19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮੰਗਾਂ ਨਾ ਮੰਨੀਆਂ ਤਾਂ ਪੀ.ਆਰ.ਟੀ.ਸੀ. ਪੈਨਸ਼ਨਰਾਂ ਵਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 22-01-2026
ਪਟਿਆਲਾ, 21 ਜਨਵਰੀ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. 'ਚ ਕੰਮ ਕਰ ਚੁੱਕੇ ਸੇਵਾਮੁਕਤ ਮੁਲਾਜ਼ਮਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਪੈਨਸ਼ਨਾਂ ਆਦਿ ਨਾ ਮਿਲਣ ਦੇ ਵਿਰੋਧ 'ਚ ਸੰਘਰਸ਼ ਕੀਤਾ ਜਾ ਰਿਹਾ ਸੀ | ਅੱਜ ਠੰਢ ਦੇ ਬਾਵਜੂਦ ਵੀ ਇਹ ਪੈਨਸ਼ਨਰ ਧਰਨੇ 'ਤੇ ਬੈਠੇ | ਜਿਸ ਦੌਰਾਨ ਇਕ ਪੈਨਸ਼ਨਰ ਚੱਕਰ ਖਾ ਕੇ ਵੀ ਡਿੱਗਿਆ ਜਿਸ ਨੂੰ ਬਾਅਦ 'ਚ ਉਨ੍ਹਾਂ ਦੇ ਸਾਥੀਆਂ ਵਲੋਂ ਹੀ ਇਲਾਜ ਲਈ ਲਿਜਾਇਆ ਗਿਆ | ਮੁਲਾਜ਼ਮ ਆਗੂ ਮੁਤਾਬਿਕ ਅੱਜ 21 ਤਾਰੀਖ਼ ਹੋਣ ਦੇ ਬਾਵਜੂਦ ਵੀ ਨਾ ਤਾਂ ਪੈਨਸ਼ਨਰਾਂ ਨੂੰ ਪੈਨਸ਼ਨਾਂ ਦਿੱਤੀਆਂ ਗਈਆਂ ਹਨ ਜਿਸ ਕਾਰਨ ਮਹੀਨਾਵਾਰ ਖ਼ਰਚਿਆਂ ਦਾ ਬੋਝ ਵੀ ਦਿਮਾਗ਼ੀ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ | ਮੁਲਾਜ਼ਮਾਂ ਦਾ ਕਹਿਣਾ ਸੀ ਕਿ ਸਰਕਾਰ ਜਿਸ ਤਰ੍ਹਾਂ ਵਾਅਦੇ ਕਰ ਕੇ ਸੱਤਾ 'ਚ ਆਈ ਸੀ ਉਹ ਪੂਰੇ ਨਹੀਂ ਕੀਤੇ ਜਾ ਰਹੇ, ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ 'ਚ ਭੁਗਤਣਾ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਰਕਲ ਘਨੌਰ ਪੁਲਿਸ ਵਲੋਂ 'ਆਪੇ੍ਰਸ਼ਨ ਪ੍ਰਹਾਰ' ਤਹਿਤ ਵੱਖ-ਵੱਖ ਕੇਸਾਂ 'ਚ ਲੋੜੀਂਦੇ ਪੰਜ ਗੈਂਗਸਟਰ ਤੇ ਭਗੌੜੇ ਕਾਬੂ ਅਗਲੀ ਖ਼ਬਰ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਸ਼ੁਰੂ ਕੀਤੀ ਵਿਕਾਸ ਕਾਰਜਾਂ ਦੀ ਲੜੀ
Ad Position 24