08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੈਨਿਕ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਕੈਰੀਅਰ ਸੰਬੰਧੀ ਲਗਾਇਆ ਕੈਂਪ

Ad Position 21
No active advertisement
ਅਜੀਤ ਡੈਸਕ 23-01-2026
ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਰਾਜਿੰਦਰ ਸਿੰਘ)-ਸੈਨਿਕ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਕੈਰੀਅਰ ਸਬੰਧੀ ਇਕ ਕੈਂਪ ਸਟੇਟ ਐਵਾਰਡੀ ਨੌਰੰਗ ਸਿੰਘ ਅਤੇ ਪੰਜਾਬ ਰੈਜੀਮੈਂਟ ਵਲੋਂ ਅਧਿਕਾਰੀ ਵੀਵੇਕ ਤੇ ਗੁਰਜੀਤ ਸਿੰਘ ਵਲੋਂ ਲਗਾਇਆ ਗਿਆ | ਇਸ ਕੈਂਪ ਵਿਚ ਮਿਲਟਰੀ ਅਤੇ ਅਗਨਵੀਰ ਦੀ ਭਰਤੀ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਨੌਰੰਗ ਸਿੰਘ ਨੇ ਕੈਰੀਅਰ ਸਬੰਧੀ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਨਿਰੋਲ ਮੈਰਿਟ ਦੇ ਆਧਾਰ 'ਤੇ ਕੀਤੀਆਂ ਜਾਂਦੀਆਂ ਨਿਯੁਕਤੀਆਂ ਸਬੰਧੀ ਵੀ ਜਾਣਕਾਰੀ ਦਿੱਤੀ | ਇਸ ਮੌਕੇ ਅਸਿਸਟੈਂਟ ਪ੍ਰੋਫ਼ੈਸਰ ਕੋਮਲ ਸੇਠੀ ਨੇ ਆਮ ਗਿਆਨ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ, ਸ਼ੇਰ ਸਿੰਘ, ਗੁਰਜੀਤ ਸਿੰਘ, ਸੁਖਬੀਰ ਸਿੰਘ ਰਾਠੋਰ, ਮੀਨਾ ਰਾਣੀ, ਪ੍ਰਮਜੀਤ ਕੌਰ, ਕੋਮਲ ਸੇਠੀ, ਨਾਗਰ ਸਿੰਘ, ਰਜਿੰਦਰ ਸਿੰਘ ਰਾਜੂ, ਹਰਮਨਪ੍ਰੀਤ ਸਿੰਘ, ਜਗਜੀਤ ਸਿੰਘ ਤੋਂ ਇਲਾਵਾ ਵਿਦਿਆਰਥੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਹਰਗਣਾ ਦੀ ਗੁਰਦੁਆਰਾ ਲੋਕਲ ਕਮੇਟੀ ਦੇ ਮੀਤ ਪ੍ਰਧਾਨ ਦੀ ਹੋਈ ਚੋਣ ਅਗਲੀ ਖ਼ਬਰ ਵਿਸ਼ਵ 'ਵਰਸਿਟੀ 'ਚ ਰਾਸ਼ਟਰੀ ਗਣਿਤ ਦਿਵਸ ਮਨਾਇਆ
Ad Position 24