19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਹੀ ਖ਼ੁਰਾਕ ਹੀ ਪਹਿਲੀ ਦਵਾਈ ਹੈ- ਜਸਵੀਰ ਸਿੰਘ ਸੇਖੋਂ

Ad Position 21
No active advertisement
ਅਜੀਤ ਡੈਸਕ 22-01-2026
ਬਸੀ ਪਠਾਣਾਂ, 21 ਜਨਵਰੀ (ਐਚ.ਐਸ.ਗੌਤਮ)-ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵਲੋਂ ਅੱਜ ਬਸੀ ਪਠਾਣਾਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਤੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਦੌਰੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਿਲਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਸੀ | ਚੈਕਿੰਗ ਦੌਰਾਨ ਸੇਖੋਂ ਨੇ ਦੇਖਿਆ ਕਿ ਕਈ ਥਾਵਾਂ 'ਤੇ ਫੂਡ ਕਮਿਸ਼ਨ ਦਾ ਸ਼ਿਕਾਇਤ ਨੰਬਰ ਸਹੀ ਢੰਗ ਨਾਲ ਪ੍ਰਦਰਸ਼ਿਤ ਨਹੀਂ ਕੀਤਾ ਗਿਆ ਸੀ | ਉਨ੍ਹਾਂ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਮਿਸ਼ਨ ਦਾ ਹੈਲਪਲਾਈਨ ਨੰਬਰ ਸਪੱਸ਼ਟ ਰੂਪ ਵਿਚ ਲਿਖਿਆ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਖਾਣੇ ਦੀ ਗੁਣਵੱਤਾ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾ ਸਕੇ | ਬੱਚਿਆਂ ਦੀ ਸਿਹਤ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਲਈ ਸੇਖੋਂ ਨੇ ਸਕੂਲਾਂ ਵਿਚ ਹਰਬਲ ਗਾਰਡਨ ਬਣਾਉਣ ਦੀ ਪਹਿਲਕਦਮੀ ਨੂੰ ਫ਼ਾਇਦੇਮੰਦ ਦੱਸਿਆ | ਉਨ੍ਹਾਂ ਕਿਹਾ ਕਿ ਸਹੀ ਖ਼ੁਰਾਕ ਹੀ ਪਹਿਲੀ ਦਵਾਈ ਹੈ, ਹਰ ਸਕੂਲ ਵਿਚ ਸੁਹੰਜਨਾ, ਪੁਦੀਨਾ, ਕਾਲੀ ਮਿਰਚ ਤੇ ਤੁਲਸੀ ਵਰਗੇ ਦਵਾਈਆਂ ਵਾਲੇ ਬੂਟੇ ਲਗਾਏ ਜਾਣ | ਸਕੂਲ ਵਿਚ ਪੀਣ ਵਾਲੇ ਪਾਣੀ ਦੀ ਜਾਂਚ ਲਈ ਮੌਕੇ 'ਤੇ ਟੀ.ਡੀ.ਐਸ. ਚੈੱਕ ਕੀਤਾ ਗਿਆ | ਆਂਗਣਵਾੜੀ ਸੈਂਟਰਾਂ ਦੇ ਨਿਰੀਖਣ ਦੌਰਾਨ ਉਨ੍ਹਾਂ ਨੇ ਬੱਚਿਆਂ ਦੇ ਬੌਧਿਕ ਵਿਕਾਸ ਲਈ ਖਿਡੌਣੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ | ਉਨ੍ਹਾਂ ਨੇ ਮਿਡ-ਡੇ-ਮੀਲ ਦੀ ਚੈਕਿੰਗ ਕਰਦਿਆਂ ਕਿਹਾ ਕਿ ਖਾਣੇ ਦੀ ਗੁਣਵੱਤਾ ਪੱਖੋਂ ਕਿਸੇ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਮਿਡ-ਡੇ-ਮੀਲ ਤਿਆਰ ਕਰਾਉਣ ਮੌਕੇ ਰੱਖੀ ਜਾ ਰਹੀ ਸਾਫ਼-ਸਫ਼ਾਈ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਦੀਦਾਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕਮਲਜੀਤ ਕੌਰ, ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ, ਡੀ.ਐਫ਼.ਐਸ.ਓ. ਕੇਵਲ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟ੍ਰੈਫ਼ਿਕ ਪੁਲਿਸ ਮਹੀਨੇ ਦੌਰਾਨ ਪੁਲਿਸ ਨੇ ਵਾਹਨ ਚਾਲਕਾਂ ਨੂੰ ਵੰਡੇ ਹੈਲਮਟ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ 'ਚ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮੀਟਿੰਗ ਹੋਈ
Ad Position 24