18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੇ ਲੋਕਾਂ ਲਈ ਵੱਡਾ ਵਰਦਾਨ ਸਾਬਤ ਹੋਵੇਗੀ-ਚੇਅਰਮੈਨ ਲਿਬੜਾ

Ad Position 21
No active advertisement
ਅਜੀਤ ਡੈਸਕ 29-01-2026
ਫ਼ਤਹਿਗੜ੍ਹ ਸਾਹਿਬ, 28 ਜਨਵਰੀ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਤਿਹਾਸਿਕ ਫ਼ੈਸਲੇ ਲਏ ਜਾ ਰਹੇ ਹਨ ਤੇ ਲੋਕਾਂ ਦੀ ਸਹੂਲਤ ਲਈ ਮੁਫ਼ਤ ਸਿਹਤ ਯੋਜਨਾ ਚਲਾਈ ਗਈ ਹੈ | ਜਿਸ 'ਚ ਹਰੇਕ ਵਿਅਕਤੀ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਾਉਣ ਦੀ ਵੱਡੀ ਸਹੂਲਤ ਮਿਲੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਲਿਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਲੋੜਵੰਦਾਂ ਲਈ ਵਰਦਾਨ ਸਾਬਤ ਹੋਵੇਗੀ, ਜਿਸ 'ਚ ਸੂਬੇ ਦੇ ਤਕਰੀਬਨ 65 ਲੱਖ ਲੋਕਾਂ ਨੂੰ ਲਾਭ ਮਿਲੇਗਾ ਤੇ ਲੋੜਵੰਦ ਵਿਅਕਤੀ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਬਿਨਾਂ ਪੈਸੇ ਦਿੱਤੇ ਆਪਣਾ ਇਲਾਜ ਕਰਵਾ ਸਕਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਜਿਹੇ ਫ਼ੈਸਲੇ ਪਾਰਟੀ ਲਈ ਵੀ ਵੱਡਾ ਮੀਲ ਪੱਥਰ ਸਾਬਤ ਹੋਣਗੇ ਤੇ ਵੱਡੀ ਗਿਣਤੀ 'ਚ ਸੂਬੇ ਦੇ ਲੋਕ ਪਾਰਟੀ ਦੀਆਂ ਨੀਤੀਆਂ ਨਾਲ ਜੁੜਨਗੇ ਤੇ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈ ਸਕਣਗੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਬੜਿੰਗ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਦੇ ਬਾਇਓ ਟੈਕਨਾਲੋਜੀ ਵਿਦਿਆਰਥੀਆਂ ਨੂੰ ਕਰਵਾਇਆ ਉਦਯੋਗਿਕ ਦੌਰਾ
Ad Position 24