ਪੰਜਾਬ ’ਚ ਅਗਾਮੀ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ-ਕੰਗਰੌੜ
ਕਟਾਰੀਆਂ, 28 ਨਵੰਬਰ (ਪ੍ਰੇਮੀ ਸੰਧਵਾਂ) - ਓ. ਬੀ.
ਕਟਾਰੀਆਂ, 28 ਨਵੰਬਰ (ਪ੍ਰੇਮੀ ਸੰਧਵਾਂ) - ਓ. ਬੀ. ਸੀ ਕਾਂਗਰਸ ਦੇ ਜ਼ਿਲ੍ਹਾ ਵਿਧਾਨ ਤੇ ਸੀਨੀਅਰ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਕੰਗਰੌੜ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਤੇ ਪੰਜਾਬ ਅੰਦਰ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਕਿਉਂਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਮਨ ਅੱਕ ਚੁੱਕਾ ਹੈ ਤੇ ਉਹ ਸੂਬੇ ਅੰਦਰ ਮੁੜ ਕਾਂਗਰਸ ਦੀ ਸਰਕਾਰ ਬਣਾਉਣ ਲਈ ਅਗਾਮੀ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਿਉਂਕਿ ਸੂਬੇ ਦੇ ਲੋਕਾਂ ਨੂੰ ਜੋ ਕਾਂਗਰਸ ਸਰਕਾਰ ਸਮੇਂ ਲਾਭਪਾਤਰੀ ਸਹੂਲਤਾਂ ਮਿਲਦੀਆਂ ਸਨ ਉਨ੍ਹਾਂ ਸਹੂਲਤਾਂ ਦਾ ਦਮ ਘੁੱਟਦਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਦਾ ਮਾਨ ਸਰਕਾਰ ਤੋਂ ਮਨ ਅੱਕਿਆ ਹੋਇਆ ਹੈ। ਕਾਂਗਰਸੀ ਆਗੂ ਰਾਜਵਿੰਦਰ ਸਿੰਘ ਕੰਗਰੌੜ ਨੇ ਕਿਹਾ ਕਿ ਲੋਕ ਕਾਂਗਰਸ ਵਲੋਂ ਦਿੱਤੀਆਂ ਗਈਆਂ ਆਪਣੇ ਰਾਜ ਸਮੇਂ ਸਹੂਲਤਾਂ ਦਾ ਲਾਭ ਲੈਣ ਲਈ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਨੂੰ ਕਾਹਲੇ ਨਜ਼ਰ ਆ ਰਹੇ ਹਨ।