29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ

ਬਹਿਰਾਮ, 29 ਨਵੰਬਰ (ਸਰਬਜੀਤ ਸਿੰਘ ਚੱਕ ਰਾਮੂੰ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਐਨ. ਆਰ.

Ad Position 21
No active advertisement
ਅਜੀਤ ਡੈਸਕ 30-11-2026
ਬਹਿਰਾਮ, 29 ਨਵੰਬਰ (ਸਰਬਜੀਤ ਸਿੰਘ ਚੱਕ ਰਾਮੂੰ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਐਨ. ਆਰ. ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਤਹਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਸਬੰਧੀ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਅਰੰਭ ਹੋਇਆ ਜੋ ਗੁਰਦੁਆਰਾ ਗੁਰੂ ਰਵਿਦਾਸ ਜੀ, ਗੁਰਦੁਆਰਾ ਕਲਗੀਧਰ ਸਾਹਿਬ ਗਭਲੀ ਢੇਰੀ ਤੋਂ ਹੁੰਦਾ ਹੋਇਆ ਫਿਰਨੀ ’ਤੇ ਸਜਾਏ ਪੰਡਾਲ ਵਿਖੇ ਪਹੁੰਚਿਆ ਜਿੱਥੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਵੱਖ-ਵੱਖ ਸਜਾਏ ਗਏ ਪੰਡਾਲਾਂ ’ਚ ਗਿਆਨੀ ਅਮਰਜੀਤ ਸਿੰਘ ਭਰੋਲੀ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ ਗਿਆ ਤੇ ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਪੜਾਵਾਂ ’ਤੇ ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਚਾਹ-ਪਕੌੜੇ, ਫਲ ਤੇ ਲੰਗਰ ਵਰਤਾਏ ਗਏ ਉਪਰੰਤ ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਹੁੰਚ ਕੇ ਸੰਪੂਰਨਤਾ ਨਾਲ ਸਮਾਪਤੀ ਕੀਤੀ। ਨਗਰ ਕੀਰਤਨ ’ਚ ਸੰਤ ਪ੍ਰਮੇਸ਼ਵਰਾ ਨੰਦ ਤੇ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਭਾਈ ਜਗਜੀਤ ਸਿੰਘ ਮਾਨ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ। ਇਸ ਮੌਕੇ ਮੁੱਖ ਗ੍ਰੰਥੀ ਭਾਈ ਜਗਜੀਤ ਸਿੰਘ, ਅਮਰਜੀਤ ਸਿੰਘ ਚਾਹਲ, ਮੇਵਾ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਢੇਸੀ, ਸੁਖਵਿੰਦਰ ਸਿੰਘ ਚਾਹਲ, ਸੁਖਚਰਨ ਸਿੰਘ ਜੌਹਲ, ਸਰਬਜੀਤ ਸਿੰਘ ਰਾਣਾ, ਪਰਮਜੀਤ ਸਿੰਘ ਪੰਮਾ, ਸੁਖਦੀਪ ਸਿੰਘ ਮੰਡੇਰ, ਸੋਢੀ ਸਿੰਘ, ਰਾਣਾ ਸਿੰਘ ਬੱਲ, ਸੁਰਿੰਦਰ ਸਿੰਘ ਢਿੱਲੋਂ, ਕੁਲਵੀਰ ਸਿੰਘ ਚਾਹਲ, ਗੁਰਨੇਕ ਸਿੰਘ ਮੰਡੇਰ ਕੈਨੇਡਾ, ਮਾਸਟਰ ਸੁਰਿੰਦਰ ਸਿੰਘ ਕੈਨੇਡਾ, ਪ੍ਰਿਥੀਪਾਲ ਸਿੰਘ, ਰਘਵੀਰ ਸਿੰਘ, ਹਰਮੇਸ਼ ਸਿੰਘ, ਗੁਰਦੀਪ ਸਿੰਘ ਵਿਰਦੀ, ਪਰਮਜੀਤ ਸਿੰਘ ਰਾਣਾ, ਜਗਤਾਰ ਸਿੰਘ ਕੈਨੇਡਾ, ਸੁਖਵਿੰਦਰ ਸਿੰਘ ਛੋਕਰ, ਸੁਖਦੀਪ ਸਿੰਘ ਸੁੱਖਾ, ਗੁਰਦੇਵ ਸਿੰਘ ਚਾਹਲ, ਹਰਜਾਪ ਸਿੰਘ ਖਾਲਸਾ, ਅਮਰਜੀਤ ਸਿੰਘ, ਦਲਵਿੰਦਰ ਸਿੰਘ, ਕੇਵਲ ਸਿੰਘ, ਬਲਵੀਰ ਸਿੰਘ, ਜਸਵੰਤ ਸਿੰਘ, ਸੁਰਜੀਤ ਰਾਮ , ਇੰਸ. ਜਗਤਾਰ ਸਿੰਘ, ਸੇਵਾ ਸਿੰਘ, ਹਰਜਿੰਦਰ ਸਿੰਘ, ਨਿਰਮਲ ਰਾਮ ਅਤੇ ਸਮੂਹ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਰਾ ਵਿਖੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਦੀ ਸ਼ੁਰੂਆਤ ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਵਾਲਿਆਂ ਨੇ ਕੀਤੀ ਅਗਲੀ ਖ਼ਬਰ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਨਾਲ ਦੁੱਖ ਪ੍ਰਗਟ
Ad Position 24