ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦਾ ਸਨਮਾਨ
ਦਸੂਹਾ, 29 ਨਵੰਬਰ (ਭੁੱਲਰ)- ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਦੇ ਅਹੁਦੇਦਾਰਾਂ ਦਾ ਸਨਮਾਨ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਕੀਤਾ ਗਿਆ। ਇਸ ਮੌਕੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ, ਸਤਪਾਲ ਸਿੰਘ ਬਿੱਟੂ ਮੀਤ ਪ੍ਰਧਾਨ, ਬਲਜੀਤ ਸਿੰਘ ਕਲਸੀ, ਕੁਲਵਿੰਦਰ ਸਿੰਘ ਉਡਰਾ, ਸਤਪਾਲ ਸਿੰਘ ਪੰਮਾ ਬਲਜੀਤ ਸਿੰਘ, ਖ਼ਜ਼ਾਨਚੀ ਚਰਨਜੀਤ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਉ ਭੇਟ ਕੀਤੇ ਗਏ।
ਦਸੂਹਾ, 29 ਨਵੰਬਰ (ਭੁੱਲਰ)- ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਦੇ ਅਹੁਦੇਦਾਰਾਂ ਦਾ ਸਨਮਾਨ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਕੀਤਾ ਗਿਆ। ਇਸ ਮੌਕੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ, ਸਤਪਾਲ ਸਿੰਘ ਬਿੱਟੂ ਮੀਤ ਪ੍ਰਧਾਨ, ਬਲਜੀਤ ਸਿੰਘ ਕਲਸੀ, ਕੁਲਵਿੰਦਰ ਸਿੰਘ ਉਡਰਾ, ਸਤਪਾਲ ਸਿੰਘ ਪੰਮਾ ਬਲਜੀਤ ਸਿੰਘ, ਖ਼ਜ਼ਾਨਚੀ ਚਰਨਜੀਤ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਉ ਭੇਟ ਕੀਤੇ ਗਏ। ਇਸ ਮੌਕੇ ਸੇਵਾ ਸੋਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਪਿੰਕੀ ਨੇ ਉਨ੍ਹਾਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਵੱਡੇ ਪੱਧਰ ’ਤੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਮੌਕੇ ਮਨਜੀਤ ਸਿੰਘ ਚੀਮਾ, ਗੁਰਵਿੰਦਰ ਸਿੰਘ ਭੁੱਲਰ, ਅਵਤਾਰ ਸਿੰਘ ਮੁਰਾਦਪੁਰ, ਹਰਮਨ ਸਿੰਘ ਜਲਾਲਾ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।