08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮਿਸ਼ਨ ਸਮਰੱਥ 4.0 ਤਹਿਤ ਅਧਿਆਪਕਾਂ ਦੀ ਟ੍ਰੇਨਿੰਗ ਸ਼ੁਰੂ- ਡਾ. ਗੁਪਤਾ

Ad Position 21
No active advertisement
ਅਜੀਤ ਡੈਸਕ 23-01-2026
ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਰਾਜਿੰਦਰ ਸਿੰਘ)-ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਸਮਰੱਥ 4.0 ਤਹਿਤ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਅਧਿਆਪਕਾਂ ਦੀ 2 ਰੋਜ਼ਾ ਟ੍ਰੇਨਿੰਗ ਪਿ੍ੰਸੀਪਲ ਡਾਇਟ ਡਾ. ਆਨੰਦ ਗੁਪਤਾ ਦੀ ਅਗਵਾਈ 'ਚ ਡਾਇਟ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋਈ | ਲੈਕਚਰਾਰ ਡਾਇਟ ਕੰਵਲਦੀਪ ਸਿੰਘ ਸੋਹੀ ਅਤੇ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਮਿਡਲ, ਹਾਈ, ਸੀਨੀ. ਸੈਕੰਡਰੀ ਸਕੂਲਾਂ ਵਿਚ ਛੇਵੀਂ ਤੋਂ ਅੱਠਵੀਂ ਜਮਾਤਾਂ ਨੂੰ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਵਿਸ਼ਾ ਪੜ੍ਹਾਉਂਦੇ ਅਧਿਆਪਕਾਂ ਨੂੰ ਇਹ ਟ੍ਰੇਨਿੰਗ ਲਗਾਉਣੀ ਲਾਜ਼ਮੀ ਹੈ¢ ਇਸ ਸਬੰਧੀ ਪਹਿਲੇ ਫ਼ੇਜ਼ ਦÏਰਾਨ 4 ਬਲਾਕਾਂ ਅਮਲੋਹ, ਜਖਵਾਲੀ, ਫ਼ਤਹਿਗੜ੍ਹ ਸਾਹਿਬ ਅਤੇ ਬਸੀ ਪਠਾਣਾਂ ਬਲਾਕਾਂ ਦਾ ਟ੍ਰੇਨਿੰਗ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ¢ ਪਹਿਲੇ ਫ਼ੇਜ਼ ਦੀ ਟ੍ਰੇਨਿੰਗ ਮੁਕੰਮਲ ਹੋਣ ਉਪਰੰਤ ਬਾਕੀ ਰਹਿੰਦੇ 4 ਬਲਾਕਾਂ ਦੀ ਟ੍ਰੇਨਿੰਗ ਦਾ ਸ਼ਡਿਊਲ ਜਾਰੀ ਕੀਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਗ੍ਰੀਨ ਫ਼ੀਲਡ ਸਕੂਲ ਸਰਹਿੰਦ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਡਾ. ਅੰਬੇਡਕਰ ਵੈੱਲਫੇਅਰ ਸੁਸਾਇਟੀ ਨੂੰ ਸਾਂਪਲਾ ਪਰਿਵਾਰ ਨੇ ਸਿੱਖਿਆ ਲਈ ਮਾਲੀ ਸਹਾਇਤਾ ਦਿੱਤੀ
Ad Position 24