08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵਿਸ਼ਵ 'ਵਰਸਿਟੀ 'ਚ ਰਾਸ਼ਟਰੀ ਗਣਿਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-01-2026
ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਵਲੋਂ ਮਹਾਨ ਗਣਿਤ ਵਿਦਵਾਨ ਸ੍ਰੀ ਨਿਵਾਸ ਰਾਮਾਨੁਜਨ ਦੀ ਜੈਅੰਤੀ ਦੀ ਯਾਦ ਵਿਚ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ | ਇਸ ਸਮਾਗਮ ਦਾ ਆਯੋਜਨ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਅਤੇ ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਦੀ ਅਗਵਾਈ ਹੇਠ ਕੀਤਾ ਗਿਆ | ਇਸ ਮੌਕੇ ਕੁਇਜ਼, ਵਰਕਿੰਗ/ਨਾਨ-ਵਰਕਿੰਗ ਮਾਡਲ, ਸਲੋਗਨ ਲਿਖਣ, ਪੋਸਟਰ ਮੇਕਿੰਗ ਅਤੇ ਪੀ.ਪੀ.ਟੀ. ਪ੍ਰਜ਼ੈਂਟੇਸ਼ਨ ਵਰਗੇ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਤਰਕਸ਼ੀਲ ਸੋਚ, ਰਚਨਾਤਮਿਕਤਾ ਅਤੇ ਗਣਿਤਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਦੌਰਾਨ ਡਾ. ਜਸਵਿੰਦਰ ਸਿੰਘ (ਸਿਖਾ ਰਤਨ) ਵਲੋਂ ਵਿਸ਼ੇਸ਼ ਲੈਕਚਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਵਿਦਿਆਰਥੀਆਂ ਨੂੰ ਕੁਝ ਦਿਲਚਸਪ ਜਾਦੂਈ ਅੰਕਾਂ ਨਾਲ ਜਾਣੂ ਕਰਵਾਇਆ ਅਤੇ ਸ੍ਰੀਨਿਵਾਸ ਰਾਮਾਨੁਜਨ ਦੇ ਗਣਿਤ ਖੇਤਰ 'ਚ ਦਿੱਤੇ ਗਏ ਵਡਮੁੱਲੇ ਯੋਗਦਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਗਣਿਤ ਦੀ ਸੁੰਦਰਤਾ, ਮਹੱਤਤਾ ਅਤੇ ਵਰਤੋਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ | ਉਪਰੰਤ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |
ਇਸ ਮੌਕੇ ਵਿਭਾਗ ਮੁਖੀ ਡਾ. ਰਿਚਾ ਬਰਾੜ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ, ਆਯੋਜਕ ਕਮੇਟੀ, ਸਹਿਯੋਗੀ ਅਤੇ ਭਾਗੀਦਾਰ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੈਨਿਕ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਕੈਰੀਅਰ ਸੰਬੰਧੀ ਲਗਾਇਆ ਕੈਂਪ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਵੱਡਾ ਇਤਿਹਾਸਿਕ ਫ਼ੈਸਲਾ-ਬੜਿੰਗ
Ad Position 24