18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਸਿਹਤ ਕਾਰਡ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 29-01-2026
ਬਸੀ ਪਠਾਣਾਂ, 28 ਜਨਵਰੀ (ਐਚ.ਐਸ. ਗੌਤਮ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ | ਇਸ ਮੁਹਿੰਮ ਤਹਿਤ ਵਿਧਾਇਕ ਨੇ ਬਸੀ ਪਠਾਣਾਂ ਦੇ ਵੱਖ-ਵੱਖ ਵਾਰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਇਸ ਸਕੀਮ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਅਤੇ ਮੁੱਖ ਮੰਤਰੀ ਸਿਹਤ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿਚ ਇਤਿਹਾਸਿਕ ਕਦਮ ਚੁੱਕ ਰਹੀ ਹੈ | ਹੁਣ ਕਿਸੇ ਵੀ ਗ਼ਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲਈ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ | ਇਸ ਯੋਜਨਾ ਤਹਿਤ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲਗਪਗ 3 ਕਰੋੜ ਨਾਗਰਿਕਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਉਹ 900 ਦੇ ਕਰੀਬ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਆਪਣਾ ਇਲਾਜ ਕਰਵਾ ਸਕਣਗੇ | ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਦੇ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ | ਇਸ ਮੌਕੇ ਰਾਜ ਪੁਰੀ ਹਲਕਾ ਸੰਗਠਨ ਇੰਚਾਰਜ, ਚੇਅਰਮੈਨ ਮਾਰਕੀਟ ਕਮੇਟੀ ਮਨਪ੍ਰੀਤ ਸਿੰਘ ਸੋਮਲ, ਇੰਦਰਜੀਤ ਸਿੰਘ ਮੈਂਬਰ ਮੰਡੀਕਰਨ ਬੋਰਡ, ਬਲਾਕ ਪ੍ਰਧਾਨ ਰਸ਼ਪਿੰਦਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਦੇ ਬਾਇਓ ਟੈਕਨਾਲੋਜੀ ਵਿਦਿਆਰਥੀਆਂ ਨੂੰ ਕਰਵਾਇਆ ਉਦਯੋਗਿਕ ਦੌਰਾ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਮੈਗਾ ਜੌਬ ਫੈਸਟ
Ad Position 24