29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੀਟੂ ਵਲੋਂ 1 ਤੇ 2 ਨੂੰ ਦਿੱਲੀ ਵਿਖੇ ਸੰਸਦ ਦਾ ਘਿਰਾਓ ਕਰਨ ਦਾ ਸੱਦਾ -ਮਹਾਂ ਸਿੰਘ ਰੌੜੀ

ਬਲਾਚੌਰ, 29 ਨਵੰਬਰ (ਨਰੇਸ਼ ਧੌਲ)- ਮਜ਼ਦੂਰਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਪੰਜਾਬ ਵੱਲੋਂ 1 ਅਤੇ 2 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ। ਸੀਟੂ ਦੇ ਸੂਬਾਈ ਆਗੂ ਮਹਾਂ ਸਿੰਘ ਰੋੜੀ ਜਨਰਲ ਸਕੱਤਰ ਨੇ ਦੇਸ਼ ਦੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਵੱਖ-ਵੱਖ ਵਰਗਾਂ ਦੇ ਕਾਮਿਆਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 30-11-2026
ਬਲਾਚੌਰ, 29 ਨਵੰਬਰ (ਨਰੇਸ਼ ਧੌਲ)- ਮਜ਼ਦੂਰਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ ਪੰਜਾਬ ਵੱਲੋਂ 1 ਅਤੇ 2 ਦਸੰਬਰ ਨੂੰ ਦਿੱਲੀ ਵਿਖੇ ਸੰਸਦ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ। ਸੀਟੂ ਦੇ ਸੂਬਾਈ ਆਗੂ ਮਹਾਂ ਸਿੰਘ ਰੋੜੀ ਜਨਰਲ ਸਕੱਤਰ ਨੇ ਦੇਸ਼ ਦੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਵੱਖ-ਵੱਖ ਵਰਗਾਂ ਦੇ ਕਾਮਿਆਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਮੁੱਖ ਉਦੇਸ਼ ਮਿਹਨਤਕਸ਼ ਲੋਕਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣਾ, ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨਾ, ਚਾਰ ਕਿਰਤ ਕੋਡ ਰੱਦ ਕਰਨਾ, ਆਂਗਣਵਾੜੀ, ਆਸ਼ਾ, ਮਿਡ-ਡੇ-ਮੀਲ ਅਤੇ ਚੌਕੀਦਾਰਾਂ ਸਮੇਤ ਹੋਰ ਯੋਜਨਾ ਕਾਮਿਆਂ ਨੂੰ ਮਜ਼ਦੂਰਾਂ ਦਾ ਦਰਜਾ ਦੇਣਾ, ਕਾਮਿਆਂ ਨੂੰ ਈ.ਐੱਸ.ਆਈ, ਭਵਿੱਖ ਨਿਧੀ ਅਤੇ ਗਰੈਚੂਟੀ ਵਰਗੀਆਂ ਸਮਾਜਿਕ ਸੁਰੱਖਿਆ ਸਹੂਲਤਾਂ ਦੇ ਘੇਰੇ ਵਿੱਚ ਲਿਆਉਣਾ, ਪੁਰਾਣਾ ਮਨਰੇਗਾ ਕਾਨੂੰਨ ਮੁੜ ਬਹਾਲ ਕਰਨ, ਸਾਲ ਵਿੱਚ 200 ਦਿਨ ਰੁਜ਼ਗਾਰ ਦੇਣ, ਇੱਕ ਹਜ਼ਾਰ ਰੁਪਏ ਦਿਹਾੜੀ ਨਿਰਧਾਰਤ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਜਨਤਕ ਖੇਤਰ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਨਾ, ਮਜ਼ਦੂਰ ਵਰਗ ਦੀ ਆਰਥਿਕ ਹਾਲਤ ਵਿੱਚ ਸੁਧਾਰ ਲਿਆਉਣ ਲਈ ਘੱਟੋ-ਘੱਟ ਉਜਰਤ 42 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਪੈਨਸ਼ਨ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕਰਨ ਦੀ ਮੰਗ, ਵੱਧਦੀ ਮਹਿੰਗਾਈ ਦੇ ਦੌਰ ਵਿੱਚ ਮਜ਼ਦੂਰਾਂ ਅਤੇ ਪੈਨਸ਼ਨਰਾਂ ਨੂੰ ਆਰਥਿਕ ਸੁਰੱਖਿਆ ਦੇਣਾ, ਨਿੱਜੀਕਰਨ ਦੀ ਨੀਤੀ ਦਾ ਵਿਰੋਧ ਕਰਦਿਆਂ ਜਨਤਕ ਅਦਾਰਿਆਂ ਅਤੇ ਉਨ੍ਹਾਂ ਦੀ ਸੰਪਤੀ ਦੀ ਰਾਖੀ ਕਰਨਾ, ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਅਤੇ ਇਸ ਦੀ ਦੁਰਵਰਤੋਂ ਕਰਨ ਵਾਲੇ ਅਧਿਕਾਰੀਆਂ ਤੇ ਰਾਜਸੀ ਆਗੂਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਨੇ ਜ਼ਮੀਨਾਂ ਅਤੇ ਕਿਸਾਨੀ ਦੀ ਰਾਖੀ ਕਰਨ ਦੇ ਨਾਲ-ਨਾਲ ਖੇਤੀਬਾੜੀ ਖੇਤਰ ਵਿੱਚ ਬਹੁਕੌਮੀ ਕੰਪਨੀਆਂ ਦੇ ਦਖ਼ਲ ਦਾ ਵਿਰੋਧ ਕਰਨ ਦੀ ਗੱਲ ਵੀ ਆਖੀ ਹੈ। ਅੰਤਰਰਾਸ਼ਟਰੀ ਪੱਧਰ ਉੱਤੇ ਮਜ਼ਦੂਰਾਂ ਅਤੇ ਕਿਸਾਨਾਂ ਦੀ ਸੁਰੱਖਿਆ ਅਤੇ ਭਲਾਈ ਯਕੀਨੀ ਬਣਾਉਣਾ, ਜਥੇਬੰਦੀ ਵੱਲੋਂ ਮਿਹਨਤਕਸ਼ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਏਕਤਾ ਨਾਲ ਸੰਘਰਸ਼ ਕਰਨ ਦਾ ਸੱਦਾ ਦਿੱਤਾ ਗਿਆ ਹੈ। ਅੰਤ ਵਿੱਚ ਸੀਟੂ, ਪੰਜਾਬ ਵੱਲੋਂ ਸਮੂਹ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਮਿਹਨਤਕਸ਼ ਲੋਕਾਂ ਨੂੰ 1 ਅਤੇ 2 ਦਸੰਬਰ ਨੂੰ ਦਿੱਲੀ ਪਹੁੰਚ ਕੇ ਸੰਸਦ ਦੇ ਘਿਰਾਓ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਅਥਲੈਟਿਕ ਪ੍ਰਤੀਯੋਗਤਾ ’ਚ ਕਲੇਰ ਅਕੈਡਮੀ ਨੇ 12 ਤਗਮੇ ਜਿੱਤ ਕੇ ਇਲਾਕੇ ਦਾ ਵਧਾਇਆ ਮਾਣ ਅਗਲੀ ਖ਼ਬਰ ਫਰਾਲਾ ਵਿਖੇ ਲੱਖਦਾਤਾ ਦੇ ਦਰਬਾਰ ’ਤੇ ਮੇਲਾ ਸ਼ੁਰੂ- ਪਰਮਜੀਤ ਕੌਰ
Ad Position 24