18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

24 ਨੂੰ ਦਿੜ੍ਹਬਾ ਦੀ ਰੈਲੀ 'ਚ ਇਨਲਿਸਟਮੈਂਟ ਤੇ ਆਊਟਸੋਰਸ ਵਰਕਰ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ-ਖੰਟ

Ad Position 21
No active advertisement
ਅਜੀਤ ਡੈਸਕ 22-01-2026
ਸੰਘੋਲ, 21 ਜਨਵਰੀ (ਗੁਰਨਾਮ ਸਿੰਘ ਚੀਨਾ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਬ੍ਰਾਂਚ ਖਮਾਣੋਂ ਤੇ ਬਸੀ ਪਠਾਣਾਂ ਦੇ ਪ੍ਰਧਾਨ ਦਵਿੰਦਰ ਸਿੰਘ ਖੰਟ, ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਲੋਹਾਰੀ, ਜ਼ਿਲ੍ਹਾ ਜਰਨਲ ਸਕੱਤਰ ਕੁਲਵੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸਾਹ, ਪ੍ਰੈੱਸ ਸਕੱਤਰ ਹਰਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ ਰੈਗੂਲਰ ਮੁਲਾਜ਼ਮਾਂ ਦੀ ਤਰ੍ਹਾਂ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ 'ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਆਧਾਰਿਤ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ 24 ਜਨਵਰੀ ਨੂੰ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੇਅਰਮੈਨ ਕੈਬਨਿਟ-ਸਬ-ਕਮੇਟੀ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੀ ਅਨਾਜ ਮੰਡੀ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਬ੍ਰਾਂਚ ਖਮਾਣੋਂ ਅਤੇ ਬਸੀ ਪਠਾਣਾਂ ਤੋਂ ਵਿਭਾਗ ਦੇ ਇਨਲਿਸਟਮੈਂਟ ਤੇ ਆਊਟਸੋਰਸ ਵਰਕਰ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਸ਼ਾਮਲ ਹੋਣਗੇ |
ਆਗੂਆਂ ਨੇ ਕਿਹਾ ਕਿ ਵਰਕਰਾਂ ਨੂੰ ਈ.ਪੀ.ਐਫ., ਈ.ਐਸ.ਆਈ.ਸੀ ਸਹੂਲਤਾਂ ਦੇਣ, ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰ ਜੋ ਕਿ ਠੇਕਾ ਪ੍ਰਣਾਲੀ ਦਾ ਸੰਤਾਪ ਭੋਗਦੇ ਹੋਏ 58 ਸਾਲ ਉਮਰ ਹੋ ਗਈ ਹੈ, ਉਨ੍ਹਾਂ ਵਲੋਂ ਲਗਾਤਾਰ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ, ਉਨ੍ਹਾਂ ਦੇ ਵਾਰਿਸਾਂ ਨੂੰ ਵੀ ਪੱਕੀ ਨੌਕਰੀ ਦੇਣਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ (ਜਲ ਘਰ) ਦਾ ਜਬਰੀ ਪੰਚਾਇਤੀਕਰਨ ਤੇ ਪੰਚਾਇਤੀਕਰਨ, ਸਕਾਡਾ ਪ੍ਰਣਾਲੀ ਲਗਾਉਣ ਦੀਆਂ ਨੀਤੀਆਂ ਨੂੰ ਤੁਰੰਤ ਵਾਪਸ ਲੈਣਾ, ਪੰਚਾਇਤਾਂ ਨੂੰ ਹੈੱਡ ਓਵਰ ਕੀਤੀਆਂ ਜਲ ਸਪਲਾਈ ਸਕੀਮਾਂ ਮੁੜ ਵਿਭਾਗ ਅਧੀਨ ਕਰਨਾ ਆਦਿ ਹੱਕੀ ਤੇ ਜਾਇਜ਼ ਮੰਗਾਂ ਨੂੰ ਹੱਲ ਕਰਵਾਉਣ ਤੱਕ ਜਥੇਬੰਦੀ ਵਲੋਂ ਪੂਰਅਮਨ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਨਾਗਰਿਕ ਕਰ ਰਹੇ ਹਨ ਯੋਗ ਅਗਲੀ ਖ਼ਬਰ ਨਗਰ ਨਿਗਮ ਲੁਧਿਆਣਾ ਨੇ ਜ਼ੀਰੋ ਵੇਸਟ ਮੈਨੇਜਮੈਂਟ ਪ੍ਰਾਜੈਕਟ ਲਈ ਸਾਈਾ ਪਬਲਿਕ ਸਕੂਲ ਨੂੰ ਕੀਤਾ ਸਨਮਾਨਿਤ <br/>
Ad Position 24