19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ 'ਚ ਹੀ ਮਨਾਏ ਜਾਣ- ਜਥੇਦਾਰ ਰਿਆ

Ad Position 21
No active advertisement
ਅਜੀਤ ਡੈਸਕ 22-01-2026
ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਸੰਗਤਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਪਿੰਡਾਂ ਦੀਆਂ ਧਰਮਸ਼ਾਲਾਵਾਂ ਵਿਚ ਮਨਾਉਣ ਦੀ ਬਜਾਏ ਗੁਰਦੁਆਰਾ ਸਾਹਿਬ ਵਿਚ ਹੀ ਧਾਰਮਿਕ ਸਮਾਗਮ ਕਰਵਾਏ ਜਾਣ, ਕਿਉਂਕਿ ਧਰਮਸ਼ਾਲਾਵਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਿਚ ਕਮੀਆਂ ਰਹਿ ਜਾਂਦੀਆਂ ਹਨ | ਇਸ ਲਈ ਬਿਹਤਰ ਹੋਵੇਗਾ ਕਿ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਗੁਰੂ ਘਰਾਂ ਵਿਚ ਹੀ ਆਰੰਭ ਕਰਵਾਏ ਜਾਣ | ਜਥੇਦਾਰ ਰਿਆ ਨੇ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ, ਜੋ ਸਾਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ, ਇਸ ਲਈ ਜਾਤੀ ਵਿਤਕਰੇ ਤੋਂ ਉੱਪਰ ਉੱਠ ਕੇ ਸਾਂਝੇ ਰੂਪ ਵਿਚ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਗੁਰਦੁਆਰਾ ਸਾਹਿਬਾਨ 'ਚ ਹੀ ਮਨਾਏ ਜਾਣ |
Ad Position 22
No active advertisement
ਪਿਛਲੀ ਖ਼ਬਰ ਅਮਰ ਸ਼ਹੀਦ ਮੋਤੀ ਰਾਮ ਮਹਿਰਾ ਵੈੱਲਫੇਅਰ ਕਮੇਟੀ ਦਾ ਗਠਨ ਅਗਲੀ ਖ਼ਬਰ ਸਿਵਲ ਹਸਪਤਾਲ 'ਚ ਬਿਜਲੀ ਕੱਟਾਂ ਕਾਰਨ ਸਿਹਤ ਸੇਵਾਵਾਂ ਠੱਪ ਹੋਣ ਕਰਕੇ ਮਰੀਜ਼ ਪ੍ਰੇਸ਼ਾਨ- ਭੁੱਟਾ
Ad Position 24