19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਡਾ. ਚੌਹਾਨ ਨੇ ਸੀ. ਐੱਲ. ਪੀ. ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 22-01-2026
ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਡਾ. ਨਰੇਸ਼ ਚੌਹਾਨ ਸਾਬਕਾ ਐੱਸ.ਐੱਮ.ਓ. ਨੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ | ਉਨ੍ਹਾਂ ਦੱਸਿਆ ਕਿ ਸ. ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ ਅਤੇ ਕੇਂਦਰ ਦੀ ਭਾਜਪਾ ਸਰਕਾਰ ਤੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਵੀ ਲੋਕਾਂ ਨੂੰ ਦੱਸਿਆ ਜਾਵੇ | ਡਾ. ਚੌਹਾਨ ਨੇ ਉਨ੍ਹਾਂ ਨੂੰ ਆਪਣੀ ਸ਼ੁਰੂ ਕੀਤੀ ਮੁਹਿੰਮ 'ਇਕ ਦਿਨ ਮੇਰਾ ਪਿੰਡ' ਬਾਰੇ ਦੱਸਿਆ ਅਤੇ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਕਾਂਗਰਸ ਨੂੰ ਮਜ਼ਬੂਤ ਕਰ ਰਹੇ ਹਨ | ਇਸ ਮੁਹਿੰਮ ਤਹਿਤ ਲੋਕਾਂ ਦਾ ਭਰਵਾਂ ਸਾਥ ਮਿਲ ਰਿਹਾ ਹੈ ਅਤੇ ਸ. ਬਾਜਵਾ ਨੇ ਇਸ ਮੁਹਿੰਮ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੇ 'ਸਖੀ ਸ਼ਕਤੀ ਮੇਲੇ' ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਨਗਰ ਨਿਗਮ ਹਾਊਸ ਦੇ ਇਕ ਸਾਲ 'ਤੇ ਜਸ਼ਨ, ਪਰ ਸਿਆਸਤ ਹਾਵੀ
Ad Position 24