18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵਿਧਾਇਕ ਬੜਿੰਗ ਨੇ ਸੌਂਟੀ ਦੀ ਸਰਬਸੰਮਤੀ ਨਾਲ ਬਣੀ ਪੰਚਾਇਤ ਨੂੰ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ

Ad Position 21
No active advertisement
ਅਜੀਤ ਡੈਸਕ 29-01-2026
ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਨਜ਼ਦੀਕੀ ਪਿੰਡ ਸੌਂਟੀ ਦੀ ਸਰਬਸੰਮਤੀ ਨਾਲ ਬਣੀ ਪੰਚਾਇਤ ਨੂੰ ਪੰਜ ਲੱਖ ਰੁਪਏ ਦਾ ਚੈੱਕ ਸਰਪੰਚ ਦਲਜੀਤ ਕੌਰ ਨੂੰ ਸੌਂਪਿਆ ਗਿਆ | ਉੱਥੇ ਹੀ ਪਿੰਡ ਦੇ ਵਿਕਾਸ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਅਤੇ ਪਿੰਡ ਦਾ ਬਿਨਾਂ ਪੱਖਪਾਤ ਵਿਕਾਸ ਕਰਵਾਉਣ ਦੀ ਗੱਲ ਵੀ ਆਖੀ ਗਈ | ਇਸ ਮੌਕੇ 'ਤੇ ਸਰਪੰਚ ਦਲਜੀਤ ਕੌਰ, ਰਾਜਵੀਰ ਸਿੰਘ ਸੌਂਟੀ ਅਤੇ ਮੈਂਬਰਾਂ ਵਲੋਂ ਵਿਧਾਇਕ ਬੜਿੰਗ ਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਜਿੱਥੇ ਵਾਅਦੇ ਲੜੀਵਾਰ ਪੂਰੇ ਕੀਤੇ ਗਏ ਹਨ, ਉੱਥੇ ਹੀ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਅੱਜ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਗਿਆ ਹੈ | ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੇਗੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਸਰਪੰਚ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਬਲਾਕ ਕੋਆਰਡੀਨੇਟਰ ਪ੍ਰਧਾਨ ਰਾਜਵੀਰ ਸਿੰਘ ਸੌਂਟੀ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਪਨਾਗ, ਪ੍ਰਤਾਪ ਸਿੰਘ ਬੈਣੀ, ਪੰਚ ਅਮਰਜੋਤ ਸਿੰਘ, ਪੰਚ ਪਰਮਜੀਤ ਕੌਰ, ਗੁੱਡੂ ਸਿੰਘ, ਚੰਦ ਮੁਹੰਮਦ, ਕਰਮ ਸਿੰਘ ਭਾਂਬਰੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਬ ਤਹਿਸੀਲ ਚਨਾਰਥਲ ਕਲਾਂ ਵਿਚ ਤਹਿਸੀਲਦਾਰ ਦੀ ਗ਼ੈਰਹਾਜ਼ਰੀ ਕਾਰਨ ਲੋਕ ਪ੍ਰੇਸ਼ਾਨ-ਭੁੱਟਾ ਅਗਲੀ ਖ਼ਬਰ ਪਿੰਡ ਆਲੀਆਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਜਲਦ ਪਾਈਪ ਲਾਈਨ ਪਾਈ ਜਾਵੇਗੀ- ਵਿਧਾਇਕ ਰਾਏ
Ad Position 24