19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਫਿਰੌਤੀ ਮੰਗਣ ਦੇ ਮਾਮਲੇ 'ਚ ਕਈ ਨਾਮਜ਼ਦ

Ad Position 21
No active advertisement
ਅਜੀਤ ਡੈਸਕ 22-01-2026
ਖਮਾਣੋਂ, 21 ਜਨਵਰੀ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਵਟਸਐੱਪ ਕਾਲ ਰਾਹੀਂ ਪੈਸਿਆਂ ਦੀ ਫਿਰੌਤੀ ਮੰਗਣ ਅਤੇ ਧਮਕੀਆਂ ਦੇਣ ਦੇ ਦੋਸ਼ 'ਚ 3 ਔਰਤਾਂ ਸਮੇਤ 9 ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਜਾਣਕਾਰੀ ਅਨੁਸਾਰ ਅਮਰੀਕ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਖੇੜੀ ਨੌਧ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ 'ਚ ਦੱਸਿਆ ਕਿ ਕੁਝ ਦਿਨਾਂ ਤੋਂ ਉਸ ਦੇ ਫ਼ੋਨ ਨੰਬਰ 'ਤੇ ਵਟਸਐੱਪ ਰਾਹੀਂ ਇੰਟਰਨੈਸ਼ਨਲ ਕਾਲਾਂ ਆ ਰਹੀਆਂ ਹਨ | ਜਿਸ ਵਿਚ ਇਕ ਵਿਅਕਤੀ ਕਹਿੰਦਾ ਹੈ ਕਿ ਉਹ ਗੁਰਜੰਟ ਸਿੰਘ ਜੰਟਾ ਹੈ ਅਤੇ ਜੈਪਾਲ ਭੁੱਲਰ ਦੇ ਗਰੁੱਪ ਦਾ ਮੈਂਬਰ ਹੈ, ਜਿਸ ਨੇ ਮੁੱਦਈ ਤੋਂ ਪੈਸਿਆਂ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਧਮਕੀਆਂ ਦਿੱਤੀਆਂ | ਪੁਲਿਸ ਨੇ ਮੁੱਦਈ ਦੇ ਬਿਆਨਾਂ 'ਤੇ ਗੁਰਜੰਟ ਸਿੰਘ ਜੰਟਾ, ਗੁਰਨੂਰ ਸਿੰਘ, ਸਕਿੰਦਰ ਸਿੰਘ, ਕਰਮਜੀਤ ਸਿੰਘ, ਧਰਮਿੰਦਰ ਸਿੰਘ ਪੁੱਤਰ ਲਾਭ ਸਿੰਘ, ਜਤਿੰਦਰ ਕੌਰ ਪਤਨੀ ਸਿਕੰਦਰ ਸਿੰਘ, ਰਣਜੀਤ ਕੌਰ ਪਤਨੀ ਜਗਤਾਰ ਸਿੰਘ ਵਾਸੀ ਪਿੰਡ ਸੁਹਾਵੀ ਥਾਣਾ ਖੇੜੀ ਨੌਧ ਸਿੰਘ, ਬਲਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਪੋਹਲੋ ਮਾਜਰਾ ਅਤੇ ਰਵੀਜੋਤ ਸਿੰਘ ਰਵੀ ਪੁੱਤਰ ਭੁਪਿੰਦਰ ਸਿੰਘ ਵਾਸੀ ਢੋਲਣ ਮਾਜਰਾ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ 'ਚ ਬਿਜਲੀ ਕੱਟਾਂ ਕਾਰਨ ਸਿਹਤ ਸੇਵਾਵਾਂ ਠੱਪ ਹੋਣ ਕਰਕੇ ਮਰੀਜ਼ ਪ੍ਰੇਸ਼ਾਨ- ਭੁੱਟਾ ਅਗਲੀ ਖ਼ਬਰ ਕੂੜਾ ਸੁੱਟਣ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਖੋਲਿ੍ਹਆ ਮੋਰਚਾ
Ad Position 24