18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਾਤਾ ਗੁਜਰੀ ਕਾਲਜ ਵਿਖੇ ਮੈਗਾ ਜੌਬ ਫੈਸਟ

Ad Position 21
No active advertisement
ਅਜੀਤ ਡੈਸਕ 29-01-2026
ਫ਼ਤਹਿਗੜ੍ਹ ਸਾਹਿਬ, 28 ਜਨਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਮਾਤਾ ਗੁਜਰੀ ਕਾਲਜ ਅਤੇ ਹੋਰ ਬਾਹਰਲੇ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਲਈ ਸੰਯੁਕਤ ਕੈਂਪਸ ਪਲੇਸਮੈਂਟ ਡਰਾਈਵ ਮੈਗਾ ਜੌਬ ਫੈਸਟ 'ਕੈਰੀਅਰ 2026' ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ | ਇਸ ਰੁਜ਼ਗਾਰ ਮੇਲੇ ਵਿਚ ਵੱਖ-ਵੱਖ ਖੇਤਰਾਂ ਦੀਆਂ ਕੁੱਲ 17 ਨਾਮਵਰ ਕੰਪਨੀਆਂ ਨੇ ਹਿੱਸਾ ਲਿਆ | ਜਿਨ੍ਹਾਂ ਵਲੋਂ ਕਾਲਜ ਦੇ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕੀਤੇ ਗਏ, ਜਿਨ੍ਹਾਂ ਨੂੰ ਚੋਣ ਪਿੱਛੋਂ 2.40 ਲੱਖ ਤੋਂ ਲੈ ਕੇ 12 ਲੱਖ ਸਾਲਾਨਾ ਤਨਖ਼ਾਹ ਦਾ ਪ੍ਰਭਾਵਸ਼ਾਲੀ ਪੈਕੇਜ ਪ੍ਰਦਾਨ ਕੀਤਾ ਜਾਵੇਗਾ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਕਾਲਜ ਵਲੋਂ ਸਮੇਂ-ਸਮੇਂ 'ਤੇ ਆਯੋਜਿਤ ਰੁਜ਼ਗਾਰ ਮੇਲੇ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਜੁੜਨ ਦੇ ਨਾਲ-ਨਾਲ ਕਾਰਪੋਰੇਟ ਸੈਕਟਰਾਂ ਵਿਚ ਸਿਖਲਾਈ ਹਾਸਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਦੌਰਾਨ ਹੀ ਆਪਣੇ ਸੁਨਹਿਰੀ ਭਵਿੱਖ ਲਈ ਰੁਜ਼ਗਾਰ ਦੇ ਸੰਭਾਵਿਤ ਮੌਕੇ ਤਲਾਸ਼ ਕਰਨੇ ਚਾਹੀਦੇ ਹਨ ਅਤੇ ਇਸ ਉਦੇਸ਼ ਲਈ ਕਾਲਜ ਹਮੇਸ਼ਾ ਹੀ ਯਤਨਸ਼ੀਲ ਰਹਿੰਦਾ ਹੈ |
ਕਾਲਜ ਦੇ ਡੀਨ ਪਲੇਸਮੈਂਟ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਅਤੇ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਅਜਿਹੇ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾਂਦੇ ਹਨ | ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਦੱਸਿਆ ਕਿ ਇਸ ਮੈਗਾ ਜੌਬ ਫੈਸਟ ਦੌਰਾਨ 336 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ, 199 ਵਿਦਿਆਰਥੀ ਇੰਟਰਵਿਊ ਲਈ ਹਾਜ਼ਰ ਹੋਏ, ਜਿਨ੍ਹਾਂ 'ਚੋਂ 72 ਵਿਦਿਆਰਥੀਆਂ ਨੂੰ ਅਗਲੀ ਪ੍ਰਕਿਰਿਆ ਲਈ ਚੁਣਿਆ ਅਤੇ ਸ਼ਾਰਟਲਿਸਟ ਕੀਤਾ ਗਿਆ | ਉਨ੍ਹਾਂ ਨੇ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਡਾ. ਸ਼ਿਵਾਨੀ ਬੈਕਟਰ, ਡਾ. ਰਤਨੇਸ਼ਪਾਲ ਸਿੰਘ, ਡਾ. ਮਨਪ੍ਰੀਤ ਕੌਰ, ਡਾ. ਨੀਤਿਕਾ ਵਰਮਾ, ਪ੍ਰੋ. ਰਮਨਜੀਤ ਕੌਰ, ਪ੍ਰੋ. ਫ਼ਤਿਹਮਾਨ ਕੌਰ ਅਤੇ ਪ੍ਰੋ. ਸਤਿੰਦਰ ਕੌਰ ਦੇ
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਸਿਹਤ ਕਾਰਡ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਕਿਰਨ ਸ਼ਰਮਾ ਨੇ ਡਾਇਟ ਫ਼ਤਹਿਗੜ੍ਹ ਸਾਹਿਬ ਦਾ ਨਿਊਜ਼ ਲੈਟਰ ਕੀਤਾ ਜਾਰੀ
Ad Position 24