ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਅਥਲੀਟਾਂ ਨੇ ਯੂਨੀਵਰਸਿਟੀ ਪੱਧਰ ’ਤੇ ਮਾਰੀਆਂ ਮੱਲਾਂ
ਬੰਗਾ, 28 ਨਵੰਬਰ (ਵ੍ਰਿ. ਪ) - ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਹੋਣਹਾਰ ਐਥਲੀਟਾਂ ਨੇ ਸਾਲ 2026 ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਲ
ਲਵਜੋਤ ਕੌਰ ਤੇ ਇੰਦਰਜੋਤ ਕੌਰ ਨੇ ਜਿੱਤਿਆ ਸੋਨੇ ਤੇ ਕਾਂਸੀ ਦਾ ਤਗਮਾ
29-11-2026
ਬੰਗਾ, 28 ਨਵੰਬਰ (ਵ੍ਰਿ.ਪ) - ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਹੋਣਹਾਰ ਐਥਲੀਟਾਂ ਨੇ ਸਾਲ 2026 ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀ ਹੋਣਹਾਰ ਐਥਲੀਟ ਲਵਜੋਤ ਕੌਰ ਨੇ ਆਪਣੀ ਅਦਭੁੱਤ ਖੇਡ ਪ੍ਰਤਿਭਾ, ਅਣਥੱਕ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ 100 ਮੀਟਰ ਦੌੜ 11.98 ਸਕਿੰਟ ਅਤੇ 200 ਮੀਟਰ ਦੌੜ 24.91 ਸਕਿੰਟ ਵਿੱਚ ਪੂਰੀ ਕਰਕੇ ਦੋਵਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਦੋ ਸੋਨ ਤਗਮੇ ਆਪਣੇ ਨਾਮ ਕੀਤੇ। ਇਸੇ ਤਰ੍ਹਾਂ ਐਮ.ਏ. ਪੰਜਾਬੀ ਦੀ ਵਿਦਿਆਰਥਣ ਇੰਦਰਜੋਤ ਕੌਰ ਨੇ 1500 ਮੀਟਰ ਦੌੜ ਦੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਪੱਧਰ ’ਤੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਜ਼ਿਕਰਯੋਗ ਹੈ ਕਿ ਲਵਜੋਤ ਕੌਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਸੋਨ ਤਗਮੇ ਜਿੱਤ ਕੇ ਸੰਸਥਾ ਦੇ ਵੱਕਾਰ ਵਿੱਚ ਵਾਧਾ ਕਰ ਰਹੀ ਹੈ। ਉਸ ਦੀ ਇਹ ਨਿਰੰਤਰ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਖੇਡਾਂ ਦੇ ਖੇਤਰ ਵਿੱਚ ਮਿਹਨਤ, ਲਗਨ ਅਤੇ ਸਮਰਪਣ ਨਾਲ ਅੱਗੇ ਵਧਣ ਦੀ ਪ੍ਰੇਰਨਾਦਾਇਕ ਮਿਸਾਲ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਦੋਵਾਂ ਖਿਡਾਰਨਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਅਹਿਮ ਮਾਧਿਅਮ ਹਨ। ਇਹ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਯਕੀਨੀ ਬਣਾਉਂਦੀਆਂ ਹਨ, ਸਗੋਂ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਸੰਘਰਸ਼ ਕਰਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਦੋਵਾਂ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਅਤੇ ਲਗਾਤਾਰ ਮਿਹਨਤ ਨਾਲ ਕਾਲਜ ਨੂੰ ਮਾਣਮੱਤੀ ਪ੍ਰਾਪਤੀ ਦਿਵਾਈ ਹੈ। ਪ੍ਰਿੰਸੀਪਲ ਨੇ ਕਿਹਾ ਕਿ ਕਾਲਜ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਇਸ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਵਿੱਚ ਵੀ ਯੂਨੀਵਰਸਿਟੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਉਨ੍ਹਾਂ ਦੋਵਾਂ ਖਿਡਾਰਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਆਪਣੀਆਂ ਪ੍ਰਾਪਤੀਆਂ ਨਾਲ ਕਾਲਜ ਅਤੇ ਪੰਜਾਬ ਦਾ ਮਾਣ ਵਧਾਉਂਦੀਆਂ ਰਹਿਣਗੀਆਂ। ਇਸ ਮੌਕੇ ਲਵਜੋਤ ਕੌਰ ਦੇ ਅਥਲੈਟਿਕਸ ਕੋਚ ਸ. ਰਣਧੀਰ ਸਿੰਘ ਭੁੱਲਰ ਨੂੰ ਵੀ ਪ੍ਰਿੰਸੀਪਲ ਵੱਲੋਂ ਦਿਲੀ ਮੁਬਾਰਕਬਾਦ ਦਿੱਤੀ ਗਈ।