19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਿਵਲ ਹਸਪਤਾਲ 'ਚ ਬਿਜਲੀ ਕੱਟਾਂ ਕਾਰਨ ਸਿਹਤ ਸੇਵਾਵਾਂ ਠੱਪ ਹੋਣ ਕਰਕੇ ਮਰੀਜ਼ ਪ੍ਰੇਸ਼ਾਨ- ਭੁੱਟਾ

Ad Position 21
No active advertisement
ਅਜੀਤ ਡੈਸਕ 22-01-2026
ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਝੂਠਾ ਤੇ ਖੋਖਲਾ ਦੱਸਦਿਆਂ ਕਿਹਾ ਕਿ ਸਰਕਾਰੀ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਚ ਲਗਾਤਾਰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਦੇ ਕੱਟ ਲੱਗਣ ਕਾਰਨ ਜਿੱਥੇ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ, ਉੱਥੇ ਹੀ ਇਸ ਦਾ ਖ਼ਮਿਆਜ਼ਾ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਬਿਜਲੀ ਸਪਲਾਈ ਠੱਪ ਹੋਣ ਦੌਰਾਨ ਬਦਲਵਾਂ ਪ੍ਰਬੰਧ ਨਾ ਹੋਣ ਕਾਰਨ ਨਾ ਸਿਰਫ਼ ਟੈਸਟ ਰੁਕ ਗਏ ਹਨ, ਸਗੋਂ ਆਪੇ੍ਰਸ਼ਨ ਥੀਏਟਰ ਵੀ ਬੰਦ ਪਿਆ ਹੈ, ਜਿਸ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਉਨ੍ਹਾਂ ਅੱਜ ਹਸਪਤਾਲ ਵਿਚ ਮਰੀਜ਼ਾਂ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਮਰੀਜ਼ਾਂ ਨੇ ਹਸਪਤਾਲ ਵਿਚ ਪ੍ਰਬੰਧਾਂ ਦੀਆਂ ਖ਼ਾਮੀਆਂ ਬਾਰੇ ਆਪਣੀਆਂ ਸਮੱਸਿਆਵਾਂ ਦੱਸੀਆਂ | ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਇਸ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤਯੋਗ ਨਹੀਂ, ਕਿਉਂਕਿ ਭੁੱਖੇ ਪੇਟ ਟੈੱਸਟ ਕਰਵਾਉਣ ਲਈ ਆਏ ਮਰੀਜ਼ਾਂ, ਗਰਭਵਤੀ ਮਹਿਲਾਵਾਂ, ਬਜ਼ੁਰਗ ਮਰੀਜ਼ਾਂ ਅਤੇ ਐਮਰਜੈਂਸੀ ਕੇਸਾਂ ਨੂੰ ਬਿਜਲੀ ਕੱਟਾਂ ਕਾਰਨ ਸਭ ਤੋਂ ਵੱਧ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਕੀਤੇ ਜਾ ਰਹੇ ਦਾਅਵੇ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਿਤ ਹਨ, ਜਦਕਿ ਹਕੀਕਤ ਵਿਚ ਮਰੀਜ਼ ਬੁਨਿਆਦੀ ਸੁਵਿਧਾਵਾਂ ਤੋਂ ਵੀ ਵਾਂਝੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿਵਲ ਹਸਪਤਾਲ ਵਿਚ ਤੁਰੰਤ ਬਿਜਲੀ ਦੀ ਸਥਾਈ ਵਿਵਸਥਾ ਕੀਤੀ ਜਾਵੇ ਅਤੇ ਜੈੱਨਰੇਟਰਾਂ ਦੀ ਸਮਰੱਥਾ ਵਧਾਈ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਦੌਰਾਨ ਇਲਾਜ ਪ੍ਰਭਾਵਿਤ ਨਾ ਹੋਵੇ | ਇਸ ਮੌਕੇ ਮਲਕੀਤ ਸਿੰਘ ਸੈਂਪਲਾਂ, ਗੁਲਜਾਰ ਸਿੰਘ ਚੌਰਵਾਲਾ, ਰੁਪਿੰਦਰ ਕੌਰ, ਵਿਸਾਖਾ ਸਿੰਘ ਖਾਨਪੁਰ, ਮਨਪ੍ਰੀਤ ਸਿੰਘ ਸ਼ਾਹਪੁਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ 'ਚ ਹੀ ਮਨਾਏ ਜਾਣ- ਜਥੇਦਾਰ ਰਿਆ ਅਗਲੀ ਖ਼ਬਰ ਫਿਰੌਤੀ ਮੰਗਣ ਦੇ ਮਾਮਲੇ 'ਚ ਕਈ ਨਾਮਜ਼ਦ
Ad Position 24