਾਨ ਕੀਤਾ ਹੈ ਕਿ ਉਹ ਆਪਣੀ ਪੂਰੀ ਟੀਮ ਸਮੇਤ ਐੱਸ.ਬੀ.ਐੱਸ. ਨਗਰ ਜ਼ਿਲ੍ਹੇ ਵਿੱਚ ਅਕਾਲੀ ਭਾਜਪਾ ਦੇ ਸਾਰੇ ਉਮੀਦਵਾਰਾਂ ਦਾ ਸਮਰਥਨ ਕਰਨਗੇ। ਭਾਵੇਂ ਪਾਰਟੀ ਕਿਸੇ ਨੂੰ ਵੀ ਟਿਕਟ ਦੇਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਵਚਨਬੱਧਤਾ ਕਿਸੇ ਵਿਅਕਤੀ ਜਾਂ ਅਹੁਦੇ ਨਾਲ ਨਹੀਂ, ਸਗੋਂ ਭਾਜਪਾ ਦੀ ਵਿਚਾਰਧਾਰਾ ਅਤੇ ਲੀਡਰਸ਼ਿਪ ਨਾਲ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦੇਸ਼ ਦੇ ਵਿਕਾਸ ਅਤੇ ਪੰਜਾਬ ਦੇ ਹਿੱਤ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਿੱਖ ਕੌਮ ਲਈ ਕੀਤੇ ਵਿਸ਼ੇਸ਼ ਉਪਰਾਲਿਆਂ, ਜਿਵੇਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਰਾਸ਼ਟਰੀ ਪੱਧਰ ’ਤੇ ਵੀਰ ਬਾਲ ਦਿਵਸ ਵਜੋਂ ਮਾਨਤਾ ਦੇਣ ਅਤੇ ਇਤਿਹਾਸਕ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਵਿਸ਼ੇਸ਼ ਜ਼ਿਕਰ ਕੀਤਾ। ਡਾ. ਹਰਭਜਨ ਸਿੰਘ ਪਰਿਹਾਰ ਨੇ ਕਿਹਾ ਕਿ ਉਹ ਆਪਣੀ ਟੀਮ ਨਾਲ ਹਰ ਮੰਚ ’ਤੇ ਅਤੇ ਜ਼ਮੀਨੀ ਪੱਧਰ ’ਤੇ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਦਾ ਟੀਚਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਭਾਜਪਾ ਦੀ ਜਿੱਤ ਅਤੇ 2029 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਸਫਲਤਾ ਲਈ ਯੋਗਦਾਨ ਪਾਉਣਾ ਹੈ। ਉਨ੍ਹਾਂ ਕਿਹਾ ਐੱਸ.ਬੀ.ਐੱਸ. ਨਗਰ ਵਿੱਚ ਪਾਰਟੀ ਜਿਸ ਨੂੰ ਵੀ ਟਿਕਟ ਦੇਵੇਗੀ, ਮੇਰਾ ਅਤੇ ਮੇਰੀ ਪੂਰੀ ਟੀਮ ਦਾ ਸਮਰਥਨ ਉਸ ਉਮੀਦਵਾਰ ਦੇ ਨਾਲ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੰਡੀ ਟੰਡੋਹ ਦੇ ਮਾਨ ਫਾਰਮ ਵਿਖੇ ਕਿਸਾਨਾਂ ਨੇ ਲਿਫਟ ਇਰੀਗੇਸ਼ਨ ਸਕੀਮ ਸੰਬੰਧੀ ਦਿੱਤੀ ਜਾਣਕਾਰੀ ਅਗਲੀ ਖ਼ਬਰ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਹੀ ਪੰਜਾਬ ਦੀ ਤਰੱਕੀ ਹੋਵੇਗੀ : ਗੁਰਪ੍ਰੀਤ ਗੁੱਜਰ ਰੈਲਮਾਜਰਾ
Ad Position 24